ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ

Sunday, Sep 25, 2022 - 04:55 AM (IST)

ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ

ਮਾਨਸਾ (ਸੰਦੀਪ ਮਿੱਤਲ)-ਉੱਘੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅੱਜ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਇਸ ਤੋਂ ਪਹਿਲਾਂ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੋਬਾਇਲ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਬਲਕੌਰ ਸਿੰਘ ਦਾ ਪੀ. ਜੀ. ਆਈ. ਚੰਡੀਗੜ੍ਹ ’ਚ ਇਲਾਜ ਚੱਲ ਰਿਹਾ ਹੈ। ਇੰਨੀ ਛੋਟੀ ਉਮਰ ’ਚ ਇਕਲੌਤੇ ਬੱਚੇ ਦਾ ਵਿਛੋੜਾ ਮਾਪਿਆਂ ਲਈ ਸਹਿਣਾ ਬਹੁਤ ਔਖਾ ਹੁੰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਜ਼ਖ਼ਮੀ ਪੰਜਾਬਣ ਦੀ ਹੋਈ ਮੌਤ

ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਨੂੰ ਤਾਕਤ ਅਤੇ ਚੰਗੀ ਸਿਹਤ ਬਖਸ਼ਣ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪਿਛਲੇ ਦਿਨੀਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਐੱਮ. ਪੀ. ਪ੍ਰਨੀਤ ਕੌਰ ਨੇ ਵੀ ਬਲਕੌਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਿਆ ਸੀ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਅਨੁਸਾਰ ਦੋ ਦਿਨ ਪਹਿਲਾਂ ਬਲਕੌਰ ਸਿੰਘ ਦੇ ਤਿੰਨ ਸਟੈਂਟ ਪਾਏ ਗਏ ਹਨ। ਉਹ ਹੁਣ ਬਿਲਕੁਲ ਠੀਕ ਹਨ ਅਤੇ ਅੱਜ ਦੇਰ ਰਾਤ ਪਿੰਡ ਮੂਸਾ ਪਹੁੰਚ ਜਾਣਗੇ।

ਇਹ ਖ਼ਬਰ ਵੀ ਪੜ੍ਹੋ : ਇਤਰਾਜ਼ਯੋਗ ਵੀਡੀਓ ਵਾਇਰਲ ਮਾਮਲਾ, ਪੰਜਾਬ ਪੁਲਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇਕ ਫ਼ੌਜੀ ਨੂੰ ਕੀਤਾ ਗ੍ਰਿਫ਼ਤਾਰ


author

Manoj

Content Editor

Related News