ਇਨਸਾਨੀਅਤ ਸ਼ਰਮਸਾਰ : ਅੰਮ੍ਰਿਤਸਰ ''ਚ ਨਵ-ਜਨਮੇ ਬੱਚੇ ਨੂੰ ਲਿਫ਼ਾਫੇ ''ਚ ਪਾ ਕੇ ਗੰਦੇ ਨਾਲੇ ''ਚ ਸੁੱਟਿਆ
Wednesday, Jan 25, 2023 - 02:00 PM (IST)
ਅੰਮ੍ਰਿਤਸਰ (ਬਿਊਰੋ) : ਅੰਮ੍ਰਿਤਸਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਹਰੀਪੁਰ ਇਲਾਕੇ 'ਚ ਇਕ ਨਵ-ਜਨਮੇ ਬੱਚੇ ਨੂੰ ਲਿਫ਼ਾਫੇ 'ਚ ਪਾ ਕੇ ਗੰਦੇ ਨਾਲ 'ਚ ਸੁੱਟ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਹਰੀਪੁਰ ਨਜ਼ਦੀਕ ਪੈਂਦੀ ਰੇਲਵੇ ਕਾਲੋਨੀ ਜ਼ਿਆਦਾਤਰ ਸੁੰਨਸਾਨ ਹੀ ਰਹਿੰਦੀ ਹੈ। ਇਸ ਸਬੰਧੀ ਗੱਲ ਕਰਦਿਆਂ ਮੌਕੇ 'ਤੇ ਮੌਜੂਦ ਚਸ਼ਮਦੀਦ ਕੁੜੀ ਮਨੀਸ਼ਾ ਕੁਮਾਰੀ ਨੇ ਦੱਸਿਆ ਕਿ ਮੈਂ ਆਪਣੇ ਘਰ ਦੀ ਬਾਲਕੋਨੀ 'ਚੋਂ ਦੇਖਿਆ ਕਿ ਦੋ ਔਰਤਾਂ ਤੇ ਇਕ ਆਦਮੀ , ਜਿਨ੍ਹਾਂ ਨੇ ਆਪਣੇ ਚਿਹਰੇ ਪੂਰੀ ਤਰ੍ਹਾਂ ਢਕੇ ਹੋਏ ਸਨ, ਜਲਦਬਾਜ਼ੀ 'ਚ ਆਏ ਤੇ ਉਨ੍ਹਾਂ ਨੇ ਸੀਵਰੇਜ ਦੇ ਨਾਲੇ 'ਚ ਲਿਫ਼ਾਫਾ ਸੁੱਟਿਆ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵਾਪਰੇ ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਪਿਓ-ਪੁੱਤ ਦੀ ਇਕੱਠਿਆਂ ਹੋਈ ਦਰਦਨਾਕ ਮੌਤ
ਲਿਫ਼ਾਫਾ ਸੁੱਟਦਿਆਂ ਸਾਰ ਹੀ ਉਨ੍ਹਾਂ ਨੇ ਜਲਦਬਾਜ਼ੀ 'ਚ ਉੱਥੋਂ ਚਲੇ ਜਾਣ ਦੀ ਕੋਸ਼ਿਸ਼ ਕੀਤੀ। ਇਹ ਸਭ ਦੇਖ ਕੇ ਉਕਤ ਕੁੜੀ ਨੇ ਉਨ੍ਹਾਂ ਤਿੰਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤਾ ਪਰ ਉਹ ਨਹੀਂ ਰੁਕੇ ਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਜਦੋਂ ਕੁੜੀ ਨੇ ਨਾਲੇ ਵੱਲ ਜਾ ਕੇ ਦੇਖਿਆ ਤਾਂ ਉਸ ਨੂੰ ਪਤਾ ਲੱਗਾ ਕੇ ਲਿਫ਼ਾਫੇ 'ਚ ਪਾ ਕੇ ਇਕ ਬੱਚਾ ਸੁੱਟਿਆ ਗਿਆ ਹੈ। ਇਹ ਸਭ ਦੇਖ ਕੇ ਕੁੜੀ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਵਿਆਹ ਸਮਾਗਮ ਤੋਂ ਪਰਤ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਅਣਪਛਾਤੇ ਵਿਅਕਤੀ ਨਵ-ਜਨਮੇ ਬੱਚੇ ਨੂੰ ਲਿਫ਼ਾਫੇ ਵਿਚ ਪਾ ਕੇ ਸੁੱਟ ਗਏ ਹਨ। ਜਿਸ 'ਤੇ ਸੂਚਨਾ ਮਿਲਦਿਆਂ ਹੀ ਉਹ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਵੱਲੋਂ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਗਿਆ ਹੈ। ਇਸ ਤੋਂ ਇਲਾਵਾ ਨਜ਼ਦੀਕੀ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਇਹ ਘਿਨੌਣੀ ਹਰਕਤ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।