ਪੰਜਾਬ ''ਚ ਕੱਚੇ ਮਕਾਨਾਂ ਵਾਲਿਆਂ ਲਈ ਆਈ ਜ਼ਰੂਰੀ ਖ਼ਬਰ, ਵੱਡੀ ਸਕੀਮ ਦਾ ਲਾਭ ਲੈਣਾ ਹੈ ਤਾਂ...
Sunday, Jul 20, 2025 - 08:39 AM (IST)

ਸਮਰਾਲਾ (ਗਰਗ, ਬੰਗੜ) : ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦਾ ਲਾਭ ਲੈਣ ਲਈ ਭਾਰਤ ਸਰਕਾਰ ਵੱਲੋਂ 31 ਜੁਲਾਈ ਤੱਕ ਸਮੇਂ ’ਚ ਵਾਧਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਜਾਬ ਅਧੀਨ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਸਰਕਾਰ ਵੱਲੋਂ ਨਵੇਂ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਨ ਲਈ ਮੋਬਾਇਲ ਐਪ ‘ਆਵਾਸ ਪਲਸ 2024’ ਨੂੰ 15 ਮਈ ਤੱਕ ਖੋਲ੍ਹਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਪੇਂਡੂ ਖੇਤਰ ਅਧੀਨ ਕੁੱਲ 39,117 ਲਾਭਪਾਤਰੀਆਂ ਵੱਲੋਂ ਲਾਭ ਲੈਣ ਲਈ ਆਪਣਾ ਨਾਂ ਦਰਜ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ B.ED 'ਚ ਦਾਖ਼ਲਾ ਲੈਣ ਵਾਲਿਆਂ ਲਈ ਖ਼ੁਸ਼ਖ਼ਬਰੀ, ਮਿਲੀ ਵੱਡੀ ਰਾਹਤ
ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਸਰਵੇਖਣ ਦੀ ਆਖ਼ਰੀ ਮਿਤੀ ’ਚ ਵਾਧਾ ਕਰਦੇ ਹੋਏ ਹੁਣ 31 ਜੁਲਾਈ ਤੱਕ ਇਕ ਵਾਰ ਫਿਰ ਤੋਂ ਇਹ ਖੋਲ੍ਹਿਆ ਗਿਆ ਹੈ, ਜਿਸ ਦੇ ਤਹਿਤ ਇਸ ਐੱਪ ’ਤੇ ਸਰਵੇ ਰਾਹੀਂ ਯੋਗ ਲਾਭਪਾਤਰੀਆਂ ਦੀਆਂ ਐਂਟਰੀਆਂ ਘਰ-ਘਰ ਜਾ ਕੇ ਕਰਨ ਲਈ ਬਲਾਕ ਪੱਧਰ ਤੋਂ ਹਰ ਪਿੰਡ ਲਈ ਵੱਖੋ-ਵੱਖਰੇ ਸਰਵੇਅਰ ਲਾਏ ਗਏ ਹਨ ਤਾਂ ਜੋ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਅਧੀਨ ਲਾਭ ਲੈਣ ਤੋਂ ਵਾਂਝਾ ਨਾ ਰਹਿ ਸਕੇ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ,
ਇਸ ਮੋਬਾਇਲ ਐਪ ’ਤੇ ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ ਹੋਣ ਕਰਕੇ ਲਾਭਪਾਤਰੀਆਂ ਪਾਸੋਂ ਕਿਸੇ ਵੀ ਕਿਸਮ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਂਦੀ ਹੈ। ਏ. ਡੀ. ਸੀ. ਵੱਲੋਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਨਾਲ ਸਬੰਧਿਤ ਯੋਗ/ਲੋੜਵੰਦ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਅਧੀਨ ਵੱਧ ਤੋਂ ਲਾਭ ਉਠਾਇਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8