ਪੰਜਾਬ ਪੁਲਸ ਦਾ ਅਹਿਮ ਕਦਮ, ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ

Wednesday, Jan 24, 2024 - 05:19 PM (IST)

ਪੰਜਾਬ ਪੁਲਸ ਦਾ ਅਹਿਮ ਕਦਮ, ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਧੀਨ ਸੂਬੇ ’ਚ ਪੰਜਾਬ ਪੁਲਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ ਮੱਦੇਨਜ਼ਰ ਪਹਿਲੀ ਪੁਲਾਂਘ  ਪੁੱਟਦਿਆਂ, ਪੰਜਾਬ ਪੁਲਸ ਨੇ ਅਪਣੀ ਕਿਸਮ ਦੀ ਪਲੇਠੀ ਅਤੇ ਨਵੇਕਲੀ ਇਨ-ਹਾਊਸ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਅਤੇ ਮਸ਼ੀਨ ਲਰਨਿੰਗ (ਐੱਮ. ਐੱਲ.) ਲੈਬ ਸਥਾਪਤ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ. ਆਈ. ਟੀ.) ਰੋਪੜ ਨਾਲ ਐੱਮ.ਓ.ਯੂ. ਸਹੀਬੱਧ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਇਹ ਐੱਮ.ਓ.ਯੂ.  ਏ. ਡੀ. ਜੀ. ਪੀ. ਟੈਕਨੀਕਲ ਸਰਵਿਸਿਜ਼, ਪੰਜਾਬ ਰਾਮ ਸਿੰਘ ਅਤੇ ਆਈ. ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਆਹੂਜਾ ਨੇ ਡੀ. ਜੀ. ਪੀ., ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ’ਚ ਸਹੀਬੱਧ ਕੀਤਾ। ਇਸ ਦੌਰਾਨ ਐੱਸ. ਪੀ. ਟੈਕਨੀਕਲ ਸਰਵਿਸਿਜ਼ ਪੰਜਾਬ, ਸੰਦੀਪ ਕੌਰ ਸੰਧੂ ਅਤੇ ਆਈ. ਆਈ. ਟੀ. ਰੋਪੜ ਦੇ ਸਹਾਇਕ ਪ੍ਰੋਫੈਸਰ ਡਾ. ਸੰਤੋਸ਼ ਕੁਮਾਰ ਵਿਪਾਰਥੀ ਵੀ ਮੌਜੂਦ ਸਨ। ਡੀ.ਜੀ.ਪੀ. ਗੌਰਵ ਯਾਦਵ ਨੇ ਪੰਜਾਬ ਪੁਲਸ ਦੇ ਆਧੁਨਿਕੀਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੂਰਨ ਸਹਿਯੋਗ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਹਿਯੋਗ ਨਾ ਸਿਰਫ਼ ਵੱਖ-ਵੱਖ ਤਕਨੀਕੀ ਕਾਢਾਂ ਲਈ ਰਾਹ ਪੱਧਰਾ ਕਰੇਗਾ ਸਗੋਂ ਭਵਿੱਖਮੁਖੀ ਪੁਲਿਸਿੰਗ, ਅਪਰਾਧ ਦੀ ਜੜ੍ਹ ਤੱਕ ਜਾਣ ਅਤੇ ਅਧਿਐਨ ਕਰਨ, ਫੇਸ਼ੀਅਲ ਰਿਕਗਨੀਸ਼ਨ ਅਤੇ ਇੰਟੈਲੀਜੈਂਟ ਡਿਸੀਜਨ ਮੇਕਿੰਗ ਲਈ ਅਤਿ-ਆਧੁਨਿਕ ਤਕਨੀਕਾਂ ਨੂੰ ਵਰਤਣ ’ਚ ਵੀ ਮਦਦ ਕਰੇਗਾ।

ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਵਿਭਾਗਾਂ ਨੂੰ ਹਦਾਇਤਾਂ ਜਾਰੀ, ਵਿਕਾਸ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਉਨ੍ਹਾਂ ਕਿਹਾ ਕਿ ਜਿੱਥੇ ਏ. ਆਈ. ਵੱਡੀ ਪੱਧਰ ’ਤੇ ਡੇਟਾ ’ਚ ਪੈਟਰਨਾਂ ਅਤੇ ਰੁਝਾਨਾਂ ਦੀ ਪਛਾਣ ਕਰਕੇ ਅਪਰਾਧਿਕ ਗਤੀਵਿਧੀਆਂ ਅਤੇ ਧੋਖਾਧੜੀਆਂ ਦਾ ਪਤਾ ਲਗਾਉਣ ’ਚ ਪੁਲਸ ਦੀ ਮਦਦ ਕਰ ਸਕਦਾ ਹੈ, ਉਥੇ ਹੀ ਐੱਮ.ਐੱਲ. ਐਲਗੋਰਿਦਮ ਅਪਰਾਧਿਕ ਵਿਵਹਾਰ ਨੂੰ ਸਮਝਣ ਅਤੇ ਉਸ ਅਨੁਸਾਰ ਸਰੋਤਾਂ ਦੀ ਵੰਡ ਕਰਨ ’ਚ ਮਦਦ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਲੈਬ ਰੀਅਲ-ਟਾਈਮ ਡੇਟਾ ਦੇ ਆਧਾਰ ’ਤੇ ਮਨੁੱਖਾ ਸ਼ਕਤੀ ਦੀ ਤਾਇਨਾਤੀ ਨੂੰ ਅਨੁਕੂਲ ਬਣਾਉਣ ’ਚ ਵੀ ਮਦਦ ਕਰੇਗੀ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ. ਡੀ. ਜੀ. ਪੀ. ਰਾਮ ਸਿੰਘ ਨੇ ਕਿਹਾ ਕਿ ਅਜੋਕੇ ਦੌਰ ’ਚ ਮਸ਼ੀਨ ਲਰਨਿੰਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ’ਚ ਤੇਜ਼ੀ ਨਾਲ ਹੋ ਰਹੀ ਤਰੱਕੀ ਲਾਅ ਇਨਫੋਰਸਮੈਂਟ ਏਜੰਸੀਆਂ ਦੇ ਕਾਰਜ ਸਮਰੱਥਾ ਦੀ ਨਕਸ਼-ਨੁਹਾਰ  ਬਦਲਣ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ, ਜੋ ਕਿ ਅਤਿ-ਆਧੁਨਿਕ ਤਕਨਾਲੋਜੀਆਂ ਦਾ ਲਾਭ ਉਠਾਉਣ ਦੇ ਟੀਚੇ ਵਜੋਂ ਚਲਾਈ ਗਈ ਹੈ, ਕਾਨੂੰਨ ਲਾਗੂ ਕਰਨ ਦੀਆਂ ਸਮਰੱਥਾਵਾਂ ਨੂੰ ਵਧਾਉਣ, ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਏ. ਆਈ.-ਸੰਚਾਲਿਤ ਸੁਰੱਖਿਆ ਹੱਲਾਂ ’ਚ ਨਵੀਨਤਾ ਨੂੰ ਵਧਾਉਣ ’ਚ ਮਦਦ ਕਰੇਗੀ।

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਨਵਜੋਤ ਸਿੰਘ ਸਿੱਧੂ

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਭਰ ’ਚ ਕਾਨੂੰਨ ਲਾਗੂ ਕਰਨ ਦੇ ਅਮਲਾਂ ’ਚ ਕ੍ਰਾਂਤੀ ਲਿਆਉਣ ਅਤੇ ਸੁਰੱਖਿਆ ਉਪਾਵਾਂ ਨੂੰ ਵਧਾਉਣ ਲਈ ਐੱਮ. ਐੱਲ. ਅਤੇ ਏ. ਆਈ. ’ਚ ਤਰੱਕੀ  ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਜ਼ਿਕਰਯੋਗ ਹੈ ਕਿ ਇਹ ਲੈਬ ਰਿਪੋਰਟਾਂ ਅਤੇ ਕਾਗਜ਼ੀ ਕਾਰਵਾਈਆਂ ਨੂੰ ਸਵੈਚਾਲਤ ਬਣਾਉਣ ਦੇ ਨਤੀਜੇ ਵਜੋਂ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਸਟਾਫ਼ ਦੇ ਸਮੇਂ ਦੀ ਬਚਤ ਨੂੰ ਯਕੀਨੀ ਬਣਾਉਣ ’ਚ ਵੀ ਅਹਿਮ ਭੂਮਿਕਾ ਨਿਭਾਏਗੀ। ਏ. ਆਈ.-ਸੰਚਾਲਿਤ ਡੈਸ਼ਬੋਰਡ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਰੀਅਲ-ਟਾਈਮ ਵਿਸ਼ਲੇਸ਼ਣ ਅਤੇ ਚੱਲ ਰਹੇ ਓਪਰੇਸ਼ਨਾਂ ਅਤੇ ਘਟਨਾਵਾਂ ਦੀ ਸੂਝ, ਸਥਿਤੀ ਸੰਬੰਧੀ ਜਾਗਰੂਕਤਾ ’ਚ ਸੁਧਾਰ ਪ੍ਰਦਾਨ ਕਰ ਸਕਦੇ ਹਨ।

ਇਹ ਵੀ ਪੜ੍ਹੋ : ਦਰਗਾਹ ’ਤੇ ਸੇਵਾ ਕਰਨ ਵਾਲੇ ਦੀ ਚਮਕੀ ਕਿਸਮਤ, ਰਾਤੋਂ-ਰਾਤ ਬਣ ਗਏ ਕਰੋੜ ਪਤੀ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Anuradha

Content Editor

Related News