ਰਾਸ਼ਨ ਕਾਰਡਾਂ ਦੀ EKYC ਨਾਲ ਜੁੜੀ ਅਹਿਮ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
Saturday, Sep 06, 2025 - 04:17 PM (IST)

ਭਗਤਾ ਭਾਈ (ਢਿੱਲੋਂ) : ਪੰਜਾਬ 'ਚ ਰਾਸ਼ਨ ਕਾਰਡਾਂ ਦੀ ਈ-ਕੇ. ਵਾਈ. ਸੀ. ਕਰਵਾਉਣ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਨੇ ਰਾਸ਼ਨ ਕਾਰਡਾਂ ਦੀ ਈ-ਕੇ. ਵਾਈ. ਸੀ. ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੀਨੀਅਰ ਸੂਬਾ ਮੀਤ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਆਂਗਣਵਾੜੀ ਵਰਕਰਾਂ ਦੀ ਫੂਡ ਸਪਲਾਈ ਵਿਭਾਗ ਨਾਲ ਮੀਟਿੰਗ ਹੋਈ ਅਤੇ ਕਿਹਾ ਗਿਆ ਸੀ ਕਿ ਆਟਾ-ਦਾਲ ਸਕੀਮ ਰਾਸ਼ਨ ਕਾਰਡਾਂ ਦੇ ਲਾਭਪਾਤਰੀਆਂ ਦੀ ਆਂਗਣਵਾੜੀ ਵਰਕਰ ਈ-ਕੇ. ਵਾਈ. ਸੀ. ਕਰਨ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
ਮੀਟਿੰਗ 'ਚ ਇਹ ਵੀ ਦੱਸਿਆ ਗਿਆ ਕਿ ਆਂਗਣਵਾੜੀ ਵਰਕਰ ਨੂੰ ਪ੍ਰਤੀ ਲਾਭਪਾਤਰੀ 40 ਰੁਪਏ ਦੇ ਹਿਸਾਬ ਨਾਲ ਪੈਸੇ ਦਿੱਤੇ ਜਾਣਗੇ। ਸੂਬਾ ਮੀਤ ਪ੍ਰਧਾਨ ਨੇ ਇਨ੍ਹਾਂ ਹੁਕਮਾਂ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਇਹ ਕੰਮ ਡਿਪੂ ਹੋਲਡਰਾ ਦਾ ਹੈ, ਨਾ ਕਿ ਆਂਗਣਵਾੜੀ ਵਰਕਰਾਂ ਦਾ। ਯੂਨੀਅਨ ਆਗੂ ਸ਼ਿੰਦਰਪਾਲ ਕੌਰ ਨੇ ਦੱਸਿਆ ਕਿ ਸਾਡੇ ਕੋਲ ਤਾਂ ਵਿਭਾਗ ਦੇ ਪਹਿਲਾਂ ਹੀ ਬੜੇ ਕੰਮ ਹਨ, ਜੋ ਕਿ ਵਰਕਰਾਂ ਸਰਕਾਰੀ ਫੋਨ ਦਿੱਤੇ ਬਿਨਾਂ ਹੀ ਆਪਣੇ ਫੋਨ 'ਤੇ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਨੂੰ ਲੈ ਕੇ ਵੱਡੀ ਖ਼ਬਰ, ਨਵੀਂ UPDATE ਆਈ ਸਾਹਮਣੇ
ਉਨ੍ਹਾਂ ਕਿਹਾ ਕਿ ਅਸੀਂ ਇੱਥੇ ਦੱਸਣਾ ਚਾਹੁੰਦੇ ਹਾਂ ਕਿ ਵਿਭਾਗ ਆਪਣੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਵਾਪਸ ਲਵੇ ਤਾਂ ਜੋ ਆਂਗਣਵਾੜੀ ਵਰਕਰਾਂ ਦੇ ਵਿਰੋਧ ਦਾ ਸਾਹਮਣਾ ਨਾ ਕਰਨਾ ਪਵੇ। ਜੇਕਰ ਵਿਭਾਗ ਨੇ ਆਪਣੇ ਇਹ ਹੁਕਮ ਵਾਪਸ ਨਾ ਲਏ ਤਾਂ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਵਿਰੋਧ ਕਰਨ ਦੇ ਨਾਲ-ਨਾਲ ਬਲਾਕ ਜ਼ਿਲ੍ਹਾ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆ ਨੂੰ ਮੰਗ ਪੱਤਰ ਦੇ ਕੇ ਧਰਨੇ ਦਿੱਤੇ ਜਾਣਗੇ। ਇਸ ਸਬੰਧੀ ਸੂਬਾ ਪ੍ਰਧਾਨ ਰੀਮਾ ਰਾਣੀ ਰੋਪੜ ਅਤੇ ਸਾਰੀ ਸੂਬਾ ਕਮੇਟੀ ਦੀ ਸਹਿਮਤੀ ਪ੍ਰਗਟਾਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8