ਟਰੇਨ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 18 ਨਵੰਬਰ ਤੱਕ ਨਹੀਂ ਮਿਲੇਗੀ ਪਲੇਟਫਾਰਮ ਟਿਕਟ

11/14/2023 9:11:19 AM

ਫਿਰੋਜ਼ਪੁਰ/ਲੁਧਿਆਣਾ (ਮਲਹੋਤਰਾ) : ਦੀਵਾਲੀ, ਛੱਠ ਪੂਜਾ ਅਤੇ ਹੋਰਨਾਂ ਤਿਉਹਾਰਾਂ ’ਤੇ ਲੁਧਿਆਣਾ ਤੋਂ ਵੱਡੀ ਗਿਣਤੀ ’ਚ ਹੋਰਨਾਂ ਸੂਬਿਆਂ 'ਚ ਜਾ ਰਹੇ ਪਰਵਾਸੀ ਮਜ਼ਦੂਰਾਂ ਦੀ ਭੀੜ ਨੇ ਰੇਲ ਸੇਵਾ 'ਤੇ ਅਸਰ ਪਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਸਟੇਸ਼ਨ ’ਤੇ ਵਸੋਂ ਬਾਹਰ ਹੋ ਰਹੀ ਭੀੜ ਕਾਰਨ ਰੇਲਵੇ ਵਿਭਾਗ ਨੇ ਪਲੇਟਫਾਰਮ ਟਿਕਟ ਸੇਵਾ ਬੰਦ ਕਰ ਦਿੱਤੀ ਹੈ। ਮੰਡਲ ਰੇਲ ਪ੍ਰਬੰਧਕ ਸੰਜੈ ਸਾਹੂ ਨੇ ਦੱਸਿਆ ਕਿ ਇਨ੍ਹਾਂ ਦਿਨਾਂ 'ਚ ਲੁਧਿਆਣਾ ਤੋਂ ਵੱਡੀ ਗਿਣਤੀ ’ਚ ਲੋਕ ਹੋਰਨਾਂ ਸੂਬਿਆਂ ਨੂੰ ਜਾ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ

ਇਨ੍ਹਾਂ ਲੋਕਾਂ ਨੂੰ ਸਟੇਸ਼ਨ ਤੱਕ ਛੱਡਣ ਆਉਣ ਵਾਲਿਆਂ ਕਾਰਨ ਭੀੜ ਲਗਾਤਾਰ ਵੱਧ ਰਹੀ ਹੈ, ਜਿਸ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਰਿਹਾ ਹੈ। ਇਸ ਮੁਸ਼ਕਲ ਦੇ ਹੱਲ ਲਈ 18 ਨਵੰਬਰ ਤੱਕ ਲੁਧਿਆਣਾ ਸਟੇਸ਼ਨ ’ਤੇ ਪਲੇਟਫਾਰਮ ਟਿਕਟ ਸੇਵਾ ਬੰਦ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਅਨਾਜ ਮੰਡੀਆਂ 'ਚ ਹੋਏ ਟੈਂਡਰ ਘਪਲਿਆਂ ਦੇ ਮਾਮਲੇ 'ਚ ਇਕ ਹੋਰ ਭਗੌੜਾ ਕਾਬੂ

 ਸਪੈਸ਼ਲ ਕਾਊਂਟਰ ਲਗਾ ਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਨਾਲ ਘੱਟੋ-ਘੱਟ ਸਾਮਾਨ ਲੈ ਕੇ ਰੇਲ ਯਾਤਰਾ ਕਰਨ ਤਾਂ ਕਿ ਕਿਸੇ ਨੂੰ ਉਨ੍ਹਾਂ ਨੂੰ ਪਲੇਟਫਾਰਮ ਤੱਕ ਛੱਡਣ ਆਉਣ ਦੀ ਲੋੜ ਨਾ ਪਵੇ। ਜੋ ਲੋਕ ਕਿਸੇ ਨੂੰ ਛੱਡਣ ਲਈ ਆ ਰਹੇ ਹਨ, ਉਨ੍ਹਾਂ ਨੂੰ ਸਟੇਸ਼ਨ ਦੇ ਬਾਹਰੋਂ ਹੀ ਵਾਪਸ ਮੋੜਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News