ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ! ਬੀਬੀਆਂ ਜ਼ਰੂਰ ਪੜ੍ਹ ਲੈਣ
Wednesday, Nov 12, 2025 - 12:12 PM (IST)
ਚੰਡੀਗੜ੍ਹ (ਵੈੱਬ ਡੈਸਕ, ਵਿਨੇ) : ਪੰਜਾਬ 'ਚ ਸਰਕਾਰੀ ਬੱਸਾਂ ਬੰਦ ਹੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਪਨਬੱਸ, ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਰੋਡਵੇਜ਼ ਕਾਂਟਰੈਕਟ ਵਰਕਰਜ਼ ਯੂਨੀਅਨ ਵਲੋਂ ਬੁੱਧਵਾਰ ਦੁਪਹਿਰ ਜਾਂ ਫਿਰ ਵੀਰਵਾਰ ਸਵੇਰ ਤੋਂ ਬੱਸ ਸੇਵਾ ਠੱਪ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਲਈ ਬੱਸਾਂ 'ਚ ਮੁਫ਼ਤ ਕਰਨ ਕਰਨ ਵਾਲੀਆਂ ਬੀਬੀਆਂ ਅਤੇ ਹੋਰ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਰੇਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਮੈਰਿਜ ਪੈਲਸਾਂ 'ਚ ਹੁਣ...
ਯੂਨੀਅਨ ਨੇ ਸਾਫ਼ ਕਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 12 ਨਵੰਬਰ ਨੂੰ ਹੋਣ ਵਾਲੀ ਮੀਟਿੰਗ 'ਚ ਵੀ ਨਾ ਮੰਨੀਆਂ ਗਈਆਂ ਤਾਂ ਬੁੱਧਵਾਰ ਦੁਪਹਿਰ ਜਾਂ ਵੀਰਵਾਰ ਸਵੇਰ ਤੋਂ ਸੂਬੇ 'ਚ ਬੱਸ ਸੇਵਾ ਨੂੰ ਠੱਪ ਕਰ ਦਿੱਤਾ ਜਾਵੇਗਾ। ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਪੁਰਾਣੀਆਂ ਪੈਂਡਿੰਗ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਉਹ ਵੱਡੇ ਪੱਧਰ 'ਤੇ ਅੰਦੋਲਨ ਕਰਨ ਲਈ ਮਜਬੂਰ ਹੋਵੇਗੀ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਨ ਸਿੰਘ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਵਾਰ-ਵਾਰ ਭਰੋਸਾ ਮਿਲਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਫਾਈਲਾਂ ਪੂਰੀਆਂ ਨਹੀਂ ਹੋ ਸਕੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਲਈ ਮਜਬੂਰ ਹੋਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
