ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਅਹਿਮ ਖ਼ਬਰ, ਅੱਜ ਤੋਂ ਬਦਲ ਗਏ ਨਿਯਮ
Monday, Apr 01, 2024 - 11:17 AM (IST)

ਲੁਧਿਆਣਾ (ਹਿਤੇਸ਼) : ਸਰਕਾਰ ਵਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਵਿਆਜ-ਪੈਨਲਟੀ ਦੀ ਮੁਆਫ਼ੀ ਦੇਣ ਦਾ ਜੋ ਫ਼ੈਸਲਾ ਕੀਤਾ ਗਿਆ ਸੀ, ਉਸ ਦੀ ਡੈਡਲਾਈਨ 31 ਮਾਰਚ ਨੂੰ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਹੁਣ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 18 ਫ਼ੀਸਦੀ ਵਿਆਜ ਅਤੇ 20 ਫ਼ੀਸਦੀ ਪੈਨਲਟੀ ਲੱਗੇਗੀ। ਇਸ ਤੋਂ ਇਲਾਵਾ ਵਿੱਤੀ ਸਾਲ 2023-24 ਦਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਹੁਣ ਤੱਕ ਜੋ 10 ਫ਼ੀਸਦੀ ਪੈਨਲਟੀ ਲਗਾਈ ਜਾ ਰਹੀ ਸੀ, ਉਹ ਵੀ 31 ਮਾਰਚ ਤੋਂ ਬਾਅਦ ਦੋਗੁਣੀ ਹੋ ਗਈ ਹੈ ਅਤੇ ਨਾਲ 18 ਫ਼ੀਸਦੀ ਵਿਆਜ ਦੀ ਦੇਣਾ ਹੋਵੇਗਾ।
ਇਹ ਵੀ ਪੜ੍ਹੋ : ਰਾਮ ਲੀਲਾ ਮੈਦਾਨ ਤੋਂ ਗਰਜੇ CM ਭਗਵੰਤ ਮਾਨ, ਸ਼ਾਇਰਾਨਾ ਅੰਦਾਜ਼ 'ਚ ਭਾਜਪਾ ਖ਼ਿਲਾਫ਼ ਕੱਢੀ ਭੜਾਸ (ਵੀਡੀਓ)
ਇਸ ਤਰ੍ਹਾਂ ਜਾਰੀ ਕੀਤੀ ਗਈ ਸੀ ਵਨ ਟਾਈਮ ਸੈਟਲਮੈਂਟ ਪਾਲਿਸੀ
ਸਰਕਾਰ ਵੱਲੋਂ ਸਤੰਬਰ ਵਿਚ ਜੋ ਵਨ ਟਾਈਮ ਸੈਟਲਮੈਂਟ ਪਾਲਿਸੀ ਜਾਰੀ ਕੀਤੀ ਗਈ ਸੀ। ਉਸ ਵਿਚ ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 100 ਫ਼ੀਸਦੀ ਵਿਆਜ ਪੈਨਲਟੀ ਦੀ ਮੁਆਫ਼ੀ ਦਿੱਤੀ ਗਈ ਸੀ। ਜਿਸ ਛੋਟ ਨੂੰ ਦਸੰਬਰ ਤੋਂ ਬਾਅਦ 31 ਮਾਰਚ ਤੱਕ ਘਟਾ ਕੇ 50 ਫ਼ੀਸਦੀ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਬਦਲਿਆ ਸਰਕਾਰੀ ਸਕੂਲਾਂ ਦਾ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ
ਇਸੇ ਤਰ੍ਹਾਂ ਗਲਤ ਤਰੀਕੇ ਨਾਲ ਰਿਟਰਨ ਦਾਖ਼ਲ ਕਰਨ ’ਤੇ ਲੱਗਣ ਵਾਲੀ 100 ਫ਼ੀਸਦੀ ਪੈਨਲਟੀ ਨੂੰ ਦੋ ਪੜਾਅ ਵਿਚ ਮੁਆਫ਼ ਕੀਤਾ ਗਿਆ ਸੀ, ਜਿਸ ਦੀ ਮਿਆਦ ਵੀ 31 ਮਾਰਚ ਨੂੰ ਖ਼ਤਮ ਹੋ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8