ਭਗਵੰਤ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਤੇ ਸਿਹਤ ਦੇ ਖੇਤਰ ’ਚ ਤੇਜ਼ੀ ਨਾਲ ਹੋ ਰਿਹਾ ਹੈ ਸੁਧਾਰ : ਰਮਨ ਅਰੋੜਾ
Wednesday, Jun 21, 2023 - 04:21 PM (IST)
ਜਲੰਧਰ (ਸੋਮਨਾਥ) : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਰੀਬ 15 ਮਹੀਨਿਆਂ ਦੇ ਕਾਰਜਕਾਲ ਦੌਰਾਨ ਸਿੱਖਿਆ ਦੇ ਖੇਤਰ ’ਚ ਜਿਸ ਤਰ੍ਹਾਂ ਰਿਕਾਰਡਤੋੜ ਸੁਧਾਰ ਕੀਤੇ ਹਨ, ਇਹ ਸਭ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ । ਪੰਜਾਬ ਦੀ ਸਿੱਖਿਆ ਪ੍ਰਣਾਲੀ ’ਚ ਸੁਧਾਰ ਲਈ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਵਧਾਈ ਦਿੰਦੇ ਹੋਏ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੇ ਉਕਤ ਵਿਚਾਰਾਂ ਦੇ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੁੱਖ ਤੌਰ ’ਤੇ ਸਿੱਖਿਆ ਅਤੇ ਸਿਹਤ ਸੇਵਾਵਾਂ ’ਤੇ ਕੰਮ ਕਰ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਉੱਚ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਦਾ ਪੰਜਾਬ ਦੇ ਸਰਕਾਰੀ ਸਕੂਲਾਂ ’ਤੇ ਭਰੋਸਾ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਦੇ ਨਤੀਜੇ ਵਜੋਂ ਅੱਜ ਸਰਕਾਰੀ ਸਕੂਲਾਂ ਦੇ ਬੱਚੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲੈ ਕੇ ਉੱਚ ਮੁਕਾਮ ਹਾਸਲ ਕਰ ਰਹੇ ਹਨ | ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚੇ ਮੈਡੀਕਲ ਅਤੇ ਇੰਜੀਨੀਅਰਿੰਗ ਦੀ ਪੜ੍ਹਾਈ ਵਿਚ ਚੰਗੇ ਅੰਕ ਪ੍ਰਾਪਤ ਕਰ ਰਹੇ ਹਨ।
ਇਹ ਵੀ ਪੜ੍ਹੋ : ਵਿਜੀਲੈਂਸ ਦੇ ਹੱਥੀਂ ਚੜ੍ਹਿਆ ASI ਪਹਿਲਾਂ ਵੀ ਲੈ ਚੁੱਕਾ ਸੀ 25 ਹਜ਼ਾਰ ਦੀ ਰਿਸ਼ਵਤ
ਵਿਧਾਇਕ ਨੇ ਕਿਹਾ ਕਿ ਸਿੱਖਿਆ ਮੰਤਰੀ ਬੈਂਸ ਇਕ ਬਹੁਤ ਹੀ ਮਿਹਨਤੀ, ਇਮਾਨਦਾਰ ਅਤੇ ਪੜ੍ਹੇ-ਲਿਖੇ ਵਿਅਕਤੀ ਹਨ ਅਤੇ ਪੰਜਾਬ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਦੇ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਦਿਨ-ਰਾਤ ਇਕ ਕਰ ਰਹੇ ਹਨ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸਿੱਖਿਆ ਮੰਤਰੀ ਦੀ ਸਖ਼ਤ ਮਿਹਨਤ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਪੰਜਾਬ ਵਿਚ ਸਿੱਖਿਆ ਦੇ ਪੱਧਰ ਨੂੰ ਬਹੁਤ ਉੱਚੇ ਪੱਧਰ ’ਤੇ ਲੈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਆਪਣੇ ਕਾਨੂੰਨੀ ਹੱਕ ਲੈਣ ਲਈ ਪਿੱਛੇ ਨਹੀਂ ਹਟੇਗੀ : ਖੁੱਡੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।