ਪੰਜਾਬ ਦੇ ਅਧਿਆਪਕਾਂ ਦੀਆਂ ਬਦਲੀਆਂ ਨਾਲ ਜੁੜੀ ਅਹਿਮ ਖ਼ਬਰ
Wednesday, Sep 11, 2024 - 11:52 AM (IST)
ਮੋਹਾਲੀ (ਨਿਆਮੀਆਂ) : ਸਿੱਖਿਆ ਵਿਭਾਗ ਨੇ ਅੱਧਾ ਸਾਲ ਲੰਘਾ ਕੇ ਬਦਲੀਆਂ ਦਾ ਪੋਰਟਲ ਖੋਲ੍ਹਿਆ ਪਰ ਹੁਣ ਵਿਭਾਗ ਨੇ ਬਦਲੀਆਂ ਦੇ ਨਾਮ ’ਤੇ ਕੋਝਾ ਮਜ਼ਾਕ ਕੀਤਾ ਹੈ। ਇਸ ਸਬੰਧੀ ਅਧਿਆਪਕ ਆਗੂ ਈ. ਟੀ. ਟੀ. ਯੂਨੀਅਨ ਦੇ ਸੂਬਾ ਪ੍ਰਧਾਨ ਅਮਨ ਸ਼ਰਮਾ, 3704 ਅਧਿਆਪਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਹਿਲਾ ਡਾਟਾ ਮਿਸਮੈਚ ਕਾਰਨ ਪੂਰੇ ਪੰਜਾਬ ਦੇ ਸੈਂਕੜੇ ਅਧਿਆਪਕ ਨਿਰਾਸ਼ਾ ਦੇ ਆਲਮ ’ਚ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
ਇਸ ਦੇ ਨਾਲ ਸੈਂਕੜੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨੇ ਆਪਣੇ ਜ਼ਿਲ੍ਹੇ ਅੰਦਰ ਬਦਲੀ ਕਰਵਾਉਣ ਦਾ ਮੌਕਾ ਵੀ ਗਵਾ ਲਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਡਾਟਾ ਮਿਸਮੈਚ ਵਾਲੇ ਅਧਿਆਪਕਾਂ ਲਈ ਪੋਰਟਲ ਖੋਲ੍ਹੇ ਤਾਂ ਜੋ ਦੂਰ-ਦੁਰਾਡੇ ਬੈਠੇ ਅਧਿਆਪਕ ਆਪਣੇ ਘਰਾਂ ਦੇ ਨਜ਼ਦੀਕ ਆ ਸਕਣ।
ਇਹ ਵੀ ਪੜ੍ਹੋ : ਪੰਜਾਬ 'ਚ ਡਾਕਟਰਾਂ ਦੀ ਹੜਤਾਲ 'ਤੇ ਸਖ਼ਤ ਹੁਕਮ ਜਾਰੀ, Action 'ਚ ਮਾਨ ਸਰਕਾਰ
ਉਨ੍ਹਾਂ ਸਿੱਖਿਆ ਮੰਤਰੀ, ਸਕੱਤਰ, ਡੀ. ਜੀ. ਐੱਸ.ਈ. ਤੋਂ ਮੰਗ ਕੀਤੀ ਹੈ ਕਿ ਜਲਦ ਡਾਟਾ ਮਿਸਮੈਚ ਵਾਲੇ ਅਧਿਆਪਕਾਂ ਲਈ ਪੋਰਟਲ ਖੋਲ੍ਹਿਆ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8