NRI ਪੰਜਾਬੀਆਂ ਨਾਲ ਜੁੜੀ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਵੱਡੀ ਸਹੂਲਤ

Thursday, Dec 26, 2024 - 04:40 PM (IST)

NRI ਪੰਜਾਬੀਆਂ ਨਾਲ ਜੁੜੀ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਵੱਡੀ ਸਹੂਲਤ

ਚੰਡੀਗੜ੍ਹ (ਅੰਕੁਰ) : ਐੱਨ. ਆਰ. ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਨਾਲ ਸਬੰਧਿਤ ਪਰਵਾਸੀ ਪੰਜਾਬੀ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦਾ ਛੇਤੀ ਅਤੇ ਠੋਸ ਨਿਪਟਾਰਾ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਹਨ। ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪਰਵਾਸੀ ਪੰਜਾਬੀਆਂ ਦੇ ਮਸਲੇ ਤਰਜ਼ੀਹੀ ਆਧਾਰ ‘ਤੇ ਹੱਲ ਕੀਤੇ ਹਨ।

ਇਹ ਵੀ ਪੜ੍ਹੋ : ਸ੍ਰੀ ਫ਼ਤਹਿਗੜ੍ਹ ਸਾਹਿਬ 'ਚ Traffic Route ਹੋਇਆ ਜਾਰੀ, ਇੱਧਰ ਆਉਣ ਵਾਲੇ ਲੋਕ ਦੇਣ ਧਿਆਨ

ਸੂਬਾ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਫ਼ਰਵਰੀ 2024 ਦੌਰਾਨ ਚਾਰ ‘ਐੱਨ. ਆਰ. ਆਈ. ਮਿਲਣੀ’ ਸਮਾਗਮ ਕਰਵਾਏ ਹਨ, ਜਿਸ ਦੌਰਾਨ ਵੱਡੀ ਗਿਣਤੀ ‘ਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਪੰਜਾਬ ਦੇ ਐੱਨ. ਆਰ. ਆਈ. ਵਿਭਾਗ ਵੱਲੋਂ ਸ਼ੁਰੂ ਕੀਤੀ ‘ਆਨਲਾਈਨ ਐੱਨ. ਆਰ. ਆਈ. ਮਿਲਣੀ’ ਨਾਮਕ ਵਿਲੱਖਣ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ‘ਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ/ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਅਤੇ ਐੱਨ. ਆਰ. ਆਈ. ਵਿੰਗ ਦੇ ਸੀਨੀਅਰ ਪੁਲਸ ਅਧਿਕਾਰੀਆਂ ਦੇ ਧਿਆਨ ‘ਚ ਲਿਆ ਸਕਦੇ ਹਨ। ਆਨਲਾਈਨ ਮਿਲਣੀ ‘ਚ ਵਿਭਾਗ ਦੇ ਮੰਤਰੀ, ਅਤੇ ਐੱਨ. ਆਰ. ਆਈ. ਵਿਭਾਗ, ਪੰਜਾਬ ਦੇ ਸੀਨੀਅਰ ਅਧਿਕਾਰੀ ਅਤੇ ਐੱਨ. ਆਰ. ਆਈ. ਵਿੰਗ ਦੇ ਸੀਨੀਅਰ ਪੁਲਸ ਅਧਿਕਾਰੀ ਸ਼ਾਮਲ ਹੁੰਦੇ ਹਨ ਅਤੇ ਪ੍ਰਾਪਤ ਸ਼ਿਕਾਇਤ ਦਾ ਇੱਕ-ਇੱਕ ਕਰਕੇ ਮੌਕੇ ‘ਤੇ ਹੀ ਨਿਪਟਾਰਾ ਕਰਨ ਦਾ ਯਤਨ ਕਰਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਕਾਲਜ ਤੇ ਦਫ਼ਤਰ

ਹਰ ਮਹੀਨੇ ਦੇ ਪਹਿਲੇ ਹਫ਼ਤੇ ਹੋਣ ਵਾਲੀ ਇਸ ‘ਆਨਲਾਈਨ ਐੱਨ. ਆਰ. ਆਈ. ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲਸ ਵਿਭਾਗ ਨਾਲ ਸਬੰਧਿਤ ਆ ਰਹੀਆਂ ਹਨ, ਜਦੋਂ ਕਿ 20 ਫ਼ੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ‘ਚ ਸੁਣਵਾਈ ਅਧੀਨ ਹਨ। ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਿਤ ਹੁੰਦੀਆਂ ਹਨ, ਸਬੰਧਿਤ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਫੋਨ ਰਾਹੀਂ ਹੁਕਮ ਦਿੱਤੇ ਜਾਂਦੇ ਹਨ। ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਡੀ. ਸੀਜ਼. ਅਤੇ ਐੱਸ. ਐੱਸ. ਪੀਜ. ਨੂੰ ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ‘ਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਹੁਕਮ ਦਿੱਤੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News