NRIs ਨੂੰ ਲੈ ਕੇ ਅਹਿਮ ਖ਼ਬਰ, ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਸਖ਼ਤ ਹਦਾਇਤਾਂ ਜਾਰੀ

Thursday, Dec 05, 2024 - 11:44 AM (IST)

NRIs ਨੂੰ ਲੈ ਕੇ ਅਹਿਮ ਖ਼ਬਰ, ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਸਖ਼ਤ ਹਦਾਇਤਾਂ ਜਾਰੀ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) -ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੇਸ਼ ਭਰ ’ਚ ਪਹਿਲੀ ਆਨਲਾਈਨ ਐੱਨ. ਆਰ. ਆਈ. ਮਿਲਣੀ ਕੀਤੀ। ਉਨ੍ਹਾਂ ਨੇ ਪ੍ਰਾਪਤ ਹੋਈਆਂ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਸਬੰਧਤ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹਦਾਇਤਾਂ ਦਿੱਤੀਆਂ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਲਈ ਕਿਹਾ।

ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫ਼ਤੇ ਆਨਲਾਈਨ ਐੱਨ. ਆਰ. ਆਈ. ਮਿਲਣੀ ਹੋਇਆ ਕਰੇਗੀ। ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ 2025 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਿਕ ਹੱਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਆਮ ਹਾਲਾਤ ’ਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ CM ਭਗਵੰਤ ਮਾਨ ਵੱਲੋਂ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲਸ ਵਿਭਾਗ ਨਾਲ ਸਬੰਧਤ ਹਨ ਜਦਕਿ 20 ਫ਼ੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ’ਚ ਸੁਣਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵੀ ਕਿਹਾ।

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

ਇਸ ਮੌਕੇ ਐੱਨ. ਆਰ. ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਦਿਲੀਪ ਕੁਮਾਰ, ਕਮਿਸ਼ਨਰ ਜਲੰਧਰ ਅਤੇ ਸਕੱਤਰ ਐੱਨ. ਆਰ. ਆਈ. ਸਭਾ, ਪੰਜਾਬ ਪ੍ਰਦੀਪ ਸੱਭਰਵਾਲ, ਚੇਅਰਪਰਸਨ ਐੱਨ. ਆਰ. ਆਈ. ਸਭਾ ਪਰਮਿੰਦਰ ਕੌਰ, ਡੀ. ਆਈ. ਜੀ. ਐੱਨ. ਆਰ. ਆਈ. ਰਾਜਪਾਲ ਸਿੰਘ ਸੰਧੂ, ਏ. ਆਈ. ਜੀ. ਅਜਿੰਦਰ ਸਿੰਘ ਤੋਂ ਇਲਾਵਾ ਐੱਨ. ਆਰ. ਆਈ. ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
 

ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News