ਪੰਜਾਬ ''ਚ ਇਸ ਦਿਨ ਅਲਾਟ ਕੀਤੇ ਜਾਣਗੇ ਸ਼ਰਾਬ ਦੇ ਠੇਕੇ, ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ

Wednesday, Mar 27, 2024 - 07:54 AM (IST)

ਲੁਧਿਆਣਾ (ਸੇਠੀ)- ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਦੇ ਠੇਕੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ 'ਚ ਠੇਕੇਦਾਰਾਂ ਨੂੰ ਚੋਣ ਜ਼ਾਬਤੇ ਸਬੰਧੀ ਜਾਣਕਾਰੀ ਦੇਣ ਅਤੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਇਹ ਮੀਟਿੰਗ ਸਹਾਇਕ ਕਮਿਸ਼ਨਰ ਪੱਛਮੀ ਆਬਕਾਰੀ ਲੁਧਿਆਣਾ ਇੰਦਰਜੀਤ ਸਿੰਘ ਨਾਗਪਾਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਆਬਕਾਰੀ ਅਫ਼ਸਰ ਹਰਜੋਤ ਸਿੰਘ, ਪ੍ਰੀਤ ਭੁਪਿੰਦਰ ਸਿੰਘ, ਨੀਰਜ ਕੁਮਾਰ ਆਦਿ ਹਾਜ਼ਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਠੇਕੇਦਾਰਾਂ ਨੂੰ ਚਿਤਾਵਨੀ ਦਿੱਤੀ ਗਈ। ਵਿਭਾਗ ਨੇ ਕਿਹਾ ਕਿ ਜੇਕਰ ਕੋਈ ਵੀ ਠੇਕੇਦਾਰ ਗੈਰ-ਕਾਨੂੰਨੀ ਸ਼ਰਾਬ ਸਟੋਰ ਕਰਦਾ ਪਾਇਆ ਗਿਆ ਜਾਂ ਗੁਦਾਮਾਂ ਵਿੱਚ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਇਸ ਦੇ ਨਾਲ ਹੀ ਥੋਕ ਵਿਕਰੀ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਅਤੇ ਕਈ ਚੀਜ਼ਾਂ ਜਿਵੇਂ ਕਿ ਬਿਨਾਂ ਪਰਮਿਟ ਤੋਂ ਸ਼ਰਾਬ ਦੀ ਢੋਆ-ਢੁਆਈ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ।

ਇਹ ਖ਼ਬਰ ਵੀ ਪੜ੍ਹੋ - ਭਾਜਪਾ ਵੱਲੋਂ ਪੰਜਾਬ ਵਿਚ ਇਕੱਲਿਆਂ ਚੋਣ ਲੜਣ ਦੇ ਐਲਾਨ ਮਗਰੋਂ ਪ੍ਰੋ. ਚੰਦੂਮਾਜਰਾ ਦਾ ਵੱਡਾ ਬਿਆਨ

28 ਮਾਰਚ ਨੂੰ ਅਲਾਟ ਕੀਤੇ ਜਾਣਗੇ ਠੇਕੇ

ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਰੁਣ ਰੂਜਮ ਨੇ ਦੱਸਿਆ ਕਿ 28 ਮਾਰਚ ਨੂੰ ਪੂਰੇ ਪੰਜਾਬ ਵਿਚ ਡਰਾਅ ਪ੍ਰਣਾਲੀ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਅਲਾਟਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਵਿਸਲਿੰਗ ਵੁੱਡਜ਼ ਵਿਖੇ 28 ਮਾਰਚ ਨੂੰ ਡਰਾਅ ਪ੍ਰਕਿਰਿਆ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ।

ਪਹਿਲਾਂ ਚੋਣ ਕਮਿਸ਼ਨ ਦੇ ਫ਼ੈਸਲੇ ਕਾਰਨ ਰੱਦ ਹੋਈ ਸੀ ਅਲਾਟਮੈਂਟ

ਪਹਿਲਾਂ 22 ਮਾਰਚ ਨੂੰ ਠੇਕਿਆਂ ਦੇ ਡ੍ਰਾਅ ਕੱਢੇ ਜਾਣੇ ਸਨ ਪਰ ਚੋਣ ਕਮਿਸ਼ਨ ਵੱਲੋਂ ਮਨਜ਼ੂਰੀ ਨਾ ਮਿਲਣ ਕਾਰਨ ਇਸ ਨੂੰ ਰੱਦ ਕਰਨਾ ਪਿਆ ਸੀ। ਇੱਥੇ ਦੱਸ ਦਈਏ ਕਿ 9 ਮਾਰਚ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਸ ਵੇਲੇ ਕਿਹਾ ਸੀ ਕਿ ਇਸ ਪਾਲਿਸੀ ਤਹਿਤ ਪੰਜਾਬ ਨੂੰ 10 ਹਜ਼ਾਰ ਕਰੋੜ ਦਾ ਮਾਲੀਆ ਮਿਲੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News