5 ਸੂਬਿਆਂ ’ਚ ਮੌਜੂਦਾ ਅਤੇ ਸਾਬਕਾ ਮੰਤਰੀਆਂ ਦੀ ਹੋਈ ਛੁੱਟੀ
Wednesday, Dec 13, 2023 - 06:15 PM (IST)
ਲੁਧਿਆਣਾ (ਹਿਤੇਸ਼) : ਹਾਲ ਹੀ ਵਿਚ ਜਿਨ੍ਹਾਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਹੋਈਆਂ ਹਨ, ਉੱਥੇ ਸਰਕਾਰਾਂ ਦੇ ਪੁਨਰ-ਗਠਨ ਦੀ ਤਸਵੀਰ ਸਾਫ਼ ਹੋਣ ਦੇ ਨਾਲ ਹੀ ਸਾਰੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀਆਂ ਦੀ ਛੁੱਟੀ ਹੋ ਗਈ ਹੈ। ਇੱਥੇ ਜ਼ਿਕਰਯੋਗ ਹੋਵੇਗਾ ਕਿ ਜਿਨ੍ਹਾਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਹੋਈਆਂ ਹਨ, ਉਨ੍ਹਾਂ ’ਚ ਸਿਰਫ਼ ਮੱਧ ਪ੍ਰਦੇਸ਼ ਵਿਚ ਹੀ ਮੌਜੂਦਾ ਸਰਕਾਰ ਨਾਲ ਸਬੰਧਤ ਪਾਰਟੀ ਨੂੰ ਇਕ ਵਾਰ ਫਿਰ ਜਿੱਤ ਹਾਸਲ ਹੋਈ ਸੀ ਪਰ 3 ਵਾਰ ਦੇ ਮੌਜੂਦਾ ਮੁੱਖ ਮੰਤਰੀ ਸਿਵਰਾਜ ਚੌਹਾਨ ਨੂੰ ਭਾਜਪਾ ਨੇ ਦੋਬਾਰਾ ਮੌਕਾ ਨਹੀਂ ਦਿੱਤਾ। ਇਸ ਤੋਂ ਇਲਾਵਾ ਭਾਜਪਾ ਨੇ ਰਾਜਸਥਾਨ ਅਤੇ ਛੱਤੀਸ਼ਗੜ੍ਹ ’ਚ ਕਾਂਗਰਸ ਤੋਂ ਜੋ ਸੱਤਾ ਖੋਹੀ ਹੈ, ਉੱਥੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਰਮਨ ਸਿੰਘ ਨੂੰ ਹੀ ਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਦੋਵਾਂ ਨੂੰ ਭਾਜਪਾ ਨੇ ਝਟਕਾ ਦੇ ਦਿੱਤਾ ਹੈ। ਉੱਧਰ, ਤੇਲੰਗਾਨਾ ’ਚ ਮੌਜੂਦਾ ਮੁੱਖ ਮੰਤਰੀ ਦੇ ਚੰਦਰਸ਼ੇਖਰ ਦੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਇਕ ਸੀਟ ਤੋਂ ਹੀ ਵਿਧਾਨ ਸਭਾ ਚੋਣ ਜਿੱਤ ਸਕੇ। ਇਸੇ ਤਰ੍ਹਾਂ ਮਿਜ਼ੋਰਮ ਦੇ ਮੁੱਖ ਮੰਤਰੀ ਜ਼ੋਰਮਥੰਗਾ ਦੀ ਪਾਰਟੀ ਦੇ ਨਾਲ ਉਨ੍ਹਾਂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਇਹ ਵੀ ਪੜ੍ਹੋ : ਮੱਧ ਪ੍ਰਦੇਸ਼ ਤੋਂ ਪੰਜਾਬ ’ਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 2 ਗ੍ਰਿਫ਼ਤਾਰ
ਭਾਜਪਾ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ
ਭਾਜਪਾ ਵੱਲੋਂ 3 ਸੂਬਿਆਂ ਦੇ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਜੋ ਹੈਰਾਨ ਕਰਨ ਵਾਲਾ ਫੈਸਲਾ ਲਿਆ ਗਿਆ ਹੈ, ਉਸ ਨੂੰ ਆਗਾਮੀ ਲੋਕ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ’ਚ ਮੁੱਖ ਤੌਰ ’ਤੇ ਜਾਤੀ ਸਮੀਕਰਨ ਦਾ ਧਿਆਨ ਰੱਖਿਆ ਗਿਆ ਹੈ ਅਤੇ ਆਪਣੇ ਖੇਤਰ ’ਚ ਚੰਗੀ ਪਕੜ ਰੱਖਣ ਵਾਲੇ ਨੇਤਾਵਾਂ ਨੂੰ ਅਡਜਸਟ ਕਰਨ ’ਤੇ ਫੋਕਸ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਵਿਧਾਇਕ ਤੇ ਡਿਪਟੀ ਕਮਿਸ਼ਨਰ ਵਲੋਂ ਮਰੀਜ਼ਾਂ ਦੀਆਂ ਦਵਾਈਆਂ ਲਈ ਡਾਕਟਰਾਂ ਨੂੰ ਹਦਾਇਤਾਂ ਜਾਰੀ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8