ਪੰਜਾਬ 'ਚ ਸਰਕਾਰੀ ਬੱਸਾਂ ਦਾ ਮੁਫ਼ਤ ਸਫ਼ਰ ਕਰਦੀਆਂ ਬੀਬੀਆਂ ਲਈ ਜ਼ਰੂਰੀ ਖ਼ਬਰ, 9 ਜੁਲਾਈ ਨੂੰ ਲੈ ਕੇ ਵੱਡਾ ਐਲਾਨ

Monday, Jun 16, 2025 - 10:45 AM (IST)

ਪੰਜਾਬ 'ਚ ਸਰਕਾਰੀ ਬੱਸਾਂ ਦਾ ਮੁਫ਼ਤ ਸਫ਼ਰ ਕਰਦੀਆਂ ਬੀਬੀਆਂ ਲਈ ਜ਼ਰੂਰੀ ਖ਼ਬਰ, 9 ਜੁਲਾਈ ਨੂੰ ਲੈ ਕੇ ਵੱਡਾ ਐਲਾਨ

ਚੰਡੀਗੜ੍ਹ/ਲੁਧਿਆਣਾ (ਸੁਸ਼ੀਲ) : ਪੰਜਾਬ 'ਚ ਸਰਕਾਰੀ ਬੱਸਾਂ ਦਾ ਮੁਫ਼ਤ ਸਫ਼ਰ ਕਰਨ ਵਾਲੇ ਲੋਕਾਂ ਖ਼ਾਸ ਕਰਕੇ ਆਧਾਰ ਕਾਰਡ ਵਾਲੀਆਂ ਬੀਬੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਆਉਣ ਵਾਲੀ 9 ਜੁਲਾਈ ਨੂੰ ਟਰਾਂਸਪੋਰਟ ਖੇਤਰ 'ਚ ਕੰਮ ਕਰਦੀਆਂ ਯੂਨੀਅਨਾਂ ਵਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਇਸ ਤਾਰੀਖ਼ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਵੱਡਾ ਖ਼ਤਰਾ! ਬੇਹੱਦ ਸਾਵਧਾਨ ਰਹਿਣ ਦੀ ਅਪੀਲ

ਦਰਅਸਲ ਕੇਂਦਰੀ ਟਰੇਡ ਯੂਨੀਅਨਾਂ ਅਤੇ ਕਿੱਤਾਵਾਰ ਸਰਵ ਭਾਰਤੀ ਕਰਮਚਾਰੀ ਫੈੱਡਰੇਸ਼ਨਾਂ ਦੇ ਸੱਦੇ 'ਤੇ ਟਰਾਂਸਪੋਰਟ ਖੇਤਰ 'ਚ ਕੰਮ ਕਰਦੀਆਂ ਯੂਨੀਅਨਾਂ ਵਲੋਂ 9 ਜੁਲਾਈ ਨੂੰ ਕੀਤੀ ਜਾਣ ਵਾਲੀ ਹੜਤਾਲ 'ਚ ਹਿੱਸਾ ਲਿਆ ਜਾਣਾ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, IMD ਵਲੋਂ ਤੂਫ਼ਾਨ-ਹਨ੍ਹੇਰੀ ਸਣੇ ਮੀਂਹ ਦੀ ਚਿਤਾਵਨੀ

ਇਸ ਹੜਤਾਲ ਦੌਰਾਨ ਟਰਾਂਸਪੋਰਟ ਸੈਕਟਰ ਅਤੇ ਟਰਾਂਸਪੋਰਟ ਕਾਮਿਆਂ ਦੀ ਲਗਾਤਾਰ ਵਿਗੜਦੀ ਹਾਲਤ, ਟੈਕਸਾਂ 'ਚ ਵਾਧਾ, ਟਰਾਂਸਪੋਰਟ ਸੈਕਟਰ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ, ਸੜਕਾਂ ਦੀ ਵਿਗੜਦੀ ਹਾਲਤ, ਕਿਰਤ-ਕਾਨੂੰਨਾਂ 'ਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਜੋ ਕਿ ਮਜ਼ਦੂਰਾਂ ਲਈ ਨੁਕਸਾਨਦੇਹ ਹਨ, ਦੇ ਮੱਦੇਨਜ਼ਰ ਮਜ਼ਦੂਰ ਲਹਿਰ ਨੂੰ ਇੱਕਜੁੱਟ ਹੋ ਕੇ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News