ਖੇਤੀ ਬਿੱਲਾਂ ਖ਼ਿਲਾਫ਼ ਅੰਨਦਾਤੇ ਦਾ ਵੱਡਾ ਅੰਦੋਲਨ, ਅਦਾਕਾਰਾਂ ਤੇ ਕਲਾਕਾਰਾਂ ਦਾ ਵੱਡੇ ਪੱਧਰ ''ਤੇ ਮਿਲਿਆ ਸਮਰਥਨ

Friday, Sep 25, 2020 - 10:13 AM (IST)

ਖੇਤੀ ਬਿੱਲਾਂ ਖ਼ਿਲਾਫ਼ ਅੰਨਦਾਤੇ ਦਾ ਵੱਡਾ ਅੰਦੋਲਨ, ਅਦਾਕਾਰਾਂ ਤੇ ਕਲਾਕਾਰਾਂ ਦਾ ਵੱਡੇ ਪੱਧਰ ''ਤੇ ਮਿਲਿਆ ਸਮਰਥਨ

ਜਲੰਧਰ (ਬਿਊਰੋ) - ਖੇਤੀ ਬਿੱਲ ਖ਼ਿਲਾਫ਼ ਅੱਜ ਪੰਜਾਬ ਦੇ ਪ੍ਰਸਿੱਧ ਕਲਾਕਾਰਾਂ ਵਲੋਂ ਵੱਡੇ ਪੱਧਰ ਉੱਤੇ ਰੋਸ ਪ੍ਰਗਟਾਇਆ ਜਾ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇ ਵਾਲਾ, ਅੰਮ੍ਰਿਤ ਮਾਨ, ਰਣਜੀਤ ਬਾਵਾ, ਕੋਰਾਲਾ ਮਾਨ, ਸਿੰਮੀ ਚਾਹਲ, ਨਿਸ਼ਾ ਬਾਨੋ, ਦਿਲਜੀਤ ਦੋਸਾਂਝ, ਮਨਮੋਹਨ ਵਾਰਿਸ, ਹਰਜੀਤ ਹਰਮਨ, ਅਵਕਾਸ਼ ਮਾਨ, ਐਮੀ ਵਿਰਕ ਸਮੇਤ ਕਈ ਕਲਾਕਾਰਾਂ ਨੇ ਨੌਜਵਾਨਾਂ ਅਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਤੇ ਵਰਗਾਂ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਖਵਾਲੀ ਅਤੇ ਚੜ੍ਹਦੀ ਕਲਾ ਲਈ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਅਪੀਲ ਕੀਤੀ ਸੀ। ਇੰਨਾਂ ਹੀ ਨਹੀਂ ਸਗੋਂ ਕਲਾਕਾਰ ਖ਼ੁਦ ਵੀ ਇਨ੍ਹਾਂ ਬਿੱਲਾਂ ਖ਼ਿਲਾਫ਼ ਧਰਨਿਆਂ ਵਿਚ ਬੈਠਣ ਗਏ। 
ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਧਰਨੇ ਲਾਏ ਗਏ ਹਨ, ਜਿਨ੍ਹਾਂ ਵਿਚ ਕਲਾਕਾਰਾਂ ਨੇ ਮੋਹਰੀ ਹੋ ਕੇ ਖੇਤੀ ਬਿੱਲ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। ਪੰਜਾਬੀ ਗਾਇਕ ਖੇਤੀ ਬਿੱਲ ਦੇ ਖ਼ਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ।  

