ਸ਼ੱਕੀ ਹਾਲਤ ਵਿਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Thursday, Nov 23, 2017 - 07:03 AM (IST)

ਜਲੰਧਰ, (ਸੁਧੀਰ)- ਸਥਾਨਕ ਪ੍ਰਿਥਵੀ ਨਗਰ ਵਿਖੇ ਕਿਰਾਏ ਦੇ ਮਕਾਨ ਵਿਚ ਰਹਿਣ ਵਾਲੇ ਨੌਜਵਾਨ ਨਰੇਸ਼ (26) ਨੇ ਸ਼ੱਕੀ ਹਾਲਾਤ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਤੋਂ ਪਹਿਲਾਂ ਨਰੇਸ਼ ਨੇ ਕਮਰੇ ਵਿਚ ਪਏ ਗੱਤੇ ਦੇ ਡੱਬੇ 'ਤੇ ਆਪਣੀ ਮੌਤ ਦਾ ਜ਼ਿੰਮੇਵਾਰ ਕਿਸੇ ਨੂੰ ਨਾ ਠਹਿਰਾਉਂਦੇ ਹੋਏ ਸਾਰਿਆਂ ਨੂੰ ਖੁਸ਼ ਰਹਿਣ ਦੀ ਗੱਲ ਲਿਖੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰ. 8 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਥਾਣਾ ਇੰਚਾਰਜ ਨਵਦੀਪ ਸਿੰਘ ਨੇ ਦੱਸਿਆ ਕਿ ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਨਰੇਸ਼ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਕੋਲ ਟਿੱਕੀਆਂ ਦੀ ਰੇਹੜੀ ਲਾਉਂਦਾ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਪਿਛਲੇ ਕੁਝ ਦਿਨਾਂ ਤੋਂ ਉਸ ਦੀ ਪਤਨੀ ਪੇਕੇ ਘਰ ਗਈ ਹੋਈ ਸੀ। ਅੱਜ ਉਹ ਵਾਪਸ ਪਰਤੀ ਤਾਂ ਕੁਝ ਦੇਰ ਬਾਅਦ ਨਰੇਸ਼ ਉਸ ਨੂੰ ਦੁਬਾਰਾ ਉਸਦੇ ਪੇਕਿਆਂ ਘਰ ਛੱਡ ਆਇਆ। ਇਸ ਤੋਂ ਬਾਅਦ ਉਹ ਸਿੱਧਾ ਆਪਣੇ ਕਮਰੇ ਵਿਚ ਗਿਆ ਅਤੇ ਦਰਵਾਜ਼ਾ ਬੰਦ ਕਰ ਲਿਆ। ਕਾਫੀ ਦੇਰ ਤਕ ਉਹ ਕਮਰੇ ਤੋਂ ਬਾਹਰ ਨਹੀਂ ਨਿਕਲਿਆ। ਪਰਿਵਾਰ ਵਾਲਿਆਂ ਨੇ ਦਰਵਾਜ਼ਾ ਖੜਕਾਇਆ ਪਰ ਕੋਈ ਜਵਾਬ ਨਹੀਂ ਆਇਆ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਦਰਵਾਜ਼ਾ ਤੋੜ ਕੇ ਅੰਦਰ ਦੇਖਿਆ ਤਾਂ ਨਰੇਸ਼ ਦੀ ਲਾÎਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਸ ਥਾਣਾ ਨੰ. 8 ਦੇ ਇੰਚਾਰਜ ਨਵਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਮਾਮਲੇ ਦੀ ਜਾਂਚ ਜਾਰੀ ਹੈ।