ਬਰਲਟਨ ਪਾਰਕ ''ਚ ਪਟਾਕੇ ਲਗਾਉਣ ਵਾਲਿਆਂ ਲਈ ਅਹਿਮ ਖ਼ਬਰ, ਸਿਰਫ਼ 20 ਕਾਰੋਬਾਰੀਆਂ ਨੂੰ ਮਿਲੇ ਲਾਇਸੈਂਸ

11/02/2023 12:26:43 PM

ਜਲੰਧਰ (ਸੁਧੀਰ)–ਦੀਵਾਲੀ ਦੇ ਤਿਉਹਾਰ ਕਾਰਨ ਬਰਲਟਨ ਪਾਰਕ ਵਿਚ ਲੱਗਣ ਵਾਲੀ ਪਟਾਕਾ ਮਾਰਕੀਟ ਵਿਚ ਪਟਾਕੇ ਵੇਚਣ ਵਾਲੇ ਵਿਕ੍ਰੇਤਾਵਾਂ ਦਾ ਕਮਿਸ਼ਨਰੇਟ ਪੁਲਸ ਨੇ ਡਰਾਅ ਕੱਢਿਆ। ਏ. ਡੀ. ਸੀ. ਪੀ. ਸਿਟੀ-2 ਆਦਿੱਤਿਆ ਕੁਮਾਰ ਨੇ ਦੱਸਿਆ ਕਿ ਕੁੱਲ 475 ਲੋਕਾਂ ਨੇ ਲਾਇਸੈਂਸ ਲਈ ਅਪਲਾਈ ਕੀਤਾ ਸੀ। ਉਨ੍ਹਾਂ ਦੱਸਿਆ ਕਿ ਡਰਾਅ ਦੌਰਾਨ ਕਮਿਸ਼ਨਰੇਟ ਪੁਲਸ ਨੇ 20 ਕਾਰੋਬਾਰੀਆਂ ਨੂੰ ਲਾਇਸੈਂਸ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਬਿਨੈ-ਪੱਤਰ ਕੰਪਲੀਟ ਸਨ, ਉਨ੍ਹਾਂ ਦੇ ਨਾਂ ਹੀ ਡਰਾਅ ਵਿਚ ਪਾਏ ਗਏ ਸਨ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਏ. ਸੀ. ਪੀ. ਲਾਇਸੈਂਸ ਸਿਕੰਦਰ ਚੱਢਾ ਸਮੇਤ ਕਮਿਸ਼ਨਰੇਟ ਪੁਲਸ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਤਿਉਹਾਰ ਵਾਲੇ ਦਿਨ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 24 ਸਾਲਾ ਨੌਜਵਾਨ ਦੀ ਦਰਦਨਾਕ ਮੌਤ, ਟੋਟੇ-ਟੋਟੇ ਹੋਈ ਲਾਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri