ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ

Saturday, Sep 05, 2026 - 05:58 PM (IST)

ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ

ਚੰਡੀਗੜ੍ਹ: ਪੰਜਾਬ 'ਚ ਮੌਨਸੂਨ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਅਗਲੇ ਦਿਨਾਂ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਅੱਜ ਅਤੇ ਭਲਕੇ ਨੂੰ ਸੂਬੇ ਭਰ ਵਿੱਚ ਮੀਂਹ ਦਾ ਦੌਰ ਜਾਰੀ ਰਹੇਗਾ। ਖਾਸ ਤੌਰ 'ਤੇ ਹੁਸ਼ਿਆਰਪੁਰ, ਰੂਪਨਗਰ ਅਤੇ ਨਵਾਂਸ਼ਹਿਰ 'ਚ 50 ਤੋਂ 75  ਫੀਸਦੀ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਫਾਜ਼ਿਲਕਾ, ਪਟਿਆਲਾ ਸਮੇਤ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ 25% ਤੱਕ ਕਿਤੇ-ਕਿਤੇ ਮੀਂਹ ਪਵੇਗਾ।

ਇਹ ਵੀ ਪੜ੍ਹੋ- ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ

7 ਸਤੰਬਰ ਤੋਂ ਮੌਸਮ ਸਾਫ ਹੋਣਾ ਸ਼ੁਰੂ ਹੋ ਜਾਵੇਗਾ। ਜਿੱਥੇ ਕਿ ਜ਼ਿਲ੍ਹਾ ਫਾਜ਼ਿਲਕਾ, ਬਠਿੰਡਾ, ਮਾਨਸਾ, ਮੋਗਾ, ਫਰੀਦਕੋਟ, ਫਿਰੋਜ਼ਪੁਰ ਵਿੱਚ ਮੌਸਮ ਬਿਲਕੁਲ ਖੁਸ਼ਕ ਰਹੇਗਾ। 8 ਅਤੇ 9 ਸਤੰਬਰ ਨੂੰ ਪੂਰੇ ਪੰਜਾਬ ਭਰ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News