ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ ; ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ੁਰੂ ਕੀਤਾ ਵਿਸ਼ੇਸ਼ ਪ੍ਰੋਗਰਾਮ

04/17/2023 8:15:42 PM

ਚੰਡੀਗੜ੍ਹ (ਬਿਊਰੋ) : ਸੂਬੇ ਦੇ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਅਤੇ ਸੰਚਾਰ ਹੁਨਰ ਨੂੰ ਹੋਰ ਨਿਖਾਰਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ ਇਕ ਹੋਰ ਨਿਵੇਕਲਾ ਕੋਰਸ ਸ਼ੁਰੂ ਕੀਤਾ। ਬੈਂਸ ਨੇ ਇਸ ਨੇਕ ਕਾਰਜ ਲਈ ਅਮਰੀਕੀ ਦੂਤਘਰ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸ਼ਮੂਲੀਅਤ ਕਰਨ ਵਾਲਿਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਖ਼ੁਦ ਨੂੰ ਵਕੀਲ ਦੱਸ ਕੇ ਐਕਸੀਡੈਂਟ ਪੀੜਤ ਦੀ ਧੀ ਨਾਲ ਕੀਤਾ ਜਬਰ-ਜ਼ਿਨਾਹ

PunjabKesari

ਆਪਣੇ ਭਾਸ਼ਣ ’ਚ ਡਾ. ਮਨਿੰਦਰ ਸਰਕਾਰੀਆ, ਡਾਇਰੈਕਟਰ, ਐੱਸ. ਸੀ. ਈ. ਆਰ. ਟੀ. ਨੇ ਦੇਸ਼ ਦੇ ਵਿਕਾਸ ਵਿੱਚ ਅਧਿਆਪਕ ਦੀ ਅਹਿਮ ਭੂਮਿਕਾ ਬਾਰੇ ਦੱਸਿਆ। ਜ਼ਿਕਰਯੋਗ ਹੈ ਕਿ ਦੋ ਅਮਰੀਕੀ ਟ੍ਰੇਨਰ 40 ਅੰਗਰੇਜ਼ੀ ਭਾਸ਼ਾ ਦੇ ਅਧਿਆਪਕਾਂ ਨਾਲ 17 ਤੋਂ 29 ਅਪ੍ਰੈਲ (ਦੋ ਹਫ਼ਤੇ) ਤੱਕ ਚੱਲਣ ਵਾਲੇ ‘ਟੀਚਿੰਗ ਇੰਗਲਿਸ਼ ਟੂ ਅਡੋਲੈਸੈਂਟਸ’ ਵਿਸ਼ੇਸ਼ ਪ੍ਰੋਗਰਾਮ ਵਿਚ ਸਹਿਯੋਗ ਕਰਨਗੇ। ਇਹ ਕੋਰਸ ਇਕ ਕੌਮਾਂਤਰੀ ਸਰਟੀਫਿਕੇਟ ਪ੍ਰੋਗਰਾਮ ਦਾ ਦੂਜਾ ਪੜਾਅ ਹੈ, ਜਿਸ ਨੂੰ ਯੂ. ਐੱਸ. ਦੇ ਪਬਲਿਕ ਅਫੇਅਰ ਸੈਕਸ਼ਨ, ਨਵੀਂ ਦਿੱਲੀ ਵਿਖੇ ਸਥਿਤ ਦੂਤਘਰ ਵੱਲੋਂ ਫੰਡ ਦਿੱਤਾ ਜਾਂਦਾ ਹੈ ਅਤੇ ਟੀ. ਈ. ਐੱਸ. ਓ. ਐੱਲ. ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਲਾਗੂ ਕੀਤਾ ਗਿਆ, ਜੋ ਵਿਸ਼ਵ ’ਚ ਅੰਗਰੇਜ਼ੀ ਭਾਸ਼ਾ ਦੇ ਅਧਿਆਪਕਾਂ ਦੀ ਸਭ ਤੋਂ ਵੱਡੀ ਸੰਸਥਾ ਹੈ।

ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਡਾਕਟਰ ਨੇ ਭਿਆਨਕ ਸੜਕ ਹਾਦਸੇ ’ਚ ਤੋੜਿਆ ਦਮ, ਮਾਪਿਆਂ ਦਾ ਸੀ ਇਕਲੌਤਾ ਪੁੱਤ 

ਟੀ. ਈ. ਐੱਸ. ਓ. ਐੱਲ. ਇੰਟਰਨੈਸ਼ਨਲ ਲਈ ਵਿਸ਼ੇਸ਼ ਪ੍ਰੋਜੈਕਟਾਂ ਦੀ ਡਾਇਰੈਕਟਰ ਹੈਦੀ ਫੌਸਟ, ਡਾ. ਤਾਮਰੀਕਾ ਖਵਤੀਸੀਆਸ਼ਵਿਲੀ ਨਾਲ ਮਿਲ ਕੇ ਇਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਹਨ। ਵਿਸ਼ਵ ਭਰ ’ਚ ਅੰਗਰੇਜ਼ੀ ਅਧਿਆਪਕਾਂ ਲਈ ਸਿੱਖਿਆ ਪ੍ਰੋਗਰਾਮ ਚਲਾਉਣ ਦਾ ਦੋਵਾਂ ਕੋਲ ਕਈ ਸਾਲਾਂ ਦਾ ਤਜਰਬਾ ਹੈ। ਇਸ ਸਮਾਗਮ ’ਚ ਯੂ. ਐੱਸ. ਅੰਬੈਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਅਧਿਕਾਰੀ ਰੂਥ ਗੋਡੇ ਨੇ ਉਚੇਚੇ ਤੌਰ ’ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਮਿਸ ਗੋਡੇ ਨੇ ਦੱਸਿਆ ਕਿ ਯੂ. ਐੱਸ. ਅੰਬੈਸੀ ਇਨ੍ਹਾਂ ਪ੍ਰੋਜੈਕਟਾਂ ਨੂੰ ਫੰਡ ਦਿੰਦੀ ਹੈ ਕਿਉਂਕਿ ਅੰਗਰੇਜ਼ੀ ਭਾਸ਼ਾ ਨੌਕਰੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ’ਚ ਵਿਦਿਆਰਥੀਆਂ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ।
 


Manoj

Content Editor

Related News