ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਅਹਿਮ ਖ਼ਬਰ, ਪੜ੍ਹੋ ਅਦਾਲਤ ਨੇ ਕੀ ਦਿੱਤੇ ਹੁਕਮ

Tuesday, Jun 09, 2026 - 06:17 PM (IST)

ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਅਹਿਮ ਖ਼ਬਰ, ਪੜ੍ਹੋ ਅਦਾਲਤ ਨੇ ਕੀ ਦਿੱਤੇ ਹੁਕਮ

ਅੰਮ੍ਰਿਤਸਰ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਿਕਰਮ ਮਜੀਠੀਆ ਵਲੋਂ ਅੰਮ੍ਰਿਤਸਰ ਅਦਾਲਤ ਦਾ ਰੁਖ ਕੀਤਾ ਗਿਆ ਹੈ ਮਜੀਠੀਆ ਨੇ ਪਟੀਸ਼ਨ ਦਾਇਰ ਕਰਦਿਆ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਅਦਾਲਤ ਨੇ ਪੰਜਾਬ ਪੁਲਸ ਨੂੰ ਕੱਲ੍ਹ ਤੱਕ (10 ਜੂਨ) ਤੱਕ ਰਿਕਾਰਡ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਮਜੀਠੀਆ 'ਤੇ ਮਜੀਠਾ ਥਾਣਾ 'ਚ ਹੋਏ ਹੰਗਾਮੇ ਨੂੰ ਲੈ ਕੇ ਵੱਖ ਵੱਖ ਧਾਰਾਵਾਂ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਸੀ, ਜਿਸ ਕਾਰਨ ਮਜੀਠੀਆ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਪੜ੍ਹੋ ਕੀ ਹੈ ਪੂਰਾ ਮਾਮਲਾ

ਇਸ ਤੋਂ ਪਹਿਲਾਂ ਮਜੀਠੀਆ ਖਿਲਾਫ ਦਰਜ ਐੱਫ. ਆਈ. ਆਰ. ਦੀ ਕਾਪੀ ਵੀ ਸਾਹਮਣੇ ਆਈ ਸੀ। ਇਸ ਵਿਚ ਮਜੀਠੀਆ ਤੋਂ ਇਲਾਵਾ ਉਨ੍ਹਾਂ ਦੇ ਕਈ ਨਜ਼ਦੀਕੀਆਂ ਅਤੇ ਸਮਰਥਕਾਂ ਜਿਨ੍ਹਾਂ ਵਿਚ ਬਿਕਰਮ ਸਿੰਘ ਬਾਠ, ਸਾਹਿਬ ਹਮਜ਼ਾ, ਰਾਜਾ ਲਾਡੇਹ ਅਤੇ ਜੋਧ ਸਿੰਘ ਸਮਰਾ ਸਣੇ ਕਈ ਹੋਰ ਅਣਪਛਾਤੇ ਵਿਅਕਤੀਆਂ ਨੂੰ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ। ਇਹ ਮਾਮਲਾ 'ਭਾਰਤੀ ਨਿਆ ਸੰਹਿਤਾ' ਦੀਆਂ ਕਈ ਧਾਰਾਵਾਂ ਦੇ ਤਹਿਤ ਦਰਜ ਕੀਤਾ ਗਿਆ ਸੀ। ਜਿਨ੍ਹਾਂ ਵਿਚ ਸਰਕਾਰੀ ਕਰਮਚਾਰੀ 'ਤੇ ਡਿਊਟੀ ਦੌਰਾਨ ਹਮਲਾ ਕਰਨਾ, ਸਰਕਾਰੀ ਕਰਮਚਾਰੀ ਦੇ ਕੰਮ ਵਿਚ ਰੁਕਾਵਟ ਪਾਉਣਾ, ਖਿੱਚ-ਧੂਹ ਕਰਨਾ, ਕਿਸੇ ਵਿਅਕਤੀ ਨੂੰ ਕਾਨੂੰਨੀ ਹਿਰਾਸਤ ਵਿਚੋਂ ਛੁਡਵਾਉਣਾ, ਸਬੂਤਾਂ ਨੂੰ ਨਸ਼ਟ ਕਰਨਾ ਜਾਂ ਛੁਪਾਉਣਾ, ਅਪਰਾਧਿਕ ਧਮਕੀ ਦੇਣਾ, ਗੈਰ-ਕਾਨੂੰਨੀ ਇਕੱਠ (ਜਮਾਵੜਾ) ਕਰਨਾ ਅਤੇ ਦੰਗਾ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਅਸਲਾ ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ।

ਮਜੀਠੀਆ ਖ਼ਿਲਾਫ਼ Look Out Circular ਜਾਰੀ

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਪੁਲਸ ਨੇ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਹੋਇਆ ਹੈ। ਕੇਸ ਦਰਜ ਹੋਣ ਤੋਂ ਬਾਅਦ ਜਾਰੀ ਕੀਤੇ ਇਸ ਸਰਕੂਲਰ ਨਾਲ ਹੁਣ ਉਹ ਦੇਸ਼ ਛੱਡ ਕੇ ਵਿਦੇਸ਼ ਨਹੀਂ ਜਾ ਸਕਣਗੇ। ਫਿਲਹਾਲ ਪੁਲਸ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।  ਇਸ ਤੋਂ ਇਲਾਵਾ ਹਲਕਾ ਮਜੀਠੀਆ ਵਿਚ ਬਿਕਰਮ ਮਜੀਠੀਆ ਦੀ ਗੁੰਮਸ਼ੁਦਗੀ ਵਾਲੇ ਪੋਸਟਰ ਵੀ ਲਗਾਈ ਗਏ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News