ਪੰਜਾਬ ਦੇ ਬਜ਼ੁਰਗਾਂ ਨਾਲ ਜੁੜੀ ਅਹਿਮ ਖ਼ਬਰ, ਬੁਢਾਪਾ ਪੈਨਸ਼ਨ ਬਾਰੇ CM ਮਾਨ ਨੂੰ ਕੀਤੀ ਗਈ ਵੱਡੀ ਮੰਗ (ਵੀਡੀਓ)

Wednesday, Mar 06, 2024 - 06:44 PM (IST)

ਪੰਜਾਬ ਦੇ ਬਜ਼ੁਰਗਾਂ ਨਾਲ ਜੁੜੀ ਅਹਿਮ ਖ਼ਬਰ, ਬੁਢਾਪਾ ਪੈਨਸ਼ਨ ਬਾਰੇ CM ਮਾਨ ਨੂੰ ਕੀਤੀ ਗਈ ਵੱਡੀ ਮੰਗ (ਵੀਡੀਓ)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬੁਢਾਪਾ ਪੈਨਸ਼ਨ ਦੀ ਉਮਰ ਹੱਦ ਘਟਾਉਣ ਨੂੰ ਲੈ ਕੇ ਮੁੱਦਾ ਚੁੱਕਿਆ ਗਿਆ। ਇਸ ਬਾਰੇ ਬੋਲਦਿਆਂ ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਪੰਜਾਬ 'ਚ ਔਰਤਾਂ ਦੀ ਬੁਢਾਪਾ ਪੈਨਸ਼ਨ ਲਈ 58 ਸਾਲ, ਜਦੋਂ ਕਿ ਪੁਰਸ਼ਾਂ ਦੀ ਬੁਢਾਪਾ ਪੈਨਸ਼ਨ ਲਈ 65 ਸਾਲ ਉਮਰ ਰੱਖੀ ਗਈ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਦੇ ਐਲਾਨ ਤੋਂ ਨਿਕਲੀ ‘ਮਾਲਵਾ ਨਹਿਰ’ ਸਮੁੱਚੀ ਮਾਲਵਾ ਪੱਟੀ ਲਈ ਬਣ ਸਕਦੀ ਹੈ ਸਿਆਸੀ ਧਾਰਾ

ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਵੀ 58 ਸਾਲ ਦੀ ਉਮਰ 'ਚ ਸੇਵਾਮੁਕਤੀ ਦੇ ਦਿੱਤੀ ਜਾਂਦੀ ਹੈ, ਜਦੋਂ ਕਿ ਪੁਰਸ਼ਾਂ ਦੀ ਬੁਢਾਪਾ ਪੈਨਸ਼ਨ ਲੈਣ ਦੀ ਉਮਰ 65 ਸਾਲ ਰੱਖੀ ਗਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਬੁਢਾਪਾ ਪੈਨਸ਼ਨ ਲਈ ਔਰਤਾਂ ਦੀ ਉਮਰ ਹੱਦ 58 ਤੋਂ ਘਟਾ ਕੇ 55 ਸਾਲ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ, ਸੋਲਰ ਲਾਈਟਾਂ ਦਾ ਚੁੱਕਿਆ ਗਿਆ ਮੁੱਦਾ (ਵੀਡੀਓ)

ਇਸੇ ਤਰ੍ਹਾਂ ਪੁਰਸ਼ਾਂ ਦੀ ਬੁਢਾਪਾ ਪੈਨਸ਼ਨ ਲਈ ਵੀ ਉਮਰ ਹੱਦ 58 ਸਾਲ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਬੁਢਾਪਾ ਪੈਨਸ਼ਨ ਮਿਲ ਸਕੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਬਜ਼ੁਰਗ ਅਜਿਹੇ ਹਨ, ਜਿਨ੍ਹਾਂ ਕੋਲ ਆਮਦਨ ਦੇ ਕੋਈ ਸਾਧਨ ਨਹੀਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News