ਵਿਦਿਆਰਥੀਆਂ ਨਾਲ ਜੁੜੀ ਅਹਿਮ ਖ਼ਬਰ, ਜਲਦ ਤੋਂ ਜਲਦ ਇਸ ਸਕੀਮ ਦਾ ਲੈਣ ਲਾਹਾ

Sunday, Oct 05, 2025 - 01:15 PM (IST)

ਵਿਦਿਆਰਥੀਆਂ ਨਾਲ ਜੁੜੀ ਅਹਿਮ ਖ਼ਬਰ, ਜਲਦ ਤੋਂ ਜਲਦ ਇਸ ਸਕੀਮ ਦਾ ਲੈਣ ਲਾਹਾ

ਚੰਡੀਗੜ੍ਹ (ਅੰਕੁਰ ਤਾਂਗੜੀ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ 'ਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਹੁਣ ਤੱਕ 1,66,958 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ 'ਤੇ ਅਪਲਾਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਦਾ ਮੁੱਖ ਮਕਸਦ ਆਰਥਿਕ ਤੌਰ 'ਤੇ ਕਮਜ਼ੋਰ ਪਰ ਯੋਗ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਪੈਸੇ ਦੀ ਕਮੀ ਕਾਰਨ ਆਪਣੀ ਸਿੱਖਿਆ 'ਚ ਰੁਕਾਵਟ ਮਹਿਸੂਸ ਨਾ ਕਰੇ। 

ਇਹ ਵੀ ਪੜ੍ਹੋ : ਪੰਜਾਬ 'ਚ 4 ਦਿਨ ਬੇਹੱਦ ਭਾਰੀ! ਖੁੱਲ੍ਹੇ ਫਲੱਡ ਗੇਟ ਤੇ ਛੁੱਟੀਆਂ ਰੱਦ, ਲੋਕਾਂ ਨੂੰ ਅਲਰਟ ਰਹਿਣ ਦੀ ਸਲਾਹ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਪਲਾਈ ਕੀਤੇ ਗਏ ਵਿਦਿਆਰਥੀਆਂ ਵਿੱਚੋਂ 20,773 ਵਿਦਿਆਰਥੀਆਂ ਦੀਆਂ ਐਪਲੀਕੇਸ਼ਨਾਂ ਵੈਰੀਫਾਈ ਕੀਤੀਆਂ ਜਾ ਚੁੱਕੀਆਂ ਹਨ। ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 627 ਵਿਦਿਆਰਥੀਆਂ ਲਈ 14.95 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ 19,244 ਵਿਦਿਆਰਥੀਆਂ ਲਈ 4.62 ਕਰੋੜ ਦੀ ਰਕਮ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਸੂਬਾ ਸਰਕਾਰ ਵੱਲੋਂ 2,37,456 ਵਿਦਿਆਰਥੀਆਂ ਲਈ 267.54 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਸੀ, ਜੋ ਕਿ ਵਿਦਿਆਰਥੀ ਭਲਾਈ ਲਈ ਸਰਕਾਰ ਦੀ ਗੰਭੀਰਤਾ ਦਾ ਪ੍ਰਮਾਣ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀਆਂ ਡਿਊਟੀਆਂ ਨੂੰ ਲੈ ਕੇ ਵੱਡੀ ਖ਼ਬਰ, ਸਿੱਖਿਆ ਮੰਤਰੀ ਨੇ ਕਰ 'ਤੀ ਬੇਹੱਦ ਸਖ਼ਤੀ

ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਪੂਰੀ ਪ੍ਰਕਿਰਿਆ ਡਿਜੀਟਲ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਦੌੜ-ਭੱਜ ਤੋਂ ਰਾਹਤ ਮਿਲੀ ਹੈ। ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਵਿਦਿਆਰਥੀ ਆਪਣੇ ਸਥਾਨਕ ਕਾਲਜਾਂ ਰਾਹੀਂ ਇਸ ਯੋਜਨਾ ਲਈ ਅਪਲਾਈ ਕਰਕੇ ਇਸਦਾ ਲਾਭ ਲੈਣ ਅਤੇ ਆਪਣੀ ਸਿੱਖਿਆ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਯੋਗ ਵਿਦਿਆਰਥੀ ਤੱਕ ਸਕਾਲਰਸ਼ਿਪ ਦੇ ਲਾਭ ਪਹੁੰਚਾਉਣ ਅਤੇ ਸਿੱਖਿਆ ਨੂੰ ਬਰਾਬਰੀ ਦੇ ਮੌਕੇ ਦੇਣ ਲਈ ਵਚਨਬੱਧ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

 


author

Babita

Content Editor

Related News