ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਅਹਿਮ ਖ਼ਬਰ, ਜੈਪੁਰ ਪਹੁੰਚੀ ਪੰਜਾਬ ਪੁਲਸ

Thursday, Jul 07, 2022 - 11:54 PM (IST)

ਚੰਡੀਗੜ੍ਹ-ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਸ ਅੱਜ ਰਾਜਸਥਾਨ ਦੇ ਜੈਪੁਰ ਪਹੁੰਚੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਤਲ ਕਾਂਡ 'ਚ ਇਕ ਹੋਰ ਦੋਸ਼ੀ ਦਾ ਨਾਂ ਸਾਹਮਣੇ ਆਉਣ ਨਾਲ ਪੰਜਾਬ ਪੁਲਸ ਜੈਪੁਰ ਪਹੁੰਚੀ ਹੈ। ਵਾਰਦਾਤ 'ਚ ਸ਼ਾਮਲ ਇਕ ਦੋਸ਼ੀ ਦੀ ਰਾਜਸਥਾਨ ਦੇ ਜੈਪੁਰ ਤੋਂ ਗ੍ਰਿਫ਼ਤਾਰੀ ਹੋਈ ਹੈ ਜਿਸ ਨੂੰ ਲੈ ਕੇ ਪੰਜਾਬ ਪੁਲਸ ਦੋਸ਼ੀ ਨੂੰ ਲੈਣ ਜੈਪੁਰ ਪਹੁੰਚੀ ਹੈ। ਜੈਪੁਰ ਦੇ ਭਾਂਕਰੋਟਾ ਥਾਣੇ ਦੀ ਪੁਲਸ ਨੇ ਵੀਰਵਾਰ ਨੂੰ ਆਰਮਜ਼ ਐਕਟ 'ਚ 3 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਮਿਸਰ 'ਚ ਸੜਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ ਤੇ 44 ਜ਼ਖਮੀ

ਇਸ 'ਚ ਇਕ ਹੋਰ ਦੋਸ਼ੀ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਦੋਸ਼ੀ ਦਾ ਨਾਂ ਦਾਨਾਰਾਮ ਹੈ। ਦਾਨਾਰਾਮ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਲਈ ਪੰਜਾਬ ਲਿਜਾਇਆ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ। ਇਸ ਤੋਂ ਬਾਅਦ ਦੋਸ਼ੀਆਂ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਸ ਹੋਈ ਸੀ ਜਿਸ 'ਚ ਦੋਸ਼ੀ ਪੰਜਾਬੀ ਗੀਤਾਂ 'ਤੇ ਡਾਂਸ ਕਰਦੇ ਨਜ਼ਰ ਆਏ ਸਨ। ਇਸ ਵੀਡੀਓ 'ਚ ਦਾਨਾਰਾਮ ਵੀ ਮੌਜੂਦ ਸੀ ਜਿਸ ਤੋਂ ਬਾਅਦ ਪੰਜਾਬ ਪੁਲਸ ਨੇ ਦਾਨਾਰਾਮ 'ਤੇ ਵੀ ਸ਼ਿੰਕਾਜਾ ਕੱਸ ਦਿੱਤਾ ਹੈ।

ਇਹ ਵੀ ਪੜ੍ਹੋ : ਰਾਕੇਸ਼ ਝੁਨਝੁਨਵਾਲਾ ਦੀ ਅਕਾਸਾ ਏਅਰ ਨੂੰ ਮਿਲਿਆ ਏਅਰ ਆਪਰੇਟਰ ਸਰਟੀਫਿਕੇਟ, ਜਲਦ ਸ਼ੁਰੂ ਹੋਣਗੀਆਂ ਉਡਾਣਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News