ਉਪਾਅ ਕਰਨ ਘਰ ਆਇਆ ਬਾਬਾ, ਕਰ ਗਿਆ ਵੱਡਾ ਕਾਰਾ, ਸੋਚਿਆ ਨਹੀਂ ਸੀ ਹੋਵੇਗਾ ਇਹ ਕੁਝ

Saturday, Nov 02, 2024 - 07:07 PM (IST)

ਉਪਾਅ ਕਰਨ ਘਰ ਆਇਆ ਬਾਬਾ, ਕਰ ਗਿਆ ਵੱਡਾ ਕਾਰਾ, ਸੋਚਿਆ ਨਹੀਂ ਸੀ ਹੋਵੇਗਾ ਇਹ ਕੁਝ

ਨਕੋਦਰ (ਪਾਲੀ)- ਔਰਤ ਨੂੰ ਵਹਿਮਾਂ-ਭਰਮਾਂ ਵਿਚ ਪਾ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਵਾਲੇ ਇਕ ਢੌਂਗੀ ਬਾਬੇ ਖ਼ਿਲ਼ਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ ਅਤੇ ਸਦਰ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੇ ਅਧੀਨ ਆਉਂਦੇ ਇਕ ਪਿੰਡ ਦੀ ਵਿਆਹੁਤਾ ਔਰਤ ਨੇ ਦੱਸਿਆ ਕਿ ਉਸ ਦੀ ਲੜਕੀ ਕੁਝ ਸਮੇਂ ਤੋਂ ਬੀਮਾਰ ਸੀ, ਜਿਸ ਸਬੰਧੀ ਬੀਤੇ ਦਿਨੀਂ ਉਨ੍ਹਾਂ ਦੇ ਦੂਰ ਦੇ ਰਿਸ਼ਤੇਦਾਰ ਕੁਲਵੀਰ ਸਿੰਘ ਪੁੱਤਰ ਸਾਧੂ ਰਾਮ ਵਾਸੀ ਪਿੰਡ ਫਾਜ਼ਲਪੁਰ ਨਕੋਦਰ ਨੇ ਕਿਹਾ ਕਿ ਇਸ ਨੂੰ ਕਸਰ ਹੈ ਅਤੇ ਉਹ ਠੀਕ ਕਰ ਦੇਵੇਗਾ ਪਰ ਉਸ ਦੀ ਲੜਕੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਕਪੂਰਥਲਾ: MBBS ਦੀ ਵਿਦਿਆਰਥਣ ਨੂੰ ਕਮਰੇ 'ਚ ਇਸ ਹਾਲ 'ਚ ਵੇਖ ਹੈਰਾਨ ਰਹਿ ਗਿਆ ਪਰਿਵਾਰ

ਕੁਲਵੀਰ ਸਿੰਘ ਉਨ੍ਹਾਂ ਦੇ ਘਰ ਆਇਆ ਅਤੇ ਕਹਿਣ ਲੱਗਾ ਕਿ ਤੁਹਾਡੀ ਕੁੜੀ ਕੋਈ ਬਾਹਰਲੀ ਕਸਰ ਵਿਚ ਸੀ, ਇਸ ਕਰਕੇ ਉਸ ਦੀ ਮੌਤ ਹੋਈ ਹੈ। ਹੁਣ ਫਿਰ ਤੁਹਾਡੇ ਪਰਿਵਾਰ ਦਾ ਜਾਨੀ ਨੁਕਸਾਨ ਹੋ ਸਕਦਾ ਹੈ। ਬੀਤੀ 28 ਅਕਤੂਬਰ ਨੂੰ ਕੁਲਵੀਰ ਸਿੰਘ ਨੇ ਉਨ੍ਹਾਂ ਨੂੰ ਇਕ ਧਾਰਮਿਕ ਅਸਥਾਨ ਉੱਗੀ ਵਿਖੇ ਬੁਲਾਇਆ, ਜਿੱਥੇ ਕੁਲਵੀਰ ਉਸ ਦੇ ਪਤੀ ਨੂੰ ਕਹਿਣ ਲੱਗਾ ਕਿ ਤੂੰ ਇਥੇ ਹੀ ਰਹੀ ਅਤੇ ਮੈਂ ਤੇਰੀ ਪਤਨੀ ਨੂੰ ਨਾਲ ਲੈ ਕੇ ਤੁਹਾਡੇ ਘਰ ਉਪਾਅ ਕਰਕੇ ਆਉਂਦਾ ਹਾਂ। ਕੁਲਵੀਰ ਸਿੰਘ ਉਸ ਨੂੰ ਆਪਣੇ ਮੋਟਰ ਸਾਈਕਲ ’ਤੇ ਬਿਠਾ ਕੇ ਉਨ੍ਹਾਂ ਦੇ ਘਰ ਲੈ ਗਿਆ।

ਜਿੱਥੇ ਉਸ ਨੇ ਉਸ ਦੀ ਮਰਜ਼ੀ ਖ਼ਿਲਾਫ਼ ਉਸ ਨਾਲ ਸਰੀਰਕ ਸੰਬੰਧ ਬਣਾਏ ਅਤੇ ਕਿਹਾ ਕਿ ਕਿਸੇ ਨੂੰ ਵੀ ਕੋਈ ਗੱਲ ਦੱਸੀ ਤਾਂ ਤੇਰੇ ਪਰਿਵਾਰ ਨੂੰ ਜਾਨੋ ਮਾਰ ਦੇਵਾਂਗਾ। ਉਕਤ ਪੀੜਤ ਔਰਤ ਦੇ ਬਿਆਨਾਂ ’ਤੇ ਥਾਣਾ ਸਦਰ ਨਕੋਦਰ ਵਿਖੇ ਮਾਮਲਾ ਦਰਜ ਕਰਕੇ ਤਫਤੀਸ਼ ਦੌਰਾਨ ਮੁਲਜ਼ਮ ਕੁਲਵੀਰ ਸਿੰਘ ਪੁੱਤਰ ਸਾਧੂ ਰਾਮ ਵਾਸੀ ਪਿੰਡ ਫਾਜਲਪੁਰ ਨਕੋਦਰ ਨੂੰ ਕੁੱਝ ਘੰਟਿਆਂ ਵਿਚ ਹੀ ਗ੍ਰਿਫਤਾਰ ਕਰ ਕੇ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਦੀਵਾਲੀ ਦੀ ਰਾਤ ਵਾਪਰੇ ਹਾਦਸੇ ਦੀ ਖ਼ੌਫ਼ਨਾਕ CCTV ਆਈ ਸਾਹਮਣੇ, ਪਿਓ-ਪੁੱਤ ਦੀ ਗਈ ਜਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News