ਪਾਕਿ PM ਇਮਰਾਨ ਖਾਨ ਤੇ ਫੌਜ ਮੁਖੀ ਬਾਜਵਾ ਦੇ ਦੋਸਤ ਹਨ ਸਿੱਧੂ : ਕੈਪਟਨ
Saturday, Sep 18, 2021 - 07:23 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ’ਤੇ ਵੱਡਾ ਹਮਲਾ ਕੀਤਾ ਹੈ। ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਹੈ ਕਿਉਂਕਿ ਉਨ੍ਹਾਂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਾਕਿ ਆਰਮੀ ਚੀਫ ਕਮਰ ਜਾਵੇਦ ਬਾਜਵਾ ਨਾਲ ਦੋਸਤਾਨਾ ਸਬੰਧ ਹਨ। ਕੈਪਟਨ ਨੇ ਕਿਹਾ ਕਿ ਦੇਸ਼ ਲਈ ਮੈਂ ਸਿੱਧੂ ਦਾ ਵਿਰੋਧ ਕਰਾਂਗਾ। ਪੰਜਾਬ ’ਚ ਪਾਕਿਸਤਾਨ ਤੋਂ ਹਥਿਆਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਪੰਜਾਬ ਲਈ ਤਬਾਹੀ ਹਨ।
ਇਹ ਵੀ ਪੜ੍ਹੋ : ਵਿਧਾਇਕ ਦਲ ਨੇ ਸੋਨੀਆ ਗਾਂਧੀ ’ਤੇ ਛੱਡਿਆ ਆਖਰੀ ਫ਼ੈਸਲਾ, ਨਵੇਂ ਮੁੱਖ ਮੰਤਰੀ 20 ਨੂੰ ਚੁੱਕਣਗੇ ਸਹੁੰ
ਉਨ੍ਹਾਂ ਕਿਹਾ ਕਿ ਮੈਂ ਸਿੱਧੂ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ ਕਿਉਂਕਿ ਉਹ ਇਕ ਮੰਤਰਾਲਾ ਤਾਂ ਸੰਭਾਲ ਨਹੀਂ ਸਕੇ ਤਾਂ ਪੂਰਾ ਸੂਬਾ ਕਿਸ ਤਰ੍ਹਾਂ ਸੰਭਾਲਣਗੇ। ਉਨ੍ਹਾਂ ਕਿਹਾ ਕਿ ਸਿੱਧੂ ਕੋਲ ਕੋਈ ਜਾਦੂ ਦੀ ਛੜੀ ਨਹੀਂ ਹੈ।