CM ਮਾਨ ਵੱਲੋਂ ਤਮਗਾ ਜੇਤੂ ਖਿਡਾਰੀ ਸਨਮਾਨਿਤ, ਏਸ਼ੀਅਨ ਤੇ ਓਲੰਪਿਕ ਖੇਡਾਂ ਨੂੰ ਲੈ ਕੇ ਕਹੀਆਂ ਅਹਿਮ ਗੱਲਾਂ

Sunday, Jul 24, 2022 - 08:55 PM (IST)

CM ਮਾਨ ਵੱਲੋਂ ਤਮਗਾ ਜੇਤੂ ਖਿਡਾਰੀ ਸਨਮਾਨਿਤ, ਏਸ਼ੀਅਨ ਤੇ ਓਲੰਪਿਕ ਖੇਡਾਂ ਨੂੰ ਲੈ ਕੇ ਕਹੀਆਂ ਅਹਿਮ ਗੱਲਾਂ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ਉੱਤੇ ਬੀਤੇ ਦਿਨੀਂ ਵੱਖ-ਵੱਖ ਖੇਡ ਮੁਕਾਬਲਿਆਂ ’ਚ ਤਮਗੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਪੰਜਾਬ ਦੇ ਉੱਭਰਦੇ ਖਿਡਾਰੀਆਂ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਦੱਖਣੀ ਕੋਰੀਆ ਵਿਖੇ ਹੋਏ ਨਿਸ਼ਾਨੇਬਾਜ਼ੀ ਵਿਸ਼ਵ ਕੱਪ ’ਚ ਦੋ ਸੋਨ ਤਮਗੇ ਜਿੱਤਣ ਵਾਲੇ ਅਰਜੁਨ ਬਬੂਟਾ, ਦੋ ਕਾਂਸੀ ਤਮਗੇ ਜਿੱਤਣ ਵਾਲੀ ਅੰਜੁਮ ਮੌਦਗਿਲ, ਕਾਂਸੀ ਤਮਗੇ ਜਿੱਤਣ ਵਾਲੀ ਸਿਫ਼ਤ ਕੌਰ ਸਮਰਾ ਤੇ ਵਿਜੇਵੀਰ ਸਿੰਘ ਸਿੱਧੂ ਤੇ ਬੈਡਮਿੰਟਨ ’ਚ ਥੌਮਸ ਕੱਪ ਜੇਤੂ ਧਰੁਵ ਕਪਿਲਾ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ’ਚ ਖੇਡਾਂ ਦਾ ਮਾਹੌਲ ਬਣਾਉਣ ਲਈ ਢੁੱਕਵੇਂ ਪ੍ਰਬੰਧ ਕਰ ਰਹੀ ਹੈ। ਪੰਜਾਬ ਨੂੰ ਮੁੜ ਖੇਡਾਂ ’ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ : ‘ਆਪ’ ਸਰਕਾਰ ਦੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਸੁਖਬੀਰ ਬਾਦਲ ਦੇ ਟਵੀਟ, CM ਮਾਨ ’ਤੇ ਲਾਏ ਤਿੱਖੇ ਨਿਸ਼ਾਨੇ

PunjabKesari

ਉਨ੍ਹਾਂ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ’ਚ ਚੰਗੇ ਪ੍ਰਦਰਸ਼ਨ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਏਸ਼ੀਆਈ ਖੇਡਾਂ ਤੇ 2024 ’ਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਹੁਣ ਤੋਂ ਹੀ ਤਿਆਰੀ ’ਚ ਜੁੱਟ ਜਾਣ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਏਗੀ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਬਲਬੀਰ ਸਿੰਘ ਸੀਨੀਅਰ ਤੋਂ ਲੈ ਕੇ ਨੀਰਜ ਚੋਪੜਾ ਤੱਕ, ਭਾਰਤ ਲਈ ਖ਼ਾਸ ਹੈ 24 ਜੁਲਾਈ ਦਾ ਦਿਨ


author

Manoj

Content Editor

Related News