ਨਸ਼ਿਆਂ ’ਤੇ ਕਾਬੂ ਪਾਉਣ ਲਈ ਪੰਜਾਬ ’ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ : ਚੁਘ

Thursday, Jul 06, 2023 - 05:28 PM (IST)

ਨਸ਼ਿਆਂ ’ਤੇ ਕਾਬੂ ਪਾਉਣ ਲਈ ਪੰਜਾਬ ’ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ : ਚੁਘ

ਜਲੰਧਰ (ਵਿਸ਼ੇਸ਼) : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਕਿਹਾ ਹੈ ਕਿ ਨਸ਼ਿਆਂ ’ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜੇ। ਉਨ੍ਹਾਂ ਪਾਰਟੀ ਹੈੱਡਕੁਆਰਟਰ ’ਚ ਭਾਜਪਾ ਨੇਤਾ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨਾਲ ਪੰਜਾਬ ਅਤੇ ਦਿੱਲੀ ਦੇ ਸਿਆਸੀ ਮਾਮਲਿਆਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ। ਗੌਤਮ ਗੰਭੀਰ ਨੇ ਉਨ੍ਹਾਂ ਨੂੰ ਦੱਸਿਆ ਕਿ ਨੌਜਵਾਨਾਂ ਨੂੰ ਜੇ ਖੇਡਾਂ ਨਾਲ ਜੋੜ ਦਿੱਤਾ ਜਾਂਦਾ ਹੈ ਤਾਂ ਉਹ ਆਪਣੇ-ਆਪ ਨਸ਼ਿਆਂ ਤੋਂ ਦੂਰ ਹੋ ਜਾਣਗੇ। ਚੁਘ ਨੇ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਨਸ਼ਿਆਂ ’ਤੇ ਰੋਕ ਲਾਉਣ ਵਿਚ ਬੁਰੀ ਤਰ੍ਹਾਂ ਅਸਫਲ ਹੋ ਗਈ ਹੈ ਜਦੋਂਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਜੇ ਉਸ ਨੂੰ ਸੱਤਾ ਮਿਲੀ ਤਾਂ ਉਹ ਤੁਰੰਤ ਨਸ਼ਿਆਂ ’ਤੇ ਕਾਬੂ ਪਾ ਲਵੇਗੀ ਪਰ ਹੁਣ ਪਹਿਲਾਂ ਦੇ ਮੁਕਾਬਲੇ ਨਸ਼ਿਆਂ ਦਾ ਬੋਲਬਾਲਾ ਜ਼ਿਆਦਾ ਹੋ ਗਿਆ ਹੈ।

ਇਹ ਵੀ ਪੜ੍ਹੋ :  ਸੁਸ਼ੀਲ ਰਿੰਕੂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਸਾਹਮਣੇ ਵਿਕਾਸ ਪ੍ਰਾਜੈਕਟਾਂ ਦੇ ਮੁੱਦੇ ਉਠਾਏ

ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਵਧਦੇ ਨਸ਼ਿਆਂ ਨੂੰ ਲੈ ਕੇ ਫਿਕਰਮੰਦ ਹੈ ਅਤੇ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧਿਆਨ ਵਿਚ ਵੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜਲਦ ਹੀ ਪੰਜਾਬ ਵਿਚ ਨੌਜਵਾਨਾਂ ਅੰਦਰ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਸੂਬਾ ਪੱਧਰੀ ਮੁਹਿੰਮ ਵਿੱਢੇਗੀ।

ਇਹ ਵੀ ਪੜ੍ਹੋ : ਜਾਨਲੇਵਾ ਚਾਈਨਾ ਡੋਰਾਂ ’ਤੇ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਲਗਾਈ ਪਾਬੰਦੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News