ਨਸ਼ੀਲੀਆਂ ਦਵਾਈਆਂ ਦੀ ਤਸਕਰੀ ’ਚ 2 ਦੋਸ਼ੀਆਂ ਨੂੰ 10 ਸਾਲ ਦੀ ਕੈਦ

Wednesday, Nov 27, 2024 - 02:07 PM (IST)

ਮੋਹਾਲੀ (ਸੰਦੀਪ) : ਪਾਬੰਦੀਸ਼ੁਦਾ ਨਸ਼ੀਲੀ ਦਵਾਈਆਂ ਦੀ ਬਰਾਮਦਗੀ ਦੇ ਮਾਮਲੇ ’ਚ ਜ਼ਿਲ੍ਹਾ ਅਦਾਲਤ ਨੇ 2 ਦੋਸ਼ੀਆਂ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਨਾਲ ਹੀ 1 ਲੱਖ ਰੁਪਏ ਜੁਰਮਾਨਾ ਲਾਇਆ ਹੈ। ਇਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਤੇ ਪ੍ਰਿੰਸ ਸਿੰਘ ਵਜੋਂ ਹੋਈ ਹੈ। ਮਾਮਲਾ ਦੋ ਸਾਲ ਪਹਿਲਾਂ 19 ਫਰਵਰੀ ਦਾ ਹੈ, ਜਦੋਂ ਅੰਬਾਲਾ-ਚੰਡੀਗੜ੍ਹ ਰੋਡ ’ਤੇ ਸਥਿਤ ਸਟੇਡੀਅਮ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਦੋ ਨੌਜਵਾਨਾਂ ਨੂੰ ਸ਼ੱਕੀ ਗਤੀਵਿਧੀਆਂ ਕਾਰਨ ਰੁਕਣ ਦਾ ਇਸ਼ਾਰਾ ਕੀਤਾ ਪਰ ਦੋਵੇਂ ਡਰ ਗਏ ਤੇ ਹੱਥਾਂ ਵਿਚ ਫੜ੍ਹੇ ਲਿਫ਼ਾਫ਼ੇ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ।

ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਹਾਂ ਨੂੰ ਕਾਬੂ ਕਰ ਲਿਆ ਤੇ ਨਾਂ ਪੁੱਛਣ ’ਤੇ ਗੁਰਪ੍ਰੀਤ ਸਿੰਘ ਤੇ ਪ੍ਰਿੰਸ ਸਿੰਘ ਦੱਸਿਆ। ਪੁਲਸ ਨੇ ਲਿਫਾਫਿਆਂ ਦੀ ਤਲਾਸ਼ੀ ਲਈ ਤਾਂ ਨਸ਼ੀਲੀਆਂ ਦਵਾਈਆਂ ਦੀਆਂ 25 ਸ਼ੀਸ਼ੀਆਂ ਤੇ 25 ਨਸ਼ੀਲੇ ਟੀਕੇ ਬਰਾਮਦ ਹੋਏ। ਥਾਣਾ ਲਾਲੜੂ ਦੀ ਪੁਲਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।


Babita

Content Editor

Related News