ਪੰਜਾਬ 'ਚ ਅੱਜ ਸਰਕਾਰੀ ਬੱਸਾਂ ਨੂੰ ਲੈ ਕੇ ਜ਼ਰੂਰੀ ਖ਼ਬਰ, ਸਫ਼ਰ ਕਰਨ ਵਾਲਿਆਂ ਨੂੰ ਮਿਲੀ ਵੱਡੀ ਰਾਹਤ
Wednesday, Mar 13, 2024 - 12:35 PM (IST)

ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਸੂਬੇ ਭਰ 'ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਨਹੀਂ ਹੋਵੇਗਾ ਕਿਉਂਕਿ ਰੋਡਵੇਜ਼, ਪਨਬੱਸ ਦੇ ਠੇਕਾ ਅਤੇ ਕੱਚਾ ਮੁਲਾਜ਼ਮਾਂ ਨੇ ਆਪਣੀ ਹੜਤਾਲ ਫਿਲਹਾਲ ਲਈ ਵਾਪਸ ਲੈ ਲਈ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਮੁਲਾਜ਼ਮਾਂ ਦੀ ਚੰਡੀਗੜ੍ਹ ਵਿਖੇ ਪ੍ਰਸ਼ਾਸਨ ਨਾਲ ਮੀਟਿੰਗ ਹੋਈ, ਜਿਸ ਤੋਂ ਬਾਅਦ ਦੋਹਾਂ ਧਿਰਾਂ ਵਿਚਕਾਰ ਸਹਿਮਤੀ ਬਣ ਗਈ, ਜਿਸ ਤੋਂ ਬਾਅਦ ਅੱਜ ਦੀ ਹੜਤਾਲ ਨੂੰ ਵਾਪਸ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਣ ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ, 14 ਮਾਰਚ ਨੂੰ ਪਾਰਟੀ 'ਚ ਹੋ ਸਕਦੇ ਨੇ ਸ਼ਾਮਲ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਨਬੱਸ, ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ 13 ਮਾਰਚ ਨੂੰ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ ਅਤੇ ਕਿਹਾ ਗਿਆ ਸੀ ਕਿ 13 ਮਾਰਚ ਮਤਲਬ ਕਿ ਅੱਜ ਸੂਬੇ ਅੰਦਰ ਕੋਈ ਵੀ ਸਰਕਾਰੀ ਬੱਸ ਨਹੀਂ ਚੱਲੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਦਾ Plan ਹੈ ਤਾਂ ਜ਼ਰਾ ਸੋਚ-ਸਮਝ ਲਓ
ਫਿਲਹਾਲ ਬੱਸਾਂ ਦੀ ਹੜਤਾਲ ਮੁਲਤਵੀ ਹੋਣ ਤੋਂ ਬਾਅਦ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਹੁਣ ਲੋਕ ਆਰਾਮ ਨਾਲ ਆਪਣੀ ਮੰਜ਼ਿਲ 'ਤੇ ਪਹੁੰਚ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8