ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਅਹਿਮ ਕਦਮ, ਗ੍ਰੈਜੂਏਸ਼ਨ ਸੈਰਾਮਨੀ ਲਈ ਫੰਡ ਕੀਤਾ ਜਾਰੀ
Monday, Feb 13, 2023 - 10:13 PM (IST)
ਲੁਧਿਆਣਾ (ਵਿੱਕੀ)-ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਮੋਟੀਵੇਟ ਕਰਨ ਦੇ ਮਕਸਦ ਨਾਲ ਉਨ੍ਹਾਂ ਨੂੰ ਗ੍ਰੈਜੂਏਸ਼ਨ ਡ੍ਰੈੱਸ ਪਹਿਨਾਉਣ ਦੀ ਤਿਆਰੀ ਵੀ ਕਰ ਲਈ ਹੈ। ਇਨ੍ਹਾਂ ਨੌਨਿਹਾਲਾਂ ਦੇ ਹੱਥ ’ਚ ਜਲਦ ਹੀ ਪ੍ਰੀ-ਪ੍ਰਾਇਮਰੀ ਕਲਾਸ ਨੂੰ ਪਾਸ ਕਰਨ ਦੀ ਡਿਗਰੀ ਵੀ ਹੋਵੇਗੀ। ਪੰਜਾਬ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ’ਚ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸੈਰਾਮਨੀ ਕਰਨ ਦਾ ਫੈਸਲਾ ਕੀਤਾ ਹੈ। ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ’ਚ ਕਿਸੇ ਤਰ੍ਹਾਂ ਦੀ ਵੀ ਕਮੀ ਨਾ ਰਹੇ, ਇਸੇ ਮਕਸਦ ਨਾਲ ਇਹ ਕਦਮ ਚੁੱਕਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : MC ਸਟੈਨ ਬਣਿਆ ਬਿੱਗ ਬੌਸ 16 ਦਾ ਜੇਤੂ, ਸ਼ਿਵ ਠਾਕਰੇ ਦੂਜੇ ਨੰਬਰ ’ਤੇ ਰਿਹਾ
ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ’ਚੋਂ 3 ਤੋਂ 6 ਸਾਲ ਦੇ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਪ੍ਰੀ-ਪਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਵਧਾਉਣ ਅਤੇ ਇਨ੍ਹਾਂ ਦੀ ਐਕਟੀਵਿਟੀਜ਼ ਨੂੰ ਆਕਰਸ਼ਕ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹੀ ਇਹ ਕਦਮ ਚੁੱਕਿਆ ਗਿਆ ਹੈ। ਇਸੇ ਲੜੀ ’ਚ ਸਿੱਖਿਆ ਵਿਭਾਗ ਨੇ ਗ੍ਰੈਜੂਏਸ਼ਨ ਸੈਰਾਮਨੀ ਲਈ ਸਕੂਲਾਂ ਨੂੰ ਫੰਡ ਵੀ ਜਾਰੀ ਕੀਤੇ ਹਨ।
ਹਰ ਸਕੂਲ ਨੂੰ ਜਾਰੀ ਕੀਤੀ 3 ਹਜ਼ਾਰ ਦੀ ਰਾਸ਼ੀ
ਇਸ ਸੈਰਾਮਨੀ ਲਈ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਸੂਬੇ ਭਰ ਦੇ 12846 ਪ੍ਰਾਇਮਰੀ ਸਕੂਲਾਂ ਨੂੰ 3.85 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ 3000 ਰੁਪਏ ਹਰ ਸਕੂਲ ਦੇ ਹਿਸਾਬ ਨਾਲ ਜਾਰੀ ਕੀਤੀ ਗਈ ਹੈ। ਲੁਧਿਆਣਾ ਦੇ 994 ਸਕੂਲਾਂ ਨੂੰ 29.82 ਲੱਖ ਰੁਪਏ ਦੀ ਰਾਸ਼ੀ ਮਿਲੀ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਗ੍ਰਾਂਟ ਲਈ ਵਰਤੇ ਵਿਸ਼ੇਸ਼ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ, ਜਿਸ ਦੇ ਮੁਤਾਬਕ 29 ਮਾਰਚ ਨੂੰ ਇਹ ਗ੍ਰੈਜੂਏਸ਼ਨ ਸੈਰਾਮਨੀ ਕਰਵਾਈ ਜਾਵੇਗੀ, ਜਿਸ ਦੇ ਲਈ ਰਾਅ-ਮਟੀਰੀਅਲ ਦੀ ਖਰੀਦ ਲਈ ਇਹ ਰਕਮ ਖਰਚੀ ਜਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ : ਹਸਪਤਾਲ ਦੀ ਵੱਡੀ ਲਾਪਰਵਾਹੀ, ਜ਼ਿੰਦਾ ਮਰੀਜ਼ ਨੂੰ ਐਲਾਨ ਦਿੱਤਾ ਮ੍ਰਿਤਕ, ਭੜਕੇ ਰਿਸ਼ਤੇਦਾਰਾਂ ਨੇ ਲਾਇਆ ਧਰਨਾ (ਵੀਡੀਓ)
ਪੇਰੈਂਟਸ ਤੇ ਪਿੰਡ ਵਾਸੀ ਬਣਨਗੇ ਮਹਿਮਾਨ
ਸੈਰਾਮਨੀ ਵਾਲੇ ਦਿਨ ਸਕੂਲ ’ਚ ਸਾਰੇ ਮਾਤਾ-ਪਿਤਾ ਅਤੇ ਪਿੰਡ ਦੇ ਪਤਵੰਤਿਆਂ ਨੂੰ ਗੈਸਟ ਵਜੋਂ ਸੱਦਾ-ਪੱਤਰ ਦਿੱਤਾ ਜਾਵੇਗਾ। ਗ੍ਰੈਜੂਏਸ਼ਨ ਸੈਰਾਮਨੀ ਦੇ ਪ੍ਰਚਾਰ ਲਈ ਬੈਨਰ, ਫਲੈਕਸ ਆਦਿ ਦਾ ਖਰਚਾ ਇਸ ਰਕਮ ’ਚੋਂ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸੇ ਹੋਰ ਕਾਰਜ ਲਈ ਇਸ ਰਾਸ਼ੀ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਗ੍ਰਾਂਟ ਨੂੰ ਖਰਚਣ ਲਈ ਸਕੂਲ ਮੁਖੀਆਂ ਵਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਤੋਂ ਸਲਾਹ ਲਈ ਜਾਵੇਗੀ ਅਤੇ ਉਨ੍ਹਾਂ ਦੀ ਗਤੀਵਿਧੀ ਕਰਵਾਉਣ ਲਈ ਜ਼ਰੂਰੀ ਸਮੱਗਰੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਅੱਤਲ ਮੁਲਾਜ਼ਮ ਦਾ ਕਾਰਾ, ਫ਼ਰਜ਼ੀ ਅਫ਼ਸਰ ਬਣ ਕੇ ਕੀਤਾ ਇਹ ਕਾਂਡ