ਮਾਰਕੁੱਟ ਦੇ ਮਾਮਲੇ ''ਚ 5 ਖਿਲਾਫ ਕੇਸ ਦਰਜ
Thursday, Oct 05, 2017 - 06:20 AM (IST)
ਬੱਧਨੀ ਕਲਾਂ,(ਬੱਬੀ)- ਪਿੰਡ ਲੋਪੋਂ ਦੇ ਇਕ ਵਿਅਕਤੀ, ਜਿਸ ਦੀ ਉਮਰ 59 ਸਾਲ ਦੇ ਕਰੀਬ ਹੈ, ਨੂੰ ਕੁਝ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕੇ ਜ਼ਖਮੀ ਕਰਨ ਦੇ ਮਾਮਲੇ 'ਚ ਬੱਧਨੀ ਕਲਾਂ ਪੁਲਸ ਵੱਲੋਂ 5 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਵਿਅਕਤੀ ਪਿਆਰਾ ਸਿੰਘ ਪੁੱਤਰ ਮੋਹਣ ਸਿੰਘ ਪੰਡਿਤ ਵਾਸੀ ਲੋਪੋਂ ਨੇ ਸਿਵਲ ਹਸਪਤਾਲ ਬੱਧਨੀ ਕਲਾਂ ਵਿਖੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ ਪੁਰਾਣੀ ਰੰਜਿਸ਼ ਕਾਰਨ ਬੱਧਨੀ ਕਲਾਂ ਦੇ ਕਈ ਵਿਅਕਤੀ ਜੋ ਕਿ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ, ਨੇ ਮੈਨੂੰ ਘੇਰ ਲਿਆ ਅਤੇ ਮੇਰੀ ਬੇਰਹਿਮੀ ਨਾਲ ਕੁੱਟਮਾਰ ਕੀਤੀ।
ਮੇਰੇ ਵੱਲੋਂ ਰੌਲਾ ਪਾਉਣ 'ਤੇ ਦੋਸ਼ੀ ਫਰਾਰ ਹੋ ਗਏ। ਉਥੇ ਇਕੱਠੇ ਹੋਏ ਲੋਕਾਂ ਨੇ ਮੈਨੂੰ ਸਿਵਲ ਹਸਪਤਾਲ ਬੱਧਨੀ ਕਲਾਂ ਵਿਖੇ ਦਾਖਲ ਕਰਵਾਇਆ। ਥਾਣਾ ਬੱਧਨੀ ਕਲਾਂ ਵਿਖੇ ਪੀੜਤ ਮੋਹਨ ਸਿੰਘ ਦੇ ਬਿਆਨਾਂ 'ਤੇ ਗੁਰਨਾਮ ਸਿੰਘ, ਸੁਖਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ, ਲਵਪ੍ਰੀਤ ਸਿੰਘ ਪੁੱਤਰ ਹਰਭਗਵਾਨ ਸਿੰਘ (ਸਾਰੇ ਵਾਸੀ ਬੱਧਨੀ ਕਲਾਂ) ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹੌਲਦਾਰ ਜਤਿੰਦਰ ਸਿੰਘ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਕਿਸੇ ਨੂੰ ਅਜੇ ਗ੍ਰਿਫਤਾਰ ਨਹੀਂ ਕੀਤਾ ਗਿਆ।