ਦੱਸ ਦਈਏ ਕਿ ਸਿੱਧੂ ਮੂਸੇ ਵਾਲਾ ਤੇ ਅੰਮ੍ਰਿਤ ਮਾਨ ਨੇ ਲਾਈਵ ਹੋ ਕੇ ਧਰਨਿਆਂ ਵਿਚ ਆਉਣ ਵਾਲੇ ਲੋਕਾਂ ਨੂੰ ਖ਼ਾਸ ਅਪੀਲ ਕਰਦੇ ਹੋਏ ਕਿਹਾ ਸੀ ਕਿ ਸਨੈਪਚੈਟਾਂ ਤੇ ਤਸਵੀਰਾਂ ਖਿਚਵਾਉਣ ਵਾਲੇ ਇਨ੍ਹਾਂ ਧਰਨਿਆਂ ਵਿਚ ਨਾ ਹੀ ਆਉਣ ਕਿਉਂ ਕਿ ਧਰਨਿਆਂ ਵਿਚ ਕੋਈ ਗਾਇਕ ਜਾਂ ਅਦਾਕਾਰ ਨਹੀਂ ਬਣ ਕੇ ਜਾ ਰਿਹਾ ਹੈ, ਸਿਰਫ਼ ਇਕ ਕਿਸਾਨ ਦਾ ਪੁੱਤ ਹੋਣ ਦੇ ਨਾਅਤੇ ਅਸੀਂ ਧਰਨੇ ਲਾ  ਰਹੇ ਹਨ। ਅਸੀਂ ਖ਼ੁਦ ਵੀ ਕਿਸਾਨ ਹਾਂ ਤੇ ਕਿਸਾਨ ਦੇ ਪੁੱਤਰ ਹਾਂ। ਇਸ ਕਰਕੇ ਸਾਡਾ ਵੀ ਫਰਜ ਹੈ ਕਿ ਅਸੀਂ ਵੀ ਆਪਣੇ ਕਿਸਾਨ ਵੀਰਾਂ ਲਈ ਕੁਝ ਕਰ ਸਕੀਏ। ਪੰਜਾਬੀ ਗਾਇਕ ਖੇਤੀ ਬਿੱਲ ਦੇ ਖ਼ਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਇੱਥੋਂ ਤੱਕ ਕਿ 25 ਸਤੰਬਰ ਨੂੰ ਪੰਜਾਬੀ ਗਾਇਕਾਂ ਵੱਲੋਂ ਖੇਤੀ ਬਿੱਲ ਖ਼ਿਲਾਫ਼ ਧਰਨਾ ਲਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਗਾਇਕ ਰਣਜੀਤ ਬਾਵਾ ਤੇ ਹਰਭਜਨ ਮਾਨ ਵਰਗੇ ਪੰਜਾਬੀ ਗਾਇਕ ਸ਼ਾਮਲ ਹੋ ਰਹੇ ਹਨ। 

ਦੱਸ ਦਈਏ ਕਿ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਇਆਂ ਇੱਕ ਖ਼ਾਸ ਸੁਨੇਹਾ ਲਿਖਿਆ। “ਅਸੀਂ ਸਾਰੇ ਕਲਾਕਾਰ ਖ਼ਾਸ ਤੌਰ ‘ਤੇ ਨੌਜਵਾਨਾਂ ਅਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਤੇ ਵਰਗਾਂ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਖਵਾਲੀ ਅਤੇ ਚੜ੍ਹਦੀ ਕਲਾ ਲਈ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਅੱਗੇ ਆਉਣ ਲਈ ਪੁਰਜ਼ੋਰ ਅਪੀਲ ਕਰਦੇ ਹਾਂ।“ ਉਨ੍ਹਾਂ ਨੇ ਅੱਗੇ ਕਿਹਾ, “ਸਾਡੇ ਬਹੁਤ ਸਾਰੇ ਕਲਾਕਾਰ ਭਰਾ ਧਰਨਿਆਂ ਵਿਚ ਜਾ ਕੇ ਸ਼ਮੂਲੀਅਤ ਕਰ ਚੁੱਕੇ ਹਨ। ਹਰਭਜਨ ਮਾਨ ਬਾਈ ਜੀ, ਹਰਜੀਤ ਹਰਮਨ ਬਾਈ, ਛੋਟਾ ਵੀਰ ਅਵਕਾਸ਼ ਮਾਨ ਤੇ ਹੋਰ ਬਹੁਤ ਸਾਰੇ ਕਲਾਕਾਰ ਭਰਾ 25 ਸਤੰਬਰ ਦੇ ਪੰਜਾਬ ਬੰਦ ਵਿੱਚ ਹਿੱਸਾ ਲੈਣਗੇ।“ ਕਿਸਾਨ ਮਜਦੂਰ ਏਕਤਾ ਜਿੰਦਾਬਾਦ। 
ਪੰਜਾਬੀ ਅਦਾਕਾਰਾਂ ਦੀ ਗੱਲ ਕਰੀਏ ਤਾਂ ਸਿੰਮੀ ਚਾਹਲ, ਨਿਸ਼ਾ ਬਾਨੋ ਨੇ ਵੀ ਕਿਸਾਨਾਂ ਦੇ ਹੱਕਾਂ ਲਈ ਸੋਸ਼ਲ ਮੀਡੀਆ ਰਾਹੀਂ ਆਵਾਜ਼ ਚੁੱਕੀ ਹੈ। ਹੁਣ ਇਕ ਗੱਲ ਤਾ ਤੈਅ ਹੈ ਕਿ ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ਕਲਾਕਾਰ ਇਕਜੁੱਟ ਹੋ ਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸ ਬਿੱਲ ਖਿਲਾਫ਼ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਿਰੋਧ ਕਰ ਰਹੀਆਂ ਹਨ, ਅਜਿਹੇ 'ਚ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਨੇ ਵੀ ਖੇਤੀ ਬਿੱਲਾਂ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ।


author

sunita

Content Editor

Related News