ਨਗਰ ਨਿਗਮ ਮੁਲਾਜ਼ਮਾਂ ਦੀ ਤਨਖ਼ਾਹ ਨਾਲ ਜੁੜੀ ਅਹਿਮ ਖ਼ਬਰ, ਲਿਆ ਗਿਆ ਸਖ਼ਤ ਫ਼ੈਸਲਾ

Saturday, Apr 27, 2024 - 11:43 AM (IST)

ਨਗਰ ਨਿਗਮ ਮੁਲਾਜ਼ਮਾਂ ਦੀ ਤਨਖ਼ਾਹ ਨਾਲ ਜੁੜੀ ਅਹਿਮ ਖ਼ਬਰ, ਲਿਆ ਗਿਆ ਸਖ਼ਤ ਫ਼ੈਸਲਾ

ਲੁਧਿਆਣਾ (ਹਿਤੇਸ਼) : ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਮਿਲਣ ’ਚ ਹੋ ਰਹੀ ਦੇਰੀ ਦੇ ਮੱਦੇਨਜ਼ਰ ਕਮਿਸ਼ਨਰ ਨੇ ਸਖ਼ਤ ਫ਼ੈਸਲਾ ਲਿਆ ਹੈ। ਇਸ ਦੇ ਤਹਿਤ ਤਨਖ਼ਾਹ ਦੇ ਬਿੱਲ ਬਣਾਉਣ ’ਚ ਕੋਤਾਹੀ ਵਰਤਣ ਵਾਲੇ ਕਲਰਕ ਨੂੰ 2 ਮਹੀਨੇ ਦੀ ਤਨਖ਼ਾਹ ਨਹੀਂ ਮਿਲੇਗੀ। ਇਸ ਸਬੰਧ ’ਚ ਜਾਰੀ ਹੁਕਮਾਂ 'ਚ ਕਮਿਸ਼ਨਰ ਨੇ ਜ਼ਿਕਰ ਕੀਤਾ ਹੈ ਕਿ ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਮਿਲਣ ’ਚ ਬਿਨਾਂ ਵਜਾ ਦੇਰੀ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਨੇ ਪੰਜਾਬ ਪੁਲਸ ਦੀ ਗੱਡੀ ਦਾ ਕਰ 'ਤਾ ਚਲਾਨ, ਪੂਰਾ ਮਾਜਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ

ਇਸ ਦੇ ਲਈ ਅਕਾਊਂਟ ਬ੍ਰਾਂਚ ’ਚ ਤਨਖ਼ਾਹ ਬਿੱਲ ਸਮੇਂ ’ਤੇ ਨਾ ਪੁੱਜਣ ਦਾ ਹਵਾਲਾ ਦਿੱਤਾ ਜਾਂਦਾ ਹੈ, ਜਿਸ ਦੇ ਮੱਦੇਨਜ਼ਰ ਸਾਰੀਆਂ ਬ੍ਰਾਂਚਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਮੁਲਾਜ਼ਮਾਂ ਦੀ ਤਨਖ਼ਾਹ ਦੇ ਬਿੱਲ ਬਣਾ ਕੇ ਹੀ ਮਹੀਨੇ ਦੀ 7 ਤਾਰੀਖ਼ ਤੱਕ ਅਕਾਊਂਟ ਬ੍ਰਾਂਚ 'ਚ ਭੇਜਣਾ ਯਕੀਨੀ ਬਣਾਇਆ ਜਾਵੇ। ਇਸ ਦੇ ਬਾਵਜੂਦ ਜੇਕਰ ਕਿਸੇ ਕਲਰਕ ਨੇ ਤਨਖ਼ਾਹ ਦੇ ਬਿੱਲ ਬਣਾ ਕੇ 7 ਤਾਰੀਖ਼ ਤੱਕ ਅਕਾਊਂਟ ਬ੍ਰਾਂਚ ’ਚ ਨਾ ਭੇਜੇ ਤਾਂ ਉਸ ਨੂੰ 2 ਮਹੀਨਿਆਂ ਦੀ ਤਨਖ਼ਾਹ ਨਹੀਂ ਮਿਲੇਗੀ।

ਇਹ ਵੀ ਪੜ੍ਹੋ : PSEB Result : ਅੱਜ ਆ ਸਕਦੈ 8ਵੀਂ ਜਮਾਤ ਦਾ ਨਤੀਜਾ, ਇਕ ਕਲਿੱਕ 'ਤੇ ਇੰਝ ਚੈੱਕ ਕਰੋ Result
ਰਿਕਾਰਡ ਗਾਇਬ ਹੋਣ ਨੂੰ ਲੈ ਕੇ ਪੁਲਸ ’ਚ ਦਰਜ ਕਰਵਾਈ ਜਾਵੇਗੀ ਰਿਪੋਰਟ
ਨਗਰ ਨਿਗਮ ’ਚ ਫਰਜ਼ੀ ਸਫ਼ਾਈ ਮੁਲਾਜ਼ਮਾਂ ਦੇ ਅਕਾਊਂਟ ’ਚ ਕਰੋੜਾਂ ਦਾ ਫੰਡ ਟਰਾਂਸਫਰ ਹੋਣ ਦਾ ਜੋ ਮਾਮਲਾ ਸਾਹਮਣੇ ਆਇਆ ਸੀ, ਉਸ ਦੇ ਬਾਅਦ ਜਿੱਥੇ ਕਮਿਸ਼ਨਰ ਨੇ 2 ਸੈਨੇਟਰੀ ਇੰਸਪੈਕਟਰਾਂ ਸਮੇਤ ਹੈਲਥ ਬ੍ਰਾਂਚ ਦੇ 7 ਮੁਲਾਜ਼ਮਾਂ ਨੂੰ ਮੁਅੱਤਲ ਕਰ ਕੇ ਦੇਸ ਦਰਜ ਕਰਵਾਇਆ ਗਿਆ ਹੈ, ਉੱਥੇ ਲੋਕਲ ਬਾਡੀਜ਼ ਵਿਭਾਗ ਦੇ ਚੀਫ਼ ਵਿਜੀਲੈਂਸ ਅਫ਼ਸਰ ਦੀ ਰਿਪੋਰਟ ਦੇ ਆਧਾਰ ’ਤੇ ਪ੍ਰਿੰਸੀਪਲ ਸੈਕਟਰੀ ਨੇ ਸਾਰੇ ਮੁਲਾਜ਼ਮਾਂ ਦੀ ਵੈਰੀਫਿਕੇਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਕਈ ਮੁਲਾਜ਼ਮਾਂ ਦਾ ਸਰਵਿਸ ਰਿਕਾਰਡ ਨਾ ਮਿਲਣ ਦੀ ਗੱਲ ਕਹੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਤਨਖ਼ਾਹ ਰਿਲੀਜ਼ ਕਰਨ ਵਿਚ ਦੇਰੀ ਹੋ ਰਹੀ ਹੈ, ਜਿਸ ਦੇ ਮੱਦੇਨਜ਼ਰ ਕਮਿਸ਼ਨਰ ਵਲੋਂ ਸਾਰੇ ਮੁਲਾਜ਼ਮਾਂ ਤੋਂ ਸਰਟੀਫਿਕੇਟ ਲੈਣ ਤੋਂ ਬਾਅਦ ਰਿਕਾਰਡ ਗਾਇਬ ਹੋਣ ਨੂੰ ਲੈ ਕੇ ਪੁਲਸ ਵਿਚ ਰਿਪੋਰਟ ਦਰਜ ਕਰਵਾਉਣ ਦੇ ਨਿਰਦੇਸ਼ ਦਿਤੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News