ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ ਹਾਈਕੋਰਟ ''ਚ ਕੀ ਹੋਇਆ

Monday, Dec 01, 2025 - 04:21 PM (IST)

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ ਹਾਈਕੋਰਟ ''ਚ ਕੀ ਹੋਇਆ

ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ ਗੰਭੀਰ) : ਜੇਲ੍ਹ 'ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ।  ਅਦਾਲਤ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ਕਿਸ ਆਧਾਰ 'ਤੇ ਰੱਦ ਕੀਤੀ ਗਈ ਹੈ, ਉਸ ਦਾ ਸਪੱਸ਼ਟੀਕਰਨ ਅਦਾਲਤ ਨੂੰ ਦਿੱਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੇ ਮਹੀਨੇ ਵੱਡਾ ਐਨਕਾਊਂਟਰ! ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਇਹ ਹੁਕਮ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਵਲੋਂ ਜਾਰੀ ਕੀਤਾ ਗਿਆ। ਅਦਾਲਤ ਨੂੰ ਦੱਸਿਆ ਗਿਆ ਕਿ ਅੰਮ੍ਰਿਤਪਾਲ ਦੀ ਪੈਰੋਲ ਨੂੰ ਸੁਰੱਖਿਆ ਕਾਰਨਾਂ ਕਰਕੇ ਰੱਦ ਕੀਤਾ ਗਿਆ ਹੈ। ਦਰਅਸਲ ਅੰਮ੍ਰਿਤਪਾਲ ਸਿੰਘ ਵਲੋਂ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਚੱਲਣ ਨੂੰ ਲੈ ਕੇ ਨਵੀਂ ਅਪਡੇਟ! PRTC ਕਾਮਿਆਂ ਦੀ ਹੜਤਾਲ ਅਜੇ...(ਵੀਡੀਓ)

ਕੇਂਦਰ ਵਲੋਂ ਕਿਹਾ ਗਿਆ ਹੈ ਕਿ ਵੀਡੀਓ ਕਾਨਫਰੰਸਿੰਗ ਰਾਹੀਂ ਸੰਸਦ ਸੈਸ਼ਨ 'ਚ ਹਿੱਸਾ ਲੈਣ ਦਾ ਕੋਈ ਨਿਯਮ ਨਹੀਂ ਹੈ। ਦੱਸਣਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਐੱਨ. ਐੱਸ. ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News