ਫਾਜ਼ਿਲਕਾ ’ਚ ਵਿਆਹ ਦਾ ਝਾਂਸਾ ਦੇ ਨਾਬਾਲਗ ਨੂੰ ਲੈ ਕੇ ਭੱਜਿਆ ਗੁਆਂਢੀ, ਕੁਝ ਘੰਟਿਆਂ ’ਚ ਦੋਵਾਂ ਨੂੰ ਕੀਤਾ ਕਾਬੂ

Tuesday, May 21, 2024 - 12:24 PM (IST)

ਫਾਜ਼ਿਲਕਾ (ਲੀਲਾਧਰ) - ਫਾਜ਼ਿਲਕਾ ਦੇ ਪਿੰਡ ਹੌਜ਼ ਗੰਧੜ ’ਚ ਇਕ ਨੌਜਵਾਨ ਵਲੋਂ ਗੁਆਂਢ ’ਚ ਰਹਿਣ ਵਾਲੀ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਭਜਾ ਕੇ ਲੈ ਜਾਣ ਦੀ ਸੂਚਨਾ ਮਿਲੀ ਹੈ। ਇਸ ਮਾਮਲੇ ’ਚ ਕੁੜੀ ਦੇ ਪਿਤਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਨਾ ਸਿਰਫ਼ ਕੁੜੀ ਨੂੰ ਬਰਾਮਦ ਕਰ ਲਿਆ ਸਗੋਂ ਉਕਤ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕੀਤਾ। ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ - ਅਗਲੇ 15 ਦਿਨਾਂ 'ਚ ਲੱਖਾਂ SIM Card ਬੰਦ ਕਰਨ ਜਾ ਰਹੀ ਹੈ 'ਸਰਕਾਰ', ਹੋ ਸਕਦੀ ਹੈ ਕਾਨੂੰਨੀ ਕਾਰਵਾਈ

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਲਾਧੂਕਾ ਚੌਕੀ ਦੇ ਪੁਲਸ ਮੁਲਾਜ਼ਮ ਨਰੇਸ਼ ਸਿੰਘ ਨੇ ਦੱਸਿਆ ਕਿ 16 ਮਈ ਨੂੰ ਪਿੰਡ ਹੌਜ਼ ਗੰਧੜ ਦਾ ਰਹਿਣ ਵਾਲਾ ਉਕਤ ਨੌਜਵਾਨ ਆਪਣੇ ਗੁਆਂਢ ’ਚ ਰਹਿੰਦੀ ਇਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਗਿਆ। ਕੁੜੀ ਦੇ ਲਾਪਤਾ ਹੋਣ ਬਾਰੇ ਜਦੋਂ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਕੁੜੀ ਦੇ ਪਿਤਾ ਨੇ ਥਾਣਾ ਲਾਧੂਕਾ ਵਿਖੇ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਕੁੜੀ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News