ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ ’ਚ 12 ਸਾਲ ਦੀ ਸਜ਼ਾ
Monday, Jul 16, 2018 - 05:54 AM (IST)

ਮਾਨਸਾ, (ਜੱਸਲ)- ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ ’ਚ ਜ਼ਿਲਾ ਮਾਨਸਾ ਦੀ ਇੱਕ ਅਦਾਲਤ ਵੱਲੋਂ ਇੱਕ ਵਿਅਕਤੀ ਨੂੰ ਸਜ਼ਾ ਅਤੇ ਜੁਰਮਾਨਾ ਅਦਾ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਹੈ। ®ਜਾਣਕਾਰੀ ਅਨੁਸਾਰ ਥਾਣਾ ਬੋਹਾ ਦੀ ਪੁਲਸ ਨੇ 26 ਅਕਤੂਬਰ 2013 ਨੂੰ ਮੋਨੂ ਸਿੰਘ ਵਾਸੀ ਜਗਰਾਓਂ, ਜ਼ਿਲਾ ਲੁਧਿਆਣਾ ਕੋਲੋਂ 80 ਕਿੱਲੋ ਭੁੱਕੀ ਬਰਾਮਦ ਕਰਕੇ ਉਸ ਵਿਰੁੱਧ ਮਾਮਲਾ ਨੰ. 103 ਦਰਜ ਕਰਕੇ ਸੁਣਵਾਈ ਦੇ ਲਈ ਅਦਾਲਤ ’ਚ ਪੇਸ਼ ਕੀਤਾ, ਜਿੱਥੇ ਮਾਣਯੋਗ ਐਡੀਸ਼ਨਲ ਸ਼ੈਸ਼ਨ ਜੱਜ ਮਾਨਸਾ ਦਲਜੀਤ ਸਿੰਘ ਰੱਲ੍ਹਣ ਦੀ ਅਦਾਲਤ ਵੱਲੋਂ ਉਕਤ ਵਿਅਕਤੀ ਨੂੰ ਭੁੱਕੀ ਸਮੱਗਲਿੰਗ ਦਾ ਦੋਸ਼ੀ ਮੰਨਦੇ ਹੋਏ ਉਸ ਨੂੰ 12 ਸਾਲ ਦੀ ਸਜ਼ਾ ਅਤੇ ਇੱਕ ਲੱਖ 20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ, ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ’ਚ ਦੋਸ਼ੀ ਨੂੰ ਦੋ ਸਾਲ ਦੀ ਸਜ਼ਾ ਹੋਰ ਕੱਟਣੀ ਹੋਵੇਗੀ।