ਜ਼ਰੂਰੀ ਖ਼ਬਰ : ਪੰਜਾਬ 'ਚ ਪਲੇ-ਵੇਅ ਸਕੂਲਾਂ ਤੇ ਕ੍ਰੈੱਚ ਸੈਂਟਰਾਂ ਨੂੰ ਲੈ ਕੇ ਜਾਰੀ ਹੋਏ ਇਹ ਹੁਕਮ

09/14/2023 11:09:09 AM

ਲੁਧਿਆਣਾ (ਵਿੱਕੀ) : ਰਾਸ਼ਟਰੀ ਬਾਲ ਅਧਿਕਾਰੀ ਸੁਰੱਖਿਆ ਕਮਿਸ਼ਨ (ਐੱਨ. ਸੀ. ਪੀ. ਸੀ. ਆਰ.) ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਨਿੱਜੀ ਸਕੂਲਾਂ, ਪ੍ਰੀ-ਨਰਸਰੀ ਅਤੇ ਕ੍ਰੈੱਚ ਸੈਂਟਰਾਂ ਦੀ ਰਜਿਸਟ੍ਰੇਸ਼ਨ ਜ਼ਰੂਰੀ ਹੈ। ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਕਈ ਨਿੱਜੀ ਪ੍ਰੀ ਸਕੂਲ, ਪ੍ਰੀ ਨਰਸਰੀ ਸਕੂਲ ਚੱਲ ਰਹੇ ਹਨ। ਐੱਨ. ਸੀ. ਪੀ. ਸੀ. ਆਰ. ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਇਨ੍ਹਾਂ ਨੂੰ ਰਜਿਸਟਰਡ ਕਰਵਾਉਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਬੇਹੱਦ ਜ਼ਰੂਰੀ ਖ਼ਬਰ, ਬੋਰਡ ਨੇ ਜਾਰੀ ਕੀਤਾ ਇਹ Alert

ਐੱਨ. ਸੀ. ਪੀ. ਸੀ. ਆਰ. ਵੱਲੋਂ ਜਾਰੀ ਨਿਰਦੇਸ਼ ਵੈੱਬਸਾਈਟ https://ncpcr.gov.in ’ਤੇ ਦੇਖੇ ਜਾ ਸਕਦੇ ਹਨ। ਉਨ੍ਹਾਂ ਨੇ ਸਾਰੇ ਨਿੱਜੀ ਸਕੂਲਾਂ, ਪ੍ਰੀ-ਨਰਸਰੀ ਅਤੇ ਕ੍ਰੈੱਚ ਸੈਂਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 10 ਅਕਤੂਬਰ ਤੱਕ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ, ਸਮਾਜ ਭਲਾਈ ਕੰਪਲੈਕਸ, ਸ਼ਿਮਲਾਪੁਰੀ, ਨੇੜੇ ਗਿੱਲ ਨਹਿਰ ਨਾਲ ਸੰਪਰਕ ਕਰਦੇ ਹੋਏ ਰਜਿਸਟ੍ਰੇਸ਼ਨ ਕਰਵਾਈ ਜਾਵੇ।

ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਪੰਜਾਬੀਆਂ ਨੂੰ ਇਕ ਹੋਰ ਵੱਡੀ ਸੌਗਾਤ, ਰਾਤੋ-ਰਾਤ ਕੀਤਾ ਇਹ ਕੰਮ

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ 10 ਅਕਤੂਬਰ ਤੋਂ ਬਾਅਦ ਸਾਰੇ ਨਿੱਜੀ ਸਕੂਲਾਂ/ਪ੍ਰੀ-ਨਰਸਰੀ ਅਤੇ ਕ੍ਰੈੱਚ ਸੈਂਟਰਾਂ ਦਾ ਅਚਾਨਕ ਨਿਰੀਖਣ ਕੀਤਾ ਜਾਵੇਗਾ ਅਤੇ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਨਹੀਂ ਹੋਈ ਹੋਵੇਗੀ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Babita

This news is Content Editor Babita