ਪੰਜਾਬ ਦੇ ਕਿਸਾਨਾਂ ਨੂੰ ਲੈ ਕੇ ਅਹਿਮ ਖ਼ਬਰ, ਕੇਂਦਰ ਦੀ ਇਸ ਯੋਜਨਾ 'ਚੋਂ ਘੱਟਦੀ ਜਾ ਰਹੀ ਗਿਣਤੀ

Saturday, Dec 30, 2023 - 01:55 PM (IST)

ਪੰਜਾਬ ਦੇ ਕਿਸਾਨਾਂ ਨੂੰ ਲੈ ਕੇ ਅਹਿਮ ਖ਼ਬਰ, ਕੇਂਦਰ ਦੀ ਇਸ ਯੋਜਨਾ 'ਚੋਂ ਘੱਟਦੀ ਜਾ ਰਹੀ ਗਿਣਤੀ

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ' 'ਚੋਂ ਹਰ ਸਾਲ ਸੂਬੇ ਦੇ ਕਿਸਾਨਾਂ ਦੀ ਗਿਣਤੀ ਘਟਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਯੋਜਨਾ ਸਾਲ 2019 'ਚ ਸ਼ੁਰੂ ਕੀਤੀ ਗਈ ਸੀ ਅਤੇ ਸਾਲ 2019-20 ਦੌਰਾਨ ਸੂਬੇ ਦੇ 23 ਲੱਖ ਤੋਂ ਜ਼ਿਆਦਾ ਦੇ ਕਰੀਬ ਕਿਸਾਨਾਂ ਨੂੰ ਇਸ ਦਾ ਲਾਭ ਮਿਲਿਆ। ਇਸ ਤੋਂ ਬਾਅਦ ਲਗਾਤਾਰ ਇਸ ਯੋਜਨਾ ਦਾ ਲਾਭਾਰਥੀ ਘੱਟਦੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਖੁੱਲ੍ਹਣ ਤੋਂ ਪਹਿਲਾਂ ਠੰਡ ਤੇ ਧੁੰਦ ਦਾ Double Attack, ਮਾਪੇ ਤੇ ਅਧਿਆਪਕ ਚਿੰਤਾ 'ਚ

ਜੇਕਰ ਇਸ ਸਾਲ ਦੀ ਗੱਲ ਕਰੀਏ ਤਾਂ ਅਜੇ ਤੱਕ 8 ਲੱਖ ਤੋਂ ਜ਼ਿਆਦਾ ਲਾਭਾਰਥੀ ਮਨਜ਼ੂਰ ਹੋਏ ਸਨ ਪਰ ਇਨ੍ਹਾਂ 'ਚੋਂ ਵੀ 812 ਦੀ ਪੇਮੈਂਟ ਅਜੇ ਪੈਂਡਿੰਗ ਹੈ। ਇਸ ਨਾਲ 15 ਨਵੰਬਰ ਨੂੰ ਹੀ ਇਸ ਦੀ 15ਵੀਂ ਕਿਸ਼ਤ ਜਾਰੀ ਹੋਈ ਹੈ। ਇਸ ਨੂੰ ਲੈ ਕੇ ਖੇਤੀ ਅਤੇ ਰੈਵਿਨਿਊ ਵਿਭਾਗਾਂ ਦੀਆਂ ਟੀਮਾਂ ਖ਼ਾਤਿਆਂ ਦੀ ਆਨਲਾਈਨ ਮੈਪਿੰਗ ਕਰ ਰਹੀਆਂ ਹਨ।
ਪੰਜਾਬ ਦੇ ਕਿਸਾਨਾਂ ਦੇ ਨਾਂ ਕੱਟਣ ਦੇ ਮੁੱਖ ਕਾਰਨ
ਦਰਅਸਲ ਕਈ ਫਰਜ਼ੀ ਕਿਸਾਨ ਬਣ ਕੇ ਇਸ ਯੋਜਨਾ ਦਾ ਲਾਭ ਲੈ ਰਹੇ ਸਨ। ਇਸੇ ਤਰ੍ਹਾਂ ਇਕ ਹੀ ਪਰਿਵਾਰ 'ਚੋਂ ਦੋਵੇਂ ਪਤੀ-ਪਤਨੀ ਇਸ ਯੋਜਨਾ ਦਾ ਲਾਭ ਲੈ ਰਹੇ ਸਨ, ਜਿਸ ਕਾਰਨ ਇਨ੍ਹਾਂ ਕਿਸਾਨਾਂ ਦੇ ਨਾਂ ਯੋਜਨਾ 'ਚੋਂ ਕੱਟ ਦਿੱਤੇ ਗਏ। ਯੋਜਨਾ ਦਾ ਲਾਭ ਲੈਣ ਵਾਲੇ ਕਈ ਕਿਸਾਨ ਵਿਦੇਸ਼ਾਂ 'ਚ ਰਹਿ ਰਹੇ ਹਨ ਅਤੇ ਉਨ੍ਹਾਂ ਦੇ ਪਿੱਛੇ ਜ਼ਮੀਨ ਨੂੰ ਠੇਕੇ 'ਤੇ ਲੈ ਕੇ ਖੇਤੀ ਕਰਨ ਵਾਲਿਆਂ ਨੇ ਆਪਣਾ ਨਾਂ ਯੋਜਨਾ 'ਚ ਦਿੱਤਾ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 35 ਲੱਖ ਰਾਸ਼ਨ ਕਾਰਡਧਾਰਕਾਂ ਲਈ ਚਿੰਤਾ ਭਰੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ

ਦੱਸਣਯੋਗ ਹੈ ਕਿ ਇਸ ਯੋਜਨਾ ਤਹਿਤ 2 ਹੈਕਟੇਅਰ ਤੱਕ ਖੇਤੀ ਯੋਗ ਜ਼ਮੀਨ ਵਾਲੇ ਛੋਟੇ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ। ਇਸ ਬਾਰੇ ਪੰਜਾਬ ਦੇ ਖੇਤੀ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ 'ਚ ਸਨਮਾਨ ਨਿਧੀ ਯੋਜਨਾ ਨੂੰ ਲੈ ਕੇ ਸਮੇਂ-ਸਮੇਂ 'ਤੇ ਆਨਲਾਈਨ ਮੈਪਿੰਗ ਕੀਤੀ ਜਾ ਰਹੀ ਹੈ। ਬੈਂਕ ਖ਼ਾਤਿਆਂ ਦੀ ਈ-ਕੇ. ਵਾਈ. ਸੀ. ਅਤੇ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨ ਇਸ ਯੋਜਨਾ ਤੋਂ ਵਾਂਝੇ ਸਨ, ਉਨ੍ਹਾਂ ਨੂੰ ਵੀ ਯੋਜਨਾ 'ਚ ਸ਼ਾਮਲ ਕੀਤਾ ਜਾ ਰਿਹਾ ਹੈ।

ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News