ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
Friday, Oct 09, 2026 - 04:31 PM (IST)
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਨਾਲ ਸਬੰਧਤ ਅਦਾਲਤੀ ਮਾਣਹਾਨੀ ਦੇ ਮਾਮਲੇ ਵਿਚ ਅੱਜ (ਸ਼ੁੱਕਰਵਾਰ) ਅਹਿਮ ਸੁਣਵਾਈ ਹੋਈ। ਹਾਈਕੋਰਟ ਨੇ ਸੁਣਵਾਈ ਦੌਰਾਨ ਸਾਰੀਆਂ ਚਾਰ ਅਰਜ਼ੀਆਂ ਨੂੰ ਇਕੱਠੇ ਸੁਣਨ ਲਈ ਰੋਸਟਰ ਅਨੁਸਾਰ ਡਿਵੀਜ਼ਨ ਬੈਂਚ (ਕ੍ਰਿਮੀਨਲ ਕੰਟੈਂਪਟ ਬੈਂਚ) ਕੋਲ ਭੇਜਣ ਦੇ ਹੁਕਮ ਦਿੱਤੇ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਅਕਤੂਬਰ 12 ਨੂੰ ਹੋਵੇਗੀ। ਇਸ ਫ਼ੈਸਲੇ ਨਾਲ ਹੁਣ ਇਨ੍ਹਾਂ ਅਰਜ਼ੀਆਂ ਦੀ ਸੁਣਵਾਈ ਇੱਕੋ ਬੈਂਚ ਵੱਲੋਂ ਕੀਤੀ ਜਾਵੇਗੀ। ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਨਾਲ ਜੁੜੇ ਇਸ ਮਾਮਲੇ ’ਤੇ ਅਗਲੀ ਸੁਣਵਾਈ ਦੌਰਾਨ ਹੋਣ ਵਾਲੀ ਕਾਰਵਾਈ ’ਤੇ ਸਬੰਧਤ ਧਿਰਾਂ ਦੀ ਨਜ਼ਰ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
