ਪੰਜਾਬ ਦੇ ਇਸ ਜ਼ਿਲ੍ਹੇ 'ਚ ਸਰਕਾਰੀ ਸਕੀਮਾਂ ਨਾਲ ਜੁੜੀ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ

06/20/2024 10:52:54 AM

ਲੁਧਿਆਣਾ (ਜ. ਬ.) : ਸੂਬੇ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਆਖ਼ਰੀ ਵਿਅਕਤੀ ਤੱਕ ਪੁੱਜੇ, ਇਸ ਸਬੰਧੀ ਗੰਭੀਰ ਡੀ. ਸੀ. ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਸਥਾਨਕ ਬੱਚਤ ਭਵਨ ’ਚ ਹੋਈ ਇਸ ਮੀਟਿੰਗ ’ਚ ਡੀ. ਸੀ. ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸਹੀ ਪ੍ਰਚਾਰ ਨਾ ਹੋਣ ਕਾਰਨ ਜ਼ਿਆਦਾਤਰ ਲੋਕਾਂ ਤੱਕ ਇਸ ਦਾ ਲਾਭ ਨਹੀਂ ਪੁੱਜ ਸਕਦਾ ਪਰ ਪ੍ਰਸ਼ਾਸਨ ਜ਼ਮੀਨੀ ਪੱਧਰ ’ਤੇ ਮਿਹਨਤ ਕਰੇ ਅਤੇ ਅਜਿਹਾ ਮਾਹੌਲ ਤਿਆਰ ਕਰੇ ਕਿ ਅਖ਼ੀਰ ’ਚ ਖੜ੍ਹੇ ਵਿਅਕਤੀ ਨੂੰ ਵੀ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੁਣ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਖ਼ਤ ਕੀਤੀ ਗਈ ਸੁਰੱਖਿਆ

ਇਸੇ ਦੇ ਨਾਲ ਡੀ. ਸੀ. ਨੇ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦੇ ਹੋਏ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਪ੍ਰਭਾਵਸ਼ਾਲੀ ਢੰਗ ਨਾਲ ਤਾਲਮੇਲ ਬਿਠਾਉਣ ਦੀ ਮੁਹਿੰਮ ਤਹਿਤ ਪ੍ਰਸ਼ਾਸਨ ਵੱਲੋਂ ਨਵਾਂ ਡੈਸ਼ਬੋਰਡ ਤਿਆਰ ਕੀਤਾ ਗਿਆ ਹੈ, ਜਿਸ ਵਿਚ ਪ੍ਰਾਜੈਕਟ ਦੀ ਸਹੀ ਸਥਿਤੀ ਦਾ ਪਤਾ ਲੱਗੇਗਾ ਅਤੇ ਵਿਭਾਗ ਦੇ ਅਧਿਕਾਰੀ ਇਸ ਦੀ ਮਦਦ ਨਾਲ ਕੰਮਾਂ ਦੀ ਬਿਹਤਰ ਸਮੀਖਿਆ ਕਰ ਸਕਣਗੇ।

ਇਹ ਵੀ ਪੜ੍ਹੋ : ਅਧਿਕਾਰੀਆਂ ਨੂੰ ਰੋਜ਼ਾਨਾ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਦਫ਼ਤਰਾਂ ’ਚ ਬੈਠਣ ਦੇ ਹੁਕਮ

ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਸਾਰੇ ਕਾਰਜਾਂ ਦੀ ਸਹੀ ਸਥਿਤੀ ਦੀ ਇਕ ਹਫ਼ਤੇ ਦੇ ਅੰਦਰ ਉਨ੍ਹਾਂ ਨੂੰ ਅਪਡੇਟ ਦੇਣ। ਇਸੇ ਦੇ ਨਾਲ ਉਨ੍ਹਾਂ ਨੇ ਮਾਨਸੂਨ ਸੀਜ਼ਨ ਦੇ ਸ਼ੁਰੂ ’ਚ ਜ਼ਿਲ੍ਹੇ 'ਚ ਵੱਧ ਤੋਂ ਵੱਧ ਬੂਟੇ ਲਾਉਣ ਦਾ ਦਾਅਵਾ ਕਰਦੇ ਹੋਏ ਦੱਸਿਆ ਕਿ ਅਗਲੇ ਮਹੀਨੇ ਪ੍ਰਸ਼ਾਸਨ 11 ਲੱਖ ਬੂਟੇ ਲਗਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News