ਮਾਸੂਮ 'ਦਿਲਰੋਜ਼' ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਦਾਲਤ ਨੇ ਦੋਸ਼ੀ ਔਰਤ ਨੂੰ ਸੁਣਾਈ ਫਾਂਸੀ ਦੀ ਸਜ਼ਾ

Thursday, Apr 18, 2024 - 06:54 PM (IST)

ਮਾਸੂਮ 'ਦਿਲਰੋਜ਼' ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਦਾਲਤ ਨੇ ਦੋਸ਼ੀ ਔਰਤ ਨੂੰ ਸੁਣਾਈ ਫਾਂਸੀ ਦੀ ਸਜ਼ਾ

ਲੁਧਿਆਣਾ (ਮਹਿਰਾ)- ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਸਾਲ 2021 ਵਿੱਚ ਕੁਆਲਿਟੀ ਰੋਡ, ਸ਼ਿਮਲਾਪੁਰੀ, ਲੁਧਿਆਣਾ ਵਿਖੇ ਸਥਾਨਕ ਐਲਡੀਕੋ ਅਸਟੇਟ ਵਨ ਨੇੜੇ 2 ਸਾਲ 9 ਮਹੀਨੇ ਦੀ ਮਾਸੂਮ ਬੱਚੀ ਦਿਲਰੋਜ਼ ਨੂੰ ਅਗਵਾ ਕਰਕੇ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ਾਂ ਤਹਿਤ ਅੱਜ ਬੀ. ਮਹਿਲਾ ਨੀਲਮ ਨੂੰ ਅੱਜ ਫਾਂਸੀ ਦੀ ਸਜ਼ਾ ਸੁਣਾਈ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 12 ਅਪ੍ਰੈਲ ਦੋਸ਼ੀ ਠਹਿਰਾਇਆ ਸੀ। ਮਹਿਲਾ ਦੋਸ਼ਣ 'ਤੇ ਬੱਚੀ ਨੂੰ ਜ਼ਮੀਨ ਵਿਚ ਦਫ਼ਨਾਉਣ ਦੇ ਦੋਸ਼ ਸਨ ਅਤੇ ਸਾਹ ਘੁੱਟਣ ਨਾਲ ਬੱਚੀ ਦੀ ਮੌਤ ਹੋ ਗਈ ਸੀ। ਗੁਆਂਢਣ ਨੀਲਮ ਲਈ ਫਾਂਸੀ ਦੀ ਸਜ਼ਾ ਸੁਣ ਕੇ ਮਾਂ ਅਤੇ ਪਿਤਾ ਫੁੱਟ-ਫੁੱਟ ਕੇ ਰੋ ਪਏ। ਧੀ ਦੀ ਤਸਵੀਰ ਨੂੰ ਗਲੇ ਲਗਾ ਕੇ ਮਾਂ ਨੇ ਕਿਹਾ ਬੇਸ਼ੱਕ ਮੈਂ ਅੱਜ ਇਥੋਂ ਖ਼ਾਲੀ ਹੱਥ ਜਾ ਰਹੀ ਹਾਂ ਪਰ ਮੇਰੀ ਰੂਹ ਨੂੰ ਸਕੂਨ ਮਿਲਿਆ ਹੈ। ਉਥੇ ਹੀ ਪਿਤਾ ਨੇ ਕਿਹਾ ਕਿ ਅੱਜ ਇਕ ਮਿਸਾਲ ਕਾਇਮ ਹੋਈ ਹੈ, ਅੱਗੇ ਤੋਂ ਕੁਝ ਵੀ ਗਲਤ ਕਰਨ ਤੋਂ ਪਹਿਲਾਂ ਲੋਕ ਸੋਚਣਗੇ ਕਿ ਫਾਂਸੀ ਦੀ ਸਜ਼ਾ ਹੋਵੇਗੀ। 

ਇਹ ਵੀ ਪੜ੍ਹੋ- ਭਾਜਪਾ ਨੂੰ ਕੇਜਰੀਵਾਲ ਤੋਂ ਡਰ ਲੱਗਦਾ ਹੈ, ਇਸੇ ਲਈ ਝੂਠੇ ਕੇਸ ’ਚ ਫਸਾ ਕੇ ਜੇਲ੍ਹ ਭੇਜਿਆ: ਭਗਵੰਤ ਮਾਨ

PunjabKesari

ਅਦਾਲਤ ਵਿਚ ਬਹਿਸ ਦੌਰਾਨ ਪੀੜਤ ਦੇ ਵਕੀਲ ਪਰਉਪਕਾਰ ਘੁੰਮਣ ਅਤੇ ਸਰਕਾਰੀ ਵਕੀਲ ਬੀਡੀ ਗੁਪਤਾ ਨੇ ਕਿਹਾ ਸੀ ਕਿ ਮਾਸੂਮ ਬੱਚੀ ਦੇ ਕਤਲ ਲਈ ਘੱਟੋ-ਘੱਟ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਕਿਉਂਕਿ ਪੀੜਤ ਉਸ ਦੀ ਗੁਆਂਢੀ ਸੀ। ਜ਼ਿੰਦਾ ਦਫ਼ਨਾਏ ਜਾਣ ਨਾਲ ਬੱਚੀ ਨੂੰ ਹੋਣ ਵਾਲਾ ਦੁੱਖ਼ ਅਸਾਧਾਰਨ ਹੈ। ਅਸਲ ਵਿੱਚ ਮੁਲਜ਼ਮ ਨੂੰ ਪਤਾ ਸੀ ਕਿ ਜੇਕਰ ਜ਼ਿੰਦਾ ਦਫ਼ਨ ਕਰ ਦਿੱਤਾ ਗਿਆ ਤਾਂ ਬੱਚੀ ਦੀ ਸਾਹ ਘੁੱਟਣ ਨਾਲ ਮੌਤ ਹੋ ਜਾਵੇਗੀ ਅਤੇ ਰੇਤ/ਮਿੱਟੀ ਨੱਕ, ਹਵਾ ਦੀ ਨਲੀ, ਫੇਫੜਿਆਂ ਅਤੇ ਫਿਰ ਖ਼ੂਨ ਦੇ ਵਹਾਅ ਵਿੱਚ ਅਤੇ ਮੂੰਹ, ਅੱਖਾਂ ਅਤੇ ਕੰਨਾਂ ਵਿੱਚ ਵੀ ਜਾ ਸਕਦੀ ਹੈ, ਜੋਕਿ ਇਸ ਮਾਮਲੇ ਵਿੱਚ ਵਾਪਰਿਆ। ਅਜਿਹੇ ਮਾਮਲਿਆਂ ਵਿੱਚ ਮੌਤ ਬਹੁਤ ਦੁੱਖ਼ਦਾਈ ਹੁੰਦੀ ਹੈ ਕਿਉਂਕਿ ਦਫ਼ਨਾਇਆ ਜਾਣ ਵਾਲਾ ਵਿਅਕਤੀ ਸਾਹ ਲੈਣ ਵਿੱਚ ਅਸਮਰੱਥ ਹੁੰਦਾ ਹੈ। ਦਰਅਸਲ ਜ਼ਿੰਦਾ ਦਫ਼ਨਾਏ ਜਾਣ ਦੀ ਘਟਨਾ ਭਿਆਨਕ ਮੌਤਾਂ ਦੀ ਸੂਚੀ ਵਿਚ ਕਾਫ਼ੀ ਉੱਪਰ ਹੈ। ਜਦੋਂ ਅਦਲਾਤ ਨੇ ਉਸ ਮਹਿਲਾ ਨੂੰ ਦੋਸ਼ੀ ਠਹਿਰਾਇਆ ਤਾਂ ਇਸਤਗਾਸਾ ਪੱਖ ਨੇ ਉਸ ਨੂੰ ਮੌਤ ਦੀ ਸਜ਼ਾ ਦੀ ਮੰਗ ਚੁੱਕੀ ਸੀ, ਦੋਸ਼ੀ ਦੇ ਵਕੀਲ ਨੇ ਨਰਮੀ ਦੀ ਮੰਗ ਕੀਤੀ। 

ਇਹ ਵੀ ਪੜ੍ਹੋ- ਵੱਡਾ ਖ਼ੁਲਾਸਾ: ਵਾਤਾਵਰਨ ਤਬਦੀਲੀ ਤੋਂ ਦਹਿਸ਼ਤਗਰਦ ਵੀ ਪ੍ਰੇਸ਼ਾਨ, ਭਾਰਤ ’ਚ ਕਈ ਥਾਵਾਂ ਹੁਣ ਲੁਕਣਯੋਗ ਨਹੀਂ

ਪੀੜਤ ਬੱਚੀ ਦੇ ਦਾਦਾ ਸ਼ਮਿੰਦਰ ਸਿੰਘ ਦੇ ਬਿਆਨਾਂ ਤੋਂ ਬਾਅਦ 28 ਨਵੰਬਰ 2021 ਨੂੰ ਥਾਣਾ ਸ਼ਿਮਲਾਪੁਰੀ ਵਿਖੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਅਨੁਸਾਰ ਔਰਤ ਦੇ ਮਾੜੇ ਆਚਰਣ ਕਾਰਨ ਉਨ੍ਹਾਂ ਦਾ ਮੁੰਡਾ ਆਪਣੀ ਪਤਨੀ ਨੂੰ ਨੀਲਮ ਨਾਲ ਮਿਲਣ ਤੋਂ ਰੋਕਿਆ ਸੀ, ਜਿਸ ਕਾਰਨ ਨੀਲਮ ਨੇ ਉਨ੍ਹਾਂ ਦੇ ਪੁੱਤਰ ਨਾਲ ਰੰਜਿਸ਼ ਰੱਖਣੀ ਸ਼ੁਰੂ ਕਰ ਦਿੱਤੀ ਅਤੇ ਬਦਲਾ ਲੈਣ ਦੀ ਨੀਅਤ ਨਾਲ ਗਲੀ 'ਚ ਖੇਡ ਰਹੀ ਉਨ੍ਹਾਂ ਪੋਤੀ ਦਿਲਰੋਜ਼ ਨੂੰ ਵਰਗਲਾ ਕੇ ਆਪਣੀ ਐਕਟਿਵਾ 'ਤੇ ਬਿਠਾ ਕੇ ਸੜਕ ਕਿਨਾਰੇ ਲੈ ਗਈ। ਹੁਸੈਨਪੁਰਾ ਨੇੜੇ ਐਲਡੀਕੋ ਅਸਟੇਟ ਕੋਲ ਇਕ ਸੁੰਨਸਾਨ ਜਗ੍ਹਾ 'ਤੇ ਬੱਚੀ ਨੂੰ ਉਸ ਨੇ ਜ਼ਿੰਦਾ ਦਫ਼ਨਾ ਦਿੱਤਾ ਸੀ, ਜਿਸ ਕਾਰਨ ਮਾਸੂਮ ਬੱਚੀ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ। ਬਾਅਦ ਵਿਚ ਮਹਿਲਾ ਨੂੰ ਵੀ ਮੌਕੇ 'ਤੇ ਫੜ ਲਿਆ ਗਿਆ। ਅਦਾਲਤ ਵਿਚ ਇਸਤਗਾਸਾ ਪੱਖ ਨੇ ਕਰੀਬ 26 ਗਵਾਹ ਪੇਸ਼ ਕੀਤੇ ਅਤੇ ਮਾਮਲਾ ਹੱਲ ਹੋ ਸਕਿਆ। 

ਇਹ ਵੀ ਪੜ੍ਹੋ-  ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਪੁਲਸ ਵੱਲੋਂ 2 ਮੁਲਜ਼ਮ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News