CM ਮਾਨ ਦੇ ਵਿਆਹ ਨੂੰ ਲੈ ਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਹੀਆਂ ਅਹਿਮ ਗੱਲਾਂ

07/08/2022 8:29:50 PM

ਚੰਡੀਗੜ੍ਹ (ਟੱਕਰ)-ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਡਾ. ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣ ’ਤੇ ਜਿਥੇ ਸ਼ੁੱਭ-ਕਾਮਨਾਵਾਂ ਦਿੱਤੀਆਂ, ਉੱਥੇ ਹੀ ਕਿਹਾ ਕਿ ਕੁਝ ਲੋਕ ਇਸ ਵਿਆਹ ’ਤੇ ਗ਼ਲਤ ਟਿੱਪਣੀਆਂ ਕਰ ਰਹੇ ਹਨ, ਜਿਸ ਦਾ ਉਨ੍ਹਾਂ ਨੂੰ ਕੋਈ ਹੱਕ ਨਹੀਂ ਕਿਉਂਕਿ ਇਹ ਮੁੱਖ ਮੰਤਰੀ ਦੀ ਨਿੱਜੀ ਜ਼ਿੰਦਗੀ ਦਾ ਫ਼ੈਸਲਾ ਹੈ। ਢੱਡਰੀਆਂ ਵਾਲਿਆਂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਲੋਕ ਮੁੱਖ ਮੰਤਰੀ ਦੀ ਉਮਰ ਜ਼ਿਆਦਾ ਅਤੇ ਲੜਕੀ ਦੀ ਉਮਰ ਘੱਟ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਟਿੱਪਣੀਆਂ ਕਰ ਰਹੇ ਹਨ, ਜਦਕਿ ਸਾਨੂੰ ਮੁੱਖ ਮੰਤਰੀ ਦੀ ਨਿੱਜੀ ਜ਼ਿੰਦਗੀ ਵਿਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਪਰ ਨਾਲ ਹੀ ਸਾਡੇ ਪੰਜਾਬ ਦੇ ਲੋਕਾਂ ਦਾ ਇਹ ਹੱਕ ਜ਼ਰੂਰ ਹੈ ਕਿ ਅਸੀਂ ਲੋਕ ਮਸਲਿਆਂ ਬਾਰੇ ਉਨ੍ਹਾਂ ਤੋਂ ਸਵਾਲ ਪੁੱਛ ਸਕਦੇ ਹਾਂ।

ਇਹ ਖ਼ਬਰ ਵੀ ਪੜ੍ਹੋ : ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ, ਕਾਂਗਰਸ ਨੇ ਦੋਸ਼ੀ ਬਚਾਏ, ‘ਆਪ’ ਨੇ ਦਿਵਾਇਆ ਇਨਸਾਫ਼ : ਰਾਘਵ ਚੱਢਾ

ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਪੰਜਾਬ ਨੂੰ ਸੋਹਣਾ ਤੇ ਖੁਸ਼ਹਾਲ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ  ਸਵਾਲ ਪੁੱਛ ਸਕਦੇ ਹਾਂ ਪਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਕਿਸ ਤਰ੍ਹਾਂ ਦੀ ਹੈ, ਉਸ ਬਾਰੇ ਸਾਨੂੰ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਅਸੀਂ ਭਗਵੰਤ ਮਾਨ ਨਾਲ ਪੰਜਾਬ ਦੇ ਮਸਲਿਆਂ ਬਾਰੇ ਗੱਲ ਕਰੀਏ ਕਿ ਉਹ ਕਿਸ ਤਰ੍ਹਾਂ ਹੱਲ ਹੋਣਗੇ। ਢੱਡਰੀਆਂ ਵਾਲਿਆਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦਾ ਅਹੁਦੇਦਾਰ ਹੋਵੇ, ਸਾਨੂੰ ਉਸ ਦੀ ਨਿੱਜੀ ਜ਼ਿੰਦਗੀ ਬਾਰੇ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਚਾਹੇ ਕੋਈ ਵੀ ਸਿਆਸੀ ਆਗੂ ਦੂਜੀ ਵਾਰ ਜਾਂ ਤੀਜੀ ਵਾਰ ਵਿਆਹ ਕਰਵਾਏ, ਉਸ ਬਾਰੇ ਜੇਕਰ ਅਸੀਂ ਸਵਾਲ ਕਰੀਏ ਤਾਂ ਉਹ ਠੀਕ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕਹਿਣ ਕਿ ਮੈਂ ਵਿਆਹ ਨਹੀਂ ਕਰਵਾਉਂਦਾ ਜਾਂ ਫਿਰ 30 ਸਾਲ ਦੀ ਬਜਾਏ 40 ਸਾਲ ਦੀ ਉਮਰ ਦੀ ਲੜਕੀ ਨਾਲ ਵਿਆਹ ਕਰਾਵਾਂ ਤਾਂ ਉਸ ਨਾਲ ਪੰਜਾਬ ਦੇ ਮਸਲੇ ਹੱਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਆਦਤ ਪਾਉਣੀ ਚਾਹੀਦੀ ਹੈ ਕਿ ਕਿਸੇ ਦੀ ਨਿੱਜੀ ਜ਼ਿੰਦਗੀ ਵਿਚ ਦਖ਼ਲਅੰਦਾਜ਼ੀ ਕਰਨ ਦੀ ਬਜਾਏ ਪੰਜਾਬ ਦੀ ਤਰੱਕੀ ਵਾਸਤੇ ਗੱਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੰਗਾ ਲੱਗਾ ਕਿ ਮੁੱਖ ਮੰਤਰੀ ਅਤੇ ਉਸ ਦੀ ਪਤਨੀ ਦੋਵਾਂ ਨੇ ਇੱਛਾ ਪ੍ਰਗਟਾਅ ਕੇ ਵਿਆਹ ਕਰਵਾ ਲਿਆ ਅਤੇ ਆਪਣੀ ਜ਼ਿੰਦਗੀ ਚੰਗੇ ਢੰਗ ਨਾਲ ਬਤੀਤ ਕਰਨ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ ਕਬੱਡੀ ਖਿਡਾਰੀਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਹੋਈ ਫਾਇਰਿੰਗ

ਪੰਜਾਬ ਦੇ ਲੋਕਾਂ ਨੇ ਪਹਿਲੀ ਵਾਰ ਆਪਣੇ ਮੁੱਖ ਮੰਤਰੀ ਦਾ ਦੇਖਿਆ ਵਿਆਹ

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲੀ ਵਾਰ ਆਪਣੇ ਮੁੱਖ ਮੰਤਰੀ ਦਾ ਵਿਆਹ ਦੇਖਿਆ, ਚਾਹੇ ਉਹ ਸੋਸ਼ਲ ਮੀਡੀਆ ’ਤੇ ਫੋਟੋਆਂ ਜਾਂ ਵੀਡੀਓ ਰਾਹੀਂ ਸੀ, ਜਿਸ ਨੂੰ ਜ਼ਿਆਦਾਤਰ ਲੋਕਾਂ ਵੱਲੋਂ ਪਸੰਦ ਕੀਤਾ ਗਿਆ। ਇਸ ਲਈ ਸਾਨੂੰ ਸਭ ਨੂੰ ਆਪਣੇ ਮੁੱਖ ਮੰਤਰੀ ਨੂੰ ਸ਼ੁੱਭ-ਕਾਮਨਾਵਾਂ ਦੇਣੀਆਂ ਚਾਹੀਦੀਆਂ ਹਨ।


Manoj

Content Editor

Related News