ਰੀਟ੍ਰੀਟ ਸੈਰੇਮਨੀ ਦੇਖਣ ਵਾਲਿਆਂ ਲਈ ਅਹਿਮ ਖ਼ਬਰ, ਜਾਣੋ ਹੁਣ ਕਿੰਨੇ ਵਜੇ ਹੋਵੇਗੀ
Friday, Apr 04, 2025 - 10:37 AM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ ਸੋਢੀ, ਖੁੱਲਰ) : ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ’ਤੇ ਮੌਸਮ ਦੇ ਬਦਲਾਅ ਕਾਰਨ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਦਾ ਸਮਾਂ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਤਬਦੀਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਤੋੜੇਗੀ ਰਿਕਾਰਡ! ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਚਿਤਾਵਨੀ
ਜਾਣਕਾਰੀ ਦਿੰਦੇ ਹੋਏ ਹੁਸੈਨੀਵਾਲਾ ਬਾਰਡਰ ’ਤੇ ਤਾਇਨਾਤ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਦੱਸਿਆ ਕਿ ਗਰਮੀ ਦਾ ਮੌਸਮ ਸ਼ੁਰੂ ਹੋਣ ਕਾਰਨ ਹੁਸੈਨੀਵਾਲਾ ਬਾਰਡਰ ’ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ। ਹੁਣ ਹੁਸੈਨੀਵਾਲਾ ਬਾਰਡਰ ’ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਦਾ ਸਮਾਂ 5.30 ਤੋਂ 6.00 ਵਜੇ ਤੱਕ ਹੋਵੇਗਾ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਲਈ ਲਈ ਨਵੇਂ ਹੁਕਮ ਜਾਰੀ, ਹੁਣ ਇਸ ਤਾਰੀਖ਼ ਤੱਕ...
ਉਨ੍ਹਾਂ ਦੱਸਿਆ ਕਿ ਹੁਸੈਨੀਵਾਲਾ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦੇਖਣ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁਣ ਨਵੇਂ ਤਬਦੀਲ ਕੀਤੇ ਟਾਈਮ ਦੇ ਅਨੁਸਾਰ ਹੁਸੈਨੀਵਾਲਾ ਪਹੁੰਚਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8