ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ
Saturday, Jul 12, 2025 - 11:06 AM (IST)

ਅੰਮ੍ਰਿਤਸਰ (ਨੀਰਜ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਈਜ਼ੀ ਰਜਿਸਟ੍ਰੇਸ਼ਨ ਨਾਲ ਸਬੰਧਤ ਮਾਲ ਵਿਭਾਗ ਦੀਆਂ ਸੇਵਾਵਾਂ ਅਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਹੁਣ ਸੁਵਿਧਾ ਕੇਂਦਰਾਂ ’ਤੇ ਮਿਲਣਗੀਆਂ। ਜ਼ਿਲ੍ਹਾ ਵਾਸੀਆਂ ਨਾਲ ਇਹ ਖੁਸ਼ਖਬਰੀ ਸਾਂਝੀ ਕਰਦੇ ਹੋਏ ਡੀ. ਸੀ. ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡਾਂ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਸੇ ਜਾਂ ਰਜਿਸਟਰਡ ਡੀਡ ਦੇ ਆਧਾਰ ’ਤੇ ਰਾਪਟਾਂ ਦੇ ਦਾਖਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ) ਫਰਦ ਬਦਰ ਲਈ ਅਪੀਲ (ਰਿਕਾਰਡਾਂ ਵਿੱਚ ਸੁਧਾਰ), ਡਿਜੀਟਲ ਤੌਰ ’ਤੇ ਦਸਤਖਤ ਕੀਤੇ ਫਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਲਗਭਗ ਸਾਰੀਆਂ ਸੇਵਾਵਾਂ ਹੁਣ ਸੁਵਿਧਾ ਕੇਂਦਰ ਤੋਂ ਮਿਲਿਆ ਕਰਨਗੀਆਂ। ਉਨ੍ਹਾਂ ਕਿਹਾ ਕਿ ਜੋ ਨਾਗਰਿਕ ਸੁਵਿਧਾ ਕੇਂਦਰ ਵੀ ਨਹੀਂ ਆ ਸਕਦੇ, ਉਹ ਫੋਨ ਨੰਬਰ 1076 ਡਾਇਲ ਕਰ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8