ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ

Thursday, Apr 09, 2026 - 06:06 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ

ਚੰਡੀਗੜ੍ਹ- ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਇਹ ਇਕ ਤਰ੍ਹਾਂ ਦੀ ਕਿਸਾਨਾਂ ਲਈ ਖੁਸ਼ਖਬਰੀ ਵੀ ਹੈ। ਹੁਣ 14 ਅਪ੍ਰੈਲ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਤੇ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਮੌਸਮ ਵਿਭਾਗ ਨੇ 14 ਅਪ੍ਰੈਲ ਤੱਕ ਸੂਬੇ ’ਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਅਗਲੇ 24 ਘੰਟਿਆਂ ’ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਇਸ ਤੋਂ ਬਾਅਦ ਅਗਲੇ 4 ਦਿਨਾਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 5 ਤੋਂ 7 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

22 ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ 22 ਜ਼ਿਲ੍ਹਿਆਂ ’ਚ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ’ਚ ਪਠਾਨਕੋਟ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਸ਼ਾਮਲ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਸਮੇਤ ਕਈ ਹੋਰ ਜ਼ਿਲ੍ਹਿਆਂ ’ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਇਸ ਤੋਂ ਬਾਅਦ ਸੂਬੇ ’ਚ ਮੌਸਮ ਮੁੜ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-  ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਇਕ ਹੋਰ ਧਾਰਾ ਕੀਤੀ ਗਈ ਦਰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News