ਦਿੱਲੀ ਦੇ ਜੰਤਰ-ਮੰਤਰ ''ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ ''ਚ, ਲਾਏ ਇਹ ਵੱਡੇ ਇਲਜ਼ਾਮ

02/08/2024 6:54:49 PM

ਨਵੀਂ ਦਿੱਲੀ (ਵੈੱਬ ਡੈਸਕ)- ਦਿੱਲੀ ਦੇ ਜੰਤਰ-ਮੰਤਰ 'ਚ ਕੇਂਦਰ ਸਰਕਾਰ ਦੀਆਂ ਟੈਕਸ ਨੀਤੀਆਂ ਦੇ ਖ਼ਿਲਾਫ਼ ਕੇਰਲ ਸਰਕਾਰ ਵੀਰਵਾਰ ਨੂੰ ਪ੍ਰਦਰਸ਼ਨ ਕਰ ਰਹੀ ਹੈ। ਇਸ ਵਿਚ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀ.ਪੀ.ਐੱਮ. ਦੇ ਜਨਰਲ ਸਕੱਤਰ ਆਗੂ ਸੀਤਾਰਾਮ ਯੇਚੁਰੀ ਸ਼ਾਮਲ ਹੋਏ। 

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਪਾਰਟੀ ਲਈ ਸਾਡੇ ਲਈ ਜੰਤਰ-ਮੰਤਰ ਕੋਈ ਨਵੀਂ ਥਾਂ ਨਹੀਂ ਹੈ, ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਕਹਿੰਦੇ ਸੀ ਕਿ ਇਹ ਦਿਨ ਵੀ ਦੇਖਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਅਸੈਂਬਲੀ ਦੀ ਬਜਾਏ ਜੰਤਰ-ਮੰਤਰ 'ਤੇ ਆਪਣੇ ਹੱਕ ਮੰਗਣ ਲਈ ਆਉਣਾ ਪੈ ਰਿਹਾ ਹੈ। ਮਾਣਯੋਗ ਰਾਜਪਾਲ ਨੇ ਪੰਜਾਬ ਵਿੱਚ ਸਾਡੇ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ‘ਗ਼ੈਰ-ਕਾਨੂੰਨੀ’ ਕਰਾਰ ਦਿੱਤਾ ਸੀ, ਫਿਰ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਸਹਿਮਤ ਹੋ ਗਏ ਸੀ ਕਿ ਹਾਂ ਸੈਸ਼ਨ ‘ਕਾਨੂੰਨੀ’ ਹੈ। 

ਇਹ ਵੀ ਪੜ੍ਹੋ :  ਅੱਤਵਾਦੀਆਂ ਹੱਥੋਂ ਮਾਰੇ ਗਏ ਅੰਮ੍ਰਿਤਪਾਲ ਦਾ ਹੋਇਆ ਅੰਤਿਮ ਸੰਸਕਾਰ, ਨਹੀਂ ਦੇਖ ਹੁੰਦਾ ਰੌਂਦਾ ਪਰਿਵਾਰ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ 'Food bowl of India' ਕਿਹਾ ਜਾਂਦਾ ਹੈ। ਅਸੀਂ ਹਰ ਸਾਲ 182 ਲੱਖ ਮੀਟ੍ਰਿਕ ਟਨ ਝੋਨਾ ਪੈਦਾ ਕਰਕੇ ਦੇਸ਼ ਨੂੰ ਦਿੰਦੇ ਹਾਂ, ਪਰ ਸਾਡਾ 5,500 ਕਰੋੜ ਦਾ RDF ਕੇਂਦਰ ਸਰਕਾਰ ਨੇ ਰੋਕ ਲਿਆ ਹੈ, ਜਿਸ ਲਈ ਸਾਨੂੰ ਸੁਪਰੀਮ ਕੋਰਟ ਜਾਣਾ ਪਿਆ। ਇਸ ਦੌਰਾਨ ਆਪਣੀ ਗੱਲ ਜਾਰੀ ਰੱਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਅਤੇ ਗੁਰੂਆਂ ਦੀ ਧਰਤੀ ਹੈ, ਅਜਿਹਾ ਕੋਈ ਪਿੰਡ ਨਹੀਂ ਜਿੱਥੇ ਕਿਸੇ ਸ਼ਹੀਦ ਦੀ ਯਾਦ ਵਿੱਚ ਕੋਈ ਸਮਾਰਕ ਨਾ ਬਣਿਆ ਹੋਵੇ। ਪੰਜਾਬ 'ਚ ਸਭ ਤੋਂ ਜ਼ਿਆਦਾ 90 ਫੀਸਦੀ ਕੁਰਬਾਨੀਆਂ ਹੋਈਆਂ ਹਨ ਪਰ ਕੇਂਦਰ ਦੀ ਸਰਕਾਰ ਨੇ ਪੰਜਾਬ ਦੀਆਂ ਤਿੰਨੋਂ ਝਾਂਕਿਆਂ ਨੂੰ ਰੱਦ ਕਰ ਦਿੱਤਾ। 

ਇਹ ਵੀ ਪੜ੍ਹੋ :  ਅੱਤਵਾਦੀ ਹਮਲੇ 'ਚ ਮਾਰੇ ਗਏ ਨੌਜਵਾਨ ਦੀ ਘਰ ਪੁੱਜੀ ਲਾਸ਼, ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 36 ਕੌਂਸਲਰ ਹਨ। ਇਨ੍ਹਾਂ ਵਿੱਚੋਂ 20 ਇੰਡੀਆ ਗਠਜੋੜ ਦੇ ਹਨ, ਜਦਕਿ ਭਾਜਪਾ ਦੇ ਕੁੱਲ 16 ਕੌਂਸਲਰ ਹਨ,ਜਿਸ 'ਚ ਇੱਕ ਸੰਸਦ ਮੈਂਬਰ ਵੀ ਸ਼ਾਮਲ ਹੈ। ਚੰਡੀਗੜ੍ਹ ਵਿੱਚ ਜਦੋਂ ਮੇਅਰ ਦੀ ਚੋਣ ਹੋਈ ਤਾਂ ਭਾਜਪਾ ਦੇ 16 ਕੌਂਸਲਰਾਂ ਨੇ ਸਹੀ ਵੋਟਾਂ ਪਾਈਆਂ, ਜਦੋਂ ਕਿ ਉਨ੍ਹਾਂ ਦੇ 8 ਕੌਂਸਲਰਾਂ ਦੀਆਂ ਵੋਟਾਂ ਰੱਦ ਕਰ ਦਿੱਤੀਆਂ ਗਈਆਂ। ਇਹ ਦਲੀਲ ਦਿੱਤੀ ਗਈ ਸੀ ਕਿ ਉਨ੍ਹਾਂ ਨੇ ਗ਼ਲਤ ਵੋਟਾਂ ਪਾਈਆਂ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੀ ਵਾਰ ਵੋਟ ਨਹੀਂ ਪਾਈ। ਜਦੋਂ ਇਸ ਧਾਂਦਲੀ ਨੂੰ ਸੁਪਰੀਮ ਕੋਰਟ ਲਜਾਇਆ ਗਿਆ ਤੇ ਜਦੋਂ ਸੁਪਰੀਮ ਕੋਰਟ ਵਿੱਚ ਵੀਡੀਓ ਦੇਖੀ ਗਈ ਤਾਂ ਇਹ ਸਾਹਮਣੇ ਆਇਆ ਕਿ ਕਿਸ ਤਰ੍ਹਾਂ ਪ੍ਰੀਜ਼ਾਈਡਿੰਗ ਅਫ਼ਸਰ ਨੇ ਵੋਟਾਂ ਨੂੰ ਰੱਦ ਕਰ ਦਿੱਤਾ ਇਸ ਦਾ ਸਾਰਿਆਂ ਨੂੰ ਪਤਾ ਲੱਗ ਗਿਆ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਮਾਨ ਨੇ ਕਿਹਾ ਕਿ ਸਿਰਫ਼ 36 ਵੋਟਾਂ ਦੀ ਗਿਣਤੀ 'ਚ ਭਾਜਪਾ ਨੇ 25 ਫ਼ੀਸਦੀ ਦੀ ਧੋਖਾਧੜੀ ਕੀਤੀ ਹੈ। ਹੁਣ ਮਈ-ਜੂਨ ਵਿੱਚ 90 ਕਰੋੜ ਵੋਟਾਂ ਦੀ ਗਿਣਤੀ ਹੋਣੀ ਹੈ ਫ਼ਿਕਰ ਇਸ ਗੱਲ ਦੀ ਹੈ ਕਿ ਉਸ ਵਿੱਚ ਕੀ ਕਰਨਗੇ ? ਚੰਡੀਗੜ੍ਹ ਦੀ ਹਾਰ ਬਰਦਾਸ਼ਤ ਨਹੀਂ ਹੋਈ, ਚਿੰਤਾ ਇਸ ਗੱਲ ਦੀ ਹੈ ਕਿ ਇਹ ਦੇਸ਼ ਵਿੱਚ ਕੀ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


 


Shivani Bassan

Content Editor

Related News