ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ, ਚੈਕਿੰਗ ਦੇ ਲਈ ਜਾਰੀ ਹੋਏ ਸਖ਼ਤ ਹੁਕਮ

03/30/2024 10:49:32 AM

ਲੁਧਿਆਣਾ (ਵਿੱਕੀ) : ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਈ ਸਕੂਲਾਂ ਵੱਲੋਂ ਬੱਚਿਆਂ ਦੀਆਂ ਕਿਤਾਬਾਂ ਅਤੇ ਵਰਦੀਆਂ ਦੇ ਮਾਮਲੇ ’ਚ ਮਨਮਾਨੀ ਕਰ ਕੇ ਸਰਕਾਰੀ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਕਰਨ ਦੀਆਂ ਸ਼ਿਕਾਇਤਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਕੋਲ ਪੁੱਜ ਗਈਆਂ ਹਨ। ਸ਼ਿਕਾਇਤਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ. ਸੀ. ਐਕਸ਼ਨ ’ਚ ਆ ਗਏ ਹਨ ਅਤੇ ਉਨ੍ਹਾਂ ਨੇ ਡੀ. ਈ. ਓ. ਸੈਕੰਡਰੀ ਅਤੇ ਐਲੀਮੈਂਟਰੀ ਨੂੰ ਇਸ ਦੀ ਪੜਤਾਲ ਲਈ ਸਕੂਲਾਂ ’ਚ ਚੈਕਿੰਗ ਕਰਨ ਦੇ ਹੁਕਮ ਜਾਰੀ ਕਰ ਕੇ ਇਕ ਹਫ਼ਤੇ ’ਚ ਰਿਪੋਰਟ ਮੰਗੀ ਹੈ। ਦੱਸ ਦੇਈਏ ਕਿ ਪਿਛਲੇ ਕੁੱਝ ਸਮੇਂ ਤੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਖ਼ਿਲਾਫ਼ ਕਿਤਾਬਾਂ ਅਤੇ ਵਰਦੀ ਨਾਲ ਸਬੰਧਿਤ ਕਈ ਸ਼ਿਕਾਇਤਾਂ ਮਿਲ ਰਹੀਆਂ ਸੀ।

ਇਹ ਵੀ ਪੜ੍ਹੋ : BJP ‘ਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ‘ਚ ਰਿੰਕੂ ਤੇ ਅੰਗੁਰਾਲ ਨੇ ਕੱਢਿਆ ਰੋਡ ਸ਼ੋਅ, 'ਆਪ' ਵਰਕਰਾਂ ਨੇ ਕੀਤਾ ਪ੍ਰਦਰਸ਼ਨ
ਇਨ੍ਹਾਂ ਸ਼ਿਕਾਇਤਾਂ ’ਚ ਮਾਪਿਆਂ ਨੇ ਦੋਸ਼ ਲਾਇਆ ਸੀ ਕਿ ਸਕੂਲ ਮਨਮਾਨੇ ਤਰੀਕੇ ਨਾਲ ਇਕ ਹੀ ਦੁਕਾਨ ਤੋਂ ਮਹਿੰਗੀਆਂ ਕਿਤਾਬਾਂ ਅਤੇ ਬ੍ਰਾਂਡਿਡ ਵਰਦੀ ਥੋਪ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਜੇਬ ’ਤੇ ਆਰਥਿਕ ਬੋਝ ਪੈ ਰਿਹਾ ਹੈ। ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿੱਖਿਆ ਵਿਭਾਗ ਨੂੰ ਜ਼ਿਲ੍ਹੇ ਦੇ ਹਰੇਕ ਸਕੂਲ ’ਚ ਜਾਂਚ ਕਰਨ ਦਾ ਹੁਕਮ ਦਿੱਤਾ ਹੈ ਕਿ ਉਹ ਹਰੇਕ ਸਕੂਲ ਦਾ ਨਿਰੀਖਣ ਕਰਨ ਲਈ ਵਿਸ਼ੇਸ਼ ਉਡਣ ਦਸਤੇ/ਕਮੇਟੀਆਂ ਬਣਾਉਣ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਹਰੇਕ ਸਕੂਲ ਦਾ ਨਿਰੀਖਣ ਕਰਨ ਲਈ ਵਿਸ਼ੇਸ਼ ਉਡਣ ਦਸਤੇ, ਕਮੇਟੀਆਂ ਬਣਾਉਣ ਅਤੇ ਉਡਣ ਦਸਤੇ ਅਤੇ ਕਮੇਟੀਆਂ ਨੂੰ ਇਹ ਯਕੀਨੀ ਕਰਨਾ ਹੋਵੇਗਾ ਕਿ ਸਾਰੇ ਸਕੂਲ ਦਿ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਐਡਿਡ ਐਜੂਕੇਸ਼ਨਲ ਇੰਸਟੀਚਿਊਟਸ ਐਕਟ 2016 ਦੀ ਪਾਲਣਾ ਕਰ ਰਹੇ ਹਨ।

ਇਹ ਵੀ ਪੜ੍ਹੋ : MP ਮਨੀਸ਼ ਤਿਵਾੜੀ ਦੇ ਲੁਧਿਆਣਾ ਤੋਂ ਚੋਣ ਲੜਨ ਦੀਆਂ ਚਰਚਾਵਾਂ ਦੌਰਾਨ ਵਿਰੋਧੀਆਂ 'ਚ ਬੇਚੈਨੀ
ਉਲੰਘਣਾਂ ’ਤੇ ਹੋਵੇਗੀ ਕਾਰਵਾਈ
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਸਕੂਲ ਇਸ ਨਿਯਮ ਦਾ ਉਲੰਘਣ ਕਰਦਾ ਪਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਅੱਗੇ ਦੀ ਕਾਰਵਾਈ ਲਈ ਫ਼ੀਸ ਰੈਗੂਲੇਸ਼ਨ ਕਮੇਟੀ/ਅਥਾਰਟੀ ਨੂੰ ਦਿੱਤੀ ਜਾਣੀ ਚਾਹੀਦੀ ਹੈ। ਡੀ. ਸੀ. ਨੇ ਉਡਣ ਦਸਤਾ/ਕਮੇਟੀਆਂ ਨੂੰ ਇਹ ਵੀ ਕਿਹਾ ਕਿ ਉਹ ਇਹ ਯਕੀਨੀ ਕਰਨ ਕਿ ਹਰੇਕ ਸਕੂਲ ਇਕ ਹਫ਼ਤੇ ਦੇ ਅੰਦਰ ਸੈਲਫ ਕੰਪਲਾਈਂਸ ਰਿਪੋਰਟ ਪੇਸ਼ ਕਰਨ। ਇਸ ਤੋਂ ਇਲਾਵਾ ਸਾਰੇ ਸਕੂਲਾਂ ਨੂੰ ਨਿਯਮਾਂ, ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਸਬੰਧ ’ਚ ਆਪਣੀਆਂ ਵੈੱਬਸਾਈਟਾਂ ਅਪਡੇਟ ਕਰਨੀ ਹੋਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News