ਹੋਲੀ ਤੋਂ ਪਹਿਲਾਂ ਪੰਜਾਬ ਦੇ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ, ਵਿਭਾਗ ਨੇ ਕਰ ਦਿੱਤੀ ਭਵਿੱਖਬਾਣੀ
Sunday, Mar 24, 2024 - 01:15 PM (IST)
ਚੰਡੀਗੜ੍ਹ : ਹੋਲੀ ਤੋਂ ਪਹਿਲਾਂ ਪੰਜਾਬ 'ਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਹੀ ਸੂਬੇ ਦੇ ਕਈ ਇਲਾਕਿਆਂ 'ਚ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ 'ਤੇ ਬੂੰਦਾਬਾਂਦੀ ਵੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ 'ਚ ਤਾਪਮਾਨ 16-17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਇਸ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਪਿਛਲੇ ਕੁੱਝ ਦਿਨਾਂ 'ਚ ਗਰਮੀ ਮਹਿਸੂਸ ਕੀਤੀ ਜਾਣ ਲੱਗੀ ਸੀ ਪਰ ਅਚਾਨਕ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਪਾਰਾ ਹੇਠਾਂ ਡਿੱਗ ਗਿਆ ਹੈ। ਜੇਕਰ ਗਰਮੀ ਦੀ ਗੱਲ ਕਰੀਏ ਤਾਂ ਪੰਜਾਬ 'ਚ ਪਾਰਾ 30 ਦੇ ਪਾਰ ਪਹੁੰਚ ਚੁੱਕਾ ਹੈ ਅਤੇ ਦੁਪਹਿਰ ਦੇ ਸਮੇਂ ਗਰਮੀ ਕਾਰਨ ਲੋਕਾਂ ਨੂੰ ਪਰੇਸ਼ਾਨੀ ਪੇਸ਼ ਆਉਣ ਲੱਗੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ (ਵੀਡੀਓ)
ਮੈਦਾਨੀ ਇਲਾਕਿਆਂ 'ਚ ਦੁਪਹਿਰ ਦੇ ਸਮੇਂ ਪੱਖਿਆਂ ਦੇ ਨਾਲ-ਨਾਲ ਥੋੜ੍ਹੇ ਸਮੇਂ ਲਈ ਏ. ਸੀ. ਵੀ ਚੱਲਣੇ ਸ਼ੁਰੂ ਹੋ ਗਏ ਹਨ। ਫਿਲਹਾਲ ਮੌਸਮ ਵਿਭਾਗ ਵਲੋਂ ਆਉਣ ਵਾਲੇ 3 ਦਿਨਾਂ ਲਈ ਤੇਜ਼ ਹਵਾਵਾਂ ਦੇ ਜ਼ੋਰ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8