ਪੰਜਾਬ ਪੁਲਸ ਨੇ ਕਰ ''ਤਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ (ਵੀਡੀਓ)
Friday, Nov 22, 2024 - 07:03 PM (IST)
ਜਲੰਧਰ (ਵੈੱਬ ਡੈਸਕ, ਜਸਪ੍ਰੀਤ)- ਜਲੰਧਰ ਵਿਚ ਪੁਲਸ ਵੱਲੋਂ ਵੱਡਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣਏ ਆਈ ਹੈ। ਐਨਕਾਊਂਟਰ ਦੌਰਾਨ ਜਲੰਧਰ ਪੁਲਸ ਨੇ ਲੰਡਾ ਗਰੁੱਪ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਦੋਵੇਂ ਪਾਸਿਓਂ 50 ਤੋਂ ਵੱਧ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ ਹਨ। ਇਸ ਦੀ ਜਾਣਕਾਰੀ ਖ਼ੁਦ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ ਜ਼ਰੀਏ ਦਿੱਤੀ ਹੈ।
ਇਹ ਐਨਕਾਊਂਟਰ ਕੰਗਣੀਵਾਲਾ ਪਿੰਡ ਦੇ ਨੇੜੇ ਕੀਤਾ ਗਿਆ ਹੈ। ਦਰਅਸਲ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਨਿਰਦੇਸ਼ਾਂ 'ਤੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਪੁਲਸ ਨੇ ਪਿੰਡ ਕੰਗਣੀਵਾਲ 'ਚ ਬਦਮਾਸ਼ਾਂ ਨੂੰ ਘੇਰ ਲਿਆ। ਬਦਮਾਸ਼ਾਂ ਨੇ ਅੱਗੇ ਤੋਂ ਫਾਇਰਿੰਗ ਕਰ ਦਿੱਤੀ, ਜਿਸ 'ਤੇ ਪੁਲਸ ਨੇ ਜਵਾਬੀ ਕਾਰਵਾਈ ਕੀਤੀ। ਵੱਡੇ ਪੈਮਾਨੇ 'ਤੇ ਪਿੱਛਾ ਕਰਨ ਦੌਰਾਨ 2 ਪੁਲਸ ਅਧਿਕਾਰੀ ਵੀ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ-ਜ਼ਿਮਨੀ ਚੋਣਾਂ ਤੋਂ ਬਾਅਦ ਨਗਰ ਨਿਗਮਾਂ ਤੇ ਕੌਂਸਲ ਚੋਣਾਂ ਦੀ ਤਿਆਰੀ ’ਚ ਜੁਟੀਆਂ ਸਿਆਸੀ ਪਾਰਟੀਆਂ
ਐਨਕਾਊਂਟਰ ਦੀ ਵੀਡੀਓ ਆਈ ਸਾਹਮਣੇ
ਲਾਈਵ ਐਨਕਾਊਂਟਰ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਪੁਲਸ ਮੁਲਾਜ਼ਮ ਦੀ ਬਾਂਹ 'ਤੇ ਗੋਲ਼ੀ ਲੱਗੀ ਹੈ, ਜਦਕਿ ਦੋਵੇਂ ਬਦਮਾਸ਼ਾਂ ਦੀ ਲੱਤ 'ਚ ਗੋਲ਼ੀ ਲੱਗੀ ਹੈ। ਇਹ ਮੁਕਾਬਲਾ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਰਵਿੰਦਰ ਕੁਮਾਰ ਦੀ ਟੀਮ ਨੇ ਕੀਤਾ। ਮੁਕਾਬਲੇ ਵਿੱਚ ਜ਼ਖ਼ਮੀ ਹੋਏ ਗੈਂਗਸਟਰ ਦੇ ਸਾਥੀ ਦੀ ਉਮਰ ਸਿਰਫ਼ 17 ਸਾਲ ਦੱਸੀ ਜਾ ਰਹੀ ਹੈ। ਜ਼ਖ਼ਮੀ ਗੈਂਗਸਟਰ ਨੂੰ ਪੁਲਸ ਵੱਲੋਂ ਇਲਾਜ ਲਈ ਲਿਜਾਇਆ ਗਿਆ।
ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮਿਲੀ ਸੂਚਨਾ ਦੇ ਆਧਾਰ 'ਤੇ ਖੇਤਾਂ 'ਚ ਦਾਖ਼ਲ ਹੋ ਕੇ ਦੋਵਾਂ ਮੁਲਜ਼ਮਾਂ ਨੂੰ ਘੇਰ ਲਿਆ। ਦੱਸਿਆ ਜਾ ਰਿਹਾ ਹੈ ਕਿ ਗੋਲ਼ੀਆਂ ਚਲਾਉਣ ਤੋਂ ਪਹਿਲਾਂ ਪੁਲਸ ਨੇ ਤੁਰੰਤ ਇਲਾਕਾ ਖ਼ਾਲੀ ਕਰਵਾ ਲਿਆ ਸੀ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਲਈ ਕਿਹਾ ਗਿਆ। ਫੜੇ ਗਏ ਗੈਂਗਸਟਰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਜਬਰਨ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਣੌਨੇ ਅਪਰਾਧਾਂ ਵਿਚ ਸ਼ਾਮਲ ਸਨ। ਗੈਂਗਸਟਰਾਂ ਕੋਲੋਂ 7 ਹਥਿਆਰ ਅਤੇ ਕਈ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ-ਸਾਵਧਾਨ! 325 ਦੇ ਖ਼ਤਰਨਾਕ ਪੱਧਰ ’ਤੇ ਪਹੁੰਚਿਆ ਪੰਜਾਬ ਦੇ ਇਸ ਜ਼ਿਲ੍ਹੇ ਦਾ AQI, ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8