ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੀਆਂ ਬੀਬੀਆਂ ਦੇਣ ਧਿਆਨ, ਆਈ ਜ਼ਰੂਰੀ ਖ਼ਬਰ

Thursday, Dec 19, 2024 - 11:28 AM (IST)

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੀਆਂ ਬੀਬੀਆਂ ਦੇਣ ਧਿਆਨ, ਆਈ ਜ਼ਰੂਰੀ ਖ਼ਬਰ

ਫਿਰੋਜ਼ਪੁਰ (ਕੁਮਾਰ) : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਖ਼ਾਸ ਕਰਕੇ ਬੀਬੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ 6, 7 ਅਤੇ 8 ਜਨਵਰੀ ਨੂੰ ਸੂਬੇ ਭਰ 'ਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇਸ ਲਈ ਇਨ੍ਹਾਂ ਤਾਰੀਖ਼ਾਂ ਦੌਰਾਨ ਜੇਕਰ ਬੀਬੀਆਂ ਸਮੇਤ ਬਾਕੀ ਲੋਕ ਕਿਸੇ ਪਾਸੇ ਜਾਣ ਦਾ ਪਲਾਨ ਬਣਾ ਰਹੇ ਹਨ ਤਾਂ ਉਨ੍ਹਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, 22 ਦਸੰਬਰ ਤੱਕ ਰਹਿਣਗੇ ਲਾਗੂ

ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟਰ ਵਰਕਰਜ਼ ਯੂਨੀਅਨ ਵਲੋਂ ਟਰਾਂਸਪੋਰਟ ਵਿਭਾਗ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਯੂਨੀਅਨ ਵਲੋਂ 22 ਦਸੰਬਰ ਨੂੰ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ 2 ਜਨਵਰੀ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਨਵੇਂ ਸਾਲ ਤੋਂ ਪਹਿਲਾਂ ਜਾਰੀ ਹੋਏ ਹੁਕਮ

ਇਸ ਤੋਂ ਬਾਅਦ 6, 7 ਅਤੇ 8 ਜਨਵਰੀ ਨੂੰ ਪੰਜਾਬ 'ਚ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। ਇਸ ਲਈ ਸਰਕਾਰੀ ਬੱਸਾਂ 'ਚ ਸਫ਼ਰ ਕਰਦੇ ਲੋਕਾਂ ਨੂੰ ਇਨ੍ਹਾਂ ਤਾਰੀਖ਼ਾਂ ਦੌਰਾਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News